HOME ਵਿਆਹ ਦੀ ਜਾਗੋ ਦੌਰਾਨ ਚੱਲੀ ਗੋਲੀ ਇਕ ਵਿਅਕਤੀ ਗੰਭੀਰ ਜ਼ਖਮੀਂ

ਵਿਆਹ ਦੀ ਜਾਗੋ ਦੌਰਾਨ ਚੱਲੀ ਗੋਲੀ ਇਕ ਵਿਅਕਤੀ ਗੰਭੀਰ ਜ਼ਖਮੀਂ

3

ਕਪੂਰਥਲਾ  (ਸਮਾਜ ਵੀਕਲੀ)  (ਕੌੜਾ)- ਔਜਲਾ ਫਾਟਕ ਤੇ ਨਜ਼ਦੀਕ ਮੰਗੀ ਕਲੋਨੀ ਵਿੱਚ ਦੇਰ ਰਾਤ ਇੱਕ ਜਾਗੋ ਸਮਾਰੋਹ ਦੇ ਦੌਰਾਨ ਫਾਇਰਿੰਗ ਦੀ ਘਟਨਾ ਹੋਈ। ਜਿਸ ਨਾਲ ਇੱਕ ਵਿਅਕਤੀ ਨੂੰ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਿਆਹ ਵਿੱਚ ਇੱਕ ਰਾਤ ਪਹਿਲਾਂ ਚੱਲ ਰਹੇ ਜਾਗੋ ਸਮਾਰੋਹ ਦੇ ਦੌਰਾਨ ਇੱਕ ਵਿਅਕਤੀ ਨੇ ਕਥਿਤ ਤੌਰ ਤੇ ਆਪਣੀ ਸ਼ਾਨੋ ਸ਼ੌਕਤ ਦਿਖਾਉਣ ਲਈ ਹਵਾਈ ਫਾਇਰਿੰਗ ਕੀਤੀ। ਲੇਕਿਨ ਗੋਲੀ ਉੱਥੇ ਮੌਜੂਦ ਇੱਕ ਵਿਅਕਤੀ ਦੀ ਛਾਤੀ ਵਿੱਚ ਜਾ ਲੱਗੀ। ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਉਸਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ ਗਿਆ । ਇਸ ਗੱਲ ਦੀ ਪੁਸ਼ਟੀ ਡੀ ਐਸ ਪੀ ਦਲਜੀਤ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਘਟਨਾ ਦੀ ਸੂਚਨਾ ਦੇ ਬਾਅਦ ਮੌਕੇ ਤੇ ਪਹੁੰਚੀ ਸਿਟੀ ਥਾਣਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ  ਪਿਸਤੋਲ ਵੀ ਬਰਾਮਦ ਕਰ ਲਈ ਦੋਸ਼ੀ ਗੁਰਪ੍ਰੀਤ ਸਿੰਘ ਵਾਸੀ ਗੁਰਦਾਸਪੁਰ ਦੇ ਖਿਲਾਫ ਐਫਆਈਆਰ ਦਰਜ ਕਰ ਲਈ ਗਈ ਹੈ। ਦੋ ਕਿ ਹਜੇ ਫਰਾਰ ਦੱਸਿਆ ਜਾ ਰਿਹਾ।ਉੱਥੇ ਹੀ ਪ੍ਰਥੱਕ ਦਰਸ਼ੀਆਂ ਦੇ ਅਨੁਸਾਰ ਜਾਗੋ ਸਮਾਰੋਹ ਵਿੱਚ ਸੰਗੀਤ ਅਤੇ ਨਾਚ ਗਾਉਣ ਦਾ ਪ੍ਰੋਗਰਾਮ ਚੱਲ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਲਾਇਸੰਸੀ ਹਥਿਆਰ ਤੋਂ ਫਾਇਰਿੰਗ ਕੀਤੀ। ਫਾਇਰਿੰਗ ਦੇ ਦੌਰਾਨ ਇੱਕ ਗੋਲੀ ਸਿੱਧੇ ਇੱਕ ਵਿਅਕਤੀ ਦਿਲਜੀਤ ਸਿੰਘ ਨੂੰ ਜਾ ਲੱਗੀ। ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਮੌਕੇ ਤੇ ਹਫ਼ੜਾ ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਥਾਣਾ ਸਿਟੀ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ। ਇਸ ਦੇ ਨਾਲ ਹੀ ਵਿਆਹ ਦੀ ਵੀਡੀਓਗਰਾਫੀ ਜੁਟਾਈ ਜਾ ਰਹੀ ਹੈ ਤਾਂ ਕਿ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ। ਉਥੇ ਹੀ ਡੀ ਐਸ ਪੀ ਦਲਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਵਿਆਹ ਅਤੇ ਹੋਰ ਸਮਾਰੋਹ ਵਿੱਚ ਕੀਤੀ ਜਾਣ ਵਾਲੀ ਫਾਇਰਿੰਗ ਕਾਨੂੰਨਨ ਅਪਰਾਧ ਹੈ।  ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇਗੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਨੌਜਵਾਨ ਕਾਰੋਬਾਰੀ ਨੇ ਕੀਤੀ ਖੁਦਕੁਸ਼ੀ, ਕੁਝ ਦਿਨ ਬਾਅਦ ਹੀ ਨੌਜਵਾਨ ਦਾ ਸੀ ਵਿਆਹ
Next articleਜਿਥੇ ਇਮਾਨਦਾਰੀ ਹੁੰਦੀ ਹੈ , ਓਥੇ ਵਾਹਿਗੁਰੂ ਆਪ ਹਾਜ਼ਰ ਹੁੰਦਾ ਹੈ :- ਪ੍ਰਧਾਨ ਸੁਖਵਿੰਦਰ ਸਿੰਘ ਗਿੱਲ