ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਅੱਜ ਪਿੰਡ ਸੱਲ੍ਹ ਕਲਾਂ ਦੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਵਿੱਚ ਭਾਈ ਜਸਕਰਨ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਕਥਾ ਸੁਣਾਈ ਅਤੇ ਸ਼ਬਦ ਦੀ ਤਾਕਤ ਕੀ ਹੁੰਦੀ ਹੈ ਜੋਂ ਕਿ ਕ੍ਰਾਂਤੀਕਾਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੀ ਬਾਣੀ ਵਿੱਚ ਦੱਸਣ ਦੀ ਕੋਸ਼ਿਸ਼ ਕੀਤੀ ਹੈ ਗੁਰੂ ਰਵਿਦਾਸ ਮਹਾਰਾਜ ਜੀ ਬਹੁਤ ਤਰਕਵਾਦੀ ਅਤੇ ਇੱਕ ਅਕਾਲ ਪੁਰਖ ਵਿੱਚ ਵਿਸ਼ਵਾਸ ਰੱਖਦੇ ਸਨ। ਇਸ ਮੌਕੇ ਤੇ ਪ੍ਰਧਾਨ ਪਰਮਜੀਤ ਸਿੰਘ ਬੰਗਾ, ਜਗਦੀਸ਼ ਕੁਮਾਰ ਦੀਸ਼ ਸਾਬਕਾ ਸਰਪੰਚ, ਹਰਪ੍ਰੀਤ ਕੁਮਾਰ ਸਰਪੰਚ, ਚਰਨਜੀਤ ਸਿੰਘ ਨੰਬਰਦਾਰ, ਕਿਸ਼ਨ ਚੰਦ ਮਿਸਤਰੀ, ਪਰਮਜੀਤ ਸਿੰਘ ਘੋਗੀ,ਗੋਰਾ, ਮੰਗਾਂ,ਦੀਪੂ, ਜਤਿੰਦਰ ਕੁਮਾਰ ਅਤੇ ਸਮੂਹ ਸੰਗਤਾਂ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



