HOME ਪੰਜਾਬ ਦੇ ਹਾਲਾਤ ਸਰਕਾਰ ਦੇ ਹੱਥੋਂ ਨਿਕਲ ਚੁੱਕੇ ਹਨ ਅਤੇ ਸ਼ਰ੍ਹੇਆਮ ਫਿਰੌਤੀਆਂ...

ਪੰਜਾਬ ਦੇ ਹਾਲਾਤ ਸਰਕਾਰ ਦੇ ਹੱਥੋਂ ਨਿਕਲ ਚੁੱਕੇ ਹਨ ਅਤੇ ਸ਼ਰ੍ਹੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ : ਬਰਿੰਦਰ ਸਿੰਘ ਪ੍ਰਮਾਰ

5
ਬਰਿੰਦਰ ਸਿੰਘ ਪ੍ਰਮਾਰ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਤਰਸੇਮ ਦੀਵਾਨਾ ) – ਪੰਜਾਬ ਦੇ ਹਾਲਾਤ ਸਰਕਾਰ ਦੇ ਹੱਥੋਂ ਨਿਕਲ ਚੁੱਕੇ ਹਨ, ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਸ਼ਰ੍ਹੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਪੈਸਾ ਨਾ ਦੇਣ ਤੇ ਕਤਲ ਕੀਤੇ ਜਾ ਰਹੇ ਹਨ, ਗੈਂਗਸਟਰਾਂ ਵੱਲੋਂ ਬੰਦੇ ਮਾਰ ਕੇ ਜਿੰਮੇਵਾਰੀਆਂ ਲੈਣ ਲਈ ਪੋਸਟਾਂ ਪਾਈਆਂ ਜਾ ਰਹੀਆਂ ਹਨ ਇਹਨਾਂ ਗੱਲਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਮੀਤ ਪ੍ਰਧਾਨ ਬਰਿੰਦਰ ਸਿੰਘ ਪਰਮਾਰ ਨੇ ਸਾਡੇ ਪੱਤਰਕਾਰ ਨਾਲ ਇਕ ਪ੍ਰੈਸ ਵਾਰਤਾ ਦੌਰਾਨ ਕੀਤਾ  ! ਉਹਨਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਗੁਰੂ ਘਰ ਆਉਣ ਜਾਣ ਵਾਲੀ ਸੰਗਤ ਵੀ ਸੁਰੱਖਿਅਤ ਨਹੀਂ ਰਹਿ ਗਈ, ਇੱਥੋਂ ਤੱਕ ਕਿ ਸਰਕਾਰ ਦੀ ਆਪਣੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ ਜਿਸ ਕਰਕੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵੀ ਆਪਣੇ ਅਹੁਦੇ ਤੋਂ ਪਾਸੇ ਹੋ ਜਾਣਾ ਚਾਹੀਦਾ ਹੈ ! ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਚਿੰਤਾ ਵਾਲੇ ਬਣੇ ਹੋਏ ਹਨ ਪੰਜਾਬ ਵਿੱਚ ਕੋਈ ਵੀ ਵਿਅਕਤੀ ਕਿਤੇ ਵੀ ਸੁਰੱਖਿਆਤ ਨਹੀਂ ਰਹਿ ਗਿਆ, ਵਪਾਰੀਆਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਹੈ ਪਰ ਹੈਰਾਨਗੀ ਦੀ ਗੱਲ ਇਹ ਹੈ ਕਿ ਸਰਕਾਰ ਦੀ ਕਾਰਗੁਜ਼ਾਰੀ ਕਿਤੇ ਨਜ਼ਰ ਨਹੀਂ ਆ ਰਹੀ। ਉਹਨਾਂ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਤੇ ਤੰਜ ਕੱਸਦਿਆਂ ਕਿਹਾ ਕਿ ਉਹ ਕਰਜੇ ਲੈ ਕੇ ਇਸ਼ਤਿਹਾਰਬਾਜ਼ੀ ਕਰਨ ਵਿੱਚ ਵਿਅਸਤ ਹਨ ਅਤੇ ਸਿਰਫ ਕੇਜਰੀਵਾਲ ਨੂੰ ਖੁਸ਼ ਕਰਨ ਲਈ ਸਰਕਾਰ ਚਲਾਈ ਜਾ ਰਹੀ ਹੈ ਜਿਸ ਕਰਕੇ ਸੂਬੇ ਦੇ ਹਾਲਾਤ ਸਰਕਾਰ ਦੇ ਹੱਥ ਵੱਸ ਨਹੀਂ ਰਹੇ। ਉਹਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਪਾਰਟੀ ਨੂੰ ਚੱਲਦਾ ਕੀਤਾ ਜਾਵੇ । ਉਹਨਾ ਕਿਹਾ ਕਿ ਫਰਵਰੀ ਮਹੀਨੇ ਵਿੱਚ ਹੀ ਕਈ ਕਤਲ ਹੋ ਚੁੱਕੇ ਹਨ ਜੋ ਚਿੰਤਾ ਦਾ ਵਿਸ਼ਾ ਹਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articlePakistan’s Humiliating Defeat: Mohsin Naqvi’s Early Exit from Colombo
Next articleਡੀਜੀਪੀ ਪੰਜਾਬ ਵਲੋਂ ਪੰਜਾਬ ਦੀ ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅਜਿਹੇ ਕਦਮ ਚੁੱਕਣੇ ਸਲਾਘਾਯੋਗ ਹਨ : ਮਾ. ਕੁਲਵਿੰਦਰ ਸਿੰਘ ਜੰਡਾ