ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ )– ਕਾਠਗੜ੍ਹ ਦੇ ਨੇੜੇ ਪਿੰਡ ਪਨਿਆਲੀ ਖੁਰਦ ਦੇ ਜੰਮਪਲ ਮੇਜਰ ਰੋਹਿਤ ਸ਼ਰਮਾ, ਜੋ ਉੱਘੇ ਸਮਾਜ ਸੇਵੀ ਅਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾਂ ਪ੍ਰਧਾਨ ਸ਼ਿਵ ਸ਼ਰਮਾ ਦੇ ਬੇਟੇ ਹਨ | ਮਾਤਾ ਪਿਤਾ ਦੀ ਪ੍ਰੇਰਣਾ ਨਾਲ ਉਹਨਾਂ ਨੇ ਭਾਰਤੀ ਫੌਜ ਵਿੱਚ ਆਪਣੀ ਸੇਵਾ ਦੀ ਸ਼ੁਰੂਆਤ ਲੈਫਟਿਨੈਂਟ ਵਜੋਂ ਕੀਤੀ, ਫਿਰ ਕੈਪਟਨ ਬਣੇ ਅਤੇ ਹੁਣ ਸਾਲ 2026 ਵਿੱਚ ਮੈਜਰ ਦੇ ਅਹੁਦੇ ‘ਤੇ ਤਰੱਕੀ ਪ੍ਰਾਪਤ ਕਰਕੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਸ਼ਿਵ ਸ਼ਰਮਾ , ਜੋ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਲ-ਨਾਲ ਇਲਾਕੇ ਵਿੱਚ ਇਕ ਸਰਗਰਮ ਅਤੇ ਸਮਰਪਿਤ ਸਮਾਜ ਸੇਵੀ ਵਜੋਂ ਵੀ ਜਾਣੇ ਜਾਂਦੇ ਹਨ, ਆਪਣੇ ਪੁੱਤਰ ਦੀ ਇਸ ਉਪਲੱਬਧੀ ‘ਤੇ ਮਾਣ ਮਹਿਸੂਸ ਕਰ ਰਹੇ ਹਨ | ਮੈਜਰ ਰੋਹਿਤ ਸ਼ਰਮਾ ਦੀ ਇਹ ਕਾਮਯਾਬੀ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ, ਸਗੋਂ ਪੂਰੇ ਇਲਾਕੇ ਲਈ ਮਾਣ ਅਤੇ ਪ੍ਰੇਰਣਾ ਦਾ ਸਰੋਤ ਬਣੀ ਹੈ |ਉਹਨਾਂ ਦੇ ਮੇਜਰ ਬਣਨ ਤੇ ਪਿੰਡ ਵਾਸੀਆਂ ਵਲੋਂ ਉਹਨਾਂ ਘਰ ਪਹੁੰਚ ਕੇ ਵਧਾਈਆ ਦਿੱਤੀਆ ਗਈਆ ਤੇ ਬੇਟੇ ਦੇ ਹੋਰ ਉਜਵਲ ਭਵਿੱਖ ਦੇ ਲਈ ਸ਼ੁਭਕਾਮਨਾਵਾ ਦਿੱਤੀਆ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



