HOME ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਤਿੰਨ ਰੋਜ਼ਾ ਰਾਜ ਪੱਧਰੀ ਪ੍ਰਕਾਸ਼ ਪੁਰਬ...

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਤਿੰਨ ਰੋਜ਼ਾ ਰਾਜ ਪੱਧਰੀ ਪ੍ਰਕਾਸ਼ ਪੁਰਬ ਸਮਾਗਮ ਸ਼ਰਧਾ ਨਾਲ ਸ਼ੁਰੂ

5

6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ‘ਚ ਲਗਾਉਣਗੇ ਹਾਜ਼ਰੀ

ਗੜ੍ਹਸ਼ੰਕਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ਵਿਚ ਮੱਥਾ ਟੇਕਣਗੇ ਅਤੇ ਸੂਬੇ ਦੀ ਖੁਸ਼ੀ, ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕਰਨਗੇ। ਅੱਜ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਜੋਤ ਸਿੰਘ ਬੈਂਸ, ਡਾ. ਰਵਜੋਤ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਡਿਪਟੀ ਸਪੀਕਰ, ਚੇਅਰਮੈਨ ਐਸ.ਸੀ ਕਮਿਸ਼ਨ ਜਸਵੀਰ ਸਿੰਘ ਗੜ੍ਹੀ, ਵਿਧਾਇਕ ਡਾ. ਇਸ਼ਾਂਕ ਕੁਮਾਰ, ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਹੋਰ ਪਤਵੰਤਿਆਂ ਨੇ ਗੁਰੂ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ।ਗੁਰੂ ਚਰਨਾਂ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ 2027 ਵਿੱਚ ਇਤਿਹਾਸਕ ਅਤੇ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 4 ਫਰਵਰੀ ਤੋਂ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀ ਇਕ ਲੜੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਸਮਾਜਿਕ ਸਦਭਾਵਨਾ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ, ਜਿਸ ਨੂੰ ਹਰ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਬਹੁਤ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਹੈ ਅਤੇ ਇਥੇ ਹੋਣ ਵਾਲੇ ਸਮਾਗਮ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਮਾਨਤਾ, ਭਾਈਚਾਰਾ, ਪਿਆਰ ਅਤੇ ਮਨੁੱਖੀ ਭਲਾਈ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਖੁਰਾਲਗੜ੍ਹ ਸਾਹਿਬ ਵਿੱਚ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਸ਼ਕਤੀਸ਼ਾਲੀ ਮਾਧਿਅਮ ਬਣੇਗਾ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨਾ ਸਿਰਫ਼ ਪੰਜਾਬ ਦੇ ਸ਼ਰਧਾਲੂਆਂ ਲਈ ਸਗੋਂ ਪੂਰੇ ਦੇਸ਼ ਲਈ ਇਕ ਮਹਾਨ ਆਸਥਾ ਦਾ ਕੇਂਦਰ ਹੈ। ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਸਮਾਨਤਾ, ਪਿਆਰ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਦਾ ਜੀਵਨ ਸੰਘਰਸ਼, ਤਪੱਸਿਆ ਅਤੇ ਮਨੁੱਖੀ ਭਲਾਈ ਦਾ ਪ੍ਰਤੀਕ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਹੀ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ਨੂੰ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ ਵਿੱਚ ਸਦਭਾਵਨਾ, ਭਾਈਚਾਰਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਪੰਜਾਬ ਐਸ.ਸੀ. ਕਮਿਸ਼ਨ ਡਾ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜਿਕ ਨਿਆਂ, ਸਮਾਨਤਾ ਅਤੇ ਮਨੁੱਖੀ ਭਲਾਈ ਲਈ ਇੱਕ ਮਜ਼ਬੂਤ ਪ੍ਰੇਰਨਾ ਹਨ। ਗੁਰੂ ਜੀ ਨੇ ਆਪਣੇ ਜੀਵਨ ਅਤੇ ਸਿੱਖਿਆਵਾਂ ਰਾਹੀਂ ਸਮਾਜ ਵਿੱਚ ਪ੍ਰਚਲਿਤ ਵਿਤਕਰੇ, ਊਚ-ਨੀਚ ਅਤੇ ਅਸਮਾਨਤਾ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ। ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਯੋਜਿਤ ਇਹ ਰਾਜ ਪੱਧਰੀ ਇਕੱਠ ਸੰਗਤ ਲਈ ਅਧਿਆਤਮਿਕ ਊਰਜਾ ਦਾ ਕੇਂਦਰ ਹੈ। ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚ, ਦਇਆ, ਸੇਵਾ ਅਤੇ ਸਮਰਪਣ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਤੇ ਯੰਗ ਖਾਲਸਾ ਗਰੁੱਪ ਦਾ ਸਨਮਾਨ ਕੀਤਾ ਗਿਆ
Next articleਰਾਜ ਪੱਧਰੀ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ‘ਤੇ ਪੈਂਦੇ ਵਿੱਦਿਅਕ ਅਦਾਰਿਆਂ ‘ਚ 6 ਨੂੰ ਛੁੱਟੀ ਦਾ ਐਲਾਨ