HOME ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 19 ਫਰਵਰੀ ਨੂੰ...

ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 19 ਫਰਵਰੀ ਨੂੰ ਦਿੱਤਾ ਜਾਵੇਗਾ ਜ਼ਿਲ੍ਹਾ ਪੱਧਰੀ ਧਰਨਾ

4
ਕੈਪਸਨ : ਬਾਲ ਭਵਨ ਮਾਨਸਾ ਵਿਖੇ ਧਰਨੇ ਦੀ ਤਿਆਰੀ ਸਬੰਧੀ ਇਕੱਤਰਤਾ ਮੌਕੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਆਗੂ।
ਮਾਨਸਾ   (ਸਮਾਜ ਵੀਕਲੀ)   ਸੀਪੀਐਫ ਕਰਮਚਾਰੀ ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਸਾਲ 2004 ਤੋਂ ਬਾਅਦ ਸੇਵਾ ਵਿੱਚ ਆਏ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਚਾਲੂ ਕਰਵਾਉਣ ਦੀ ਮੰਗ ਤਹਿਤ 19 ਫਰਵਰੀ ਨੂੰ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਹੋਈ ਇਕੱਤਰਤਾ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਨਵੀਂ ਪੈਨਸ਼ਨ ਸਕੀਮ ਮੁਲਾਜ਼ਮਾਂ ਦੇ ਭਵਿੱਖ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਕਰਨ ਵਿੱਚ ਅਸਮਰਥ ਹੈ। ਆਗੂਆਂ ਨੇ ਕਿਹਾ ਕਿ 2004 ਤੋਂ ਬਾਅਦ ਨਿਯੁਕਤ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਦੇ ਲਾਭ ਤੋਂ ਵਾਂਝੇ ਰੱਖਣਾ ਗਲਤ ਹੈ। ਯੂਨੀਅਨ ਦੀ ਮੰਗ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਲੋੜਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰੇ ਤਾਂ ਜੋ ਸੇਵਾਮੁਕਤੀ ਤੋਂ ਬਾਅਦ ਉਹ ਸਨਮਾਨਜਨਕ ਜੀਵਨ ਜੀਅ ਸਕਣ। ਯੂਨੀਅਨ ਆਗੂਆਂ ਮੁਤਾਬਕ 19 ਫਰਵਰੀ ਦੇ ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਇਕੱਠੇ ਹੋਣਗੇ ਤਾਂ ਜੋ ਆਪਣੇ ਹੱਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਨੇ ਸਮੂਹ ਕਰਮਚਾਰੀਆਂ ਨੂੰ ਇਸ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਲਾਲ ਸਿੰਘ, ਜਸਵਿੰਦਰ ਕੁਮਾਰ, ਹਰਵਿੰਦਰ ਸਿੰਘ, ਜਸਕਰਨ ਸਿੰਘ, ਗੁਰਦਾਸ ਸਿੰਘ, ਹਰਪ੍ਰੀਤ ਸਿੰਘ, ਚਾਨਣਦੀਪ ਸਿੰਘ, ਜਸ਼ਨਦੀਪ ਸਿੰਘ ਅਤੇ ਰਸਦੀਪ ਸਿੰਘ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹਵਾਈ ਯਾਤਰੀਆਂ ਦੀ ਜਾਨ ਨਾਲ ਖੇਡ ਰਹੀ ਹੈ ਭਾਰਤ ਸਰਕਾਰ-ਸੋਮ ਦੱਤ ਸੋਮੀ
Next articleਮੀਰਪੁਰ ਜੱਟਾਂ ਵਿਖੇ ਆਯੁਰਵੈਦਿਕ ਤੇ ਹੋਮਿਓਪੈਥੀ ਵਿਭਾਗ ਵੱਲੋਂ ਲਗਾਇਆ ਗਿਆ ਫਰੀ ਮੈਡੀਕਲ ਕੈਂਪ