ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਸੀ ਅੰਮ੍ਰਿਤਪਾਲ ਸਿੰਘ

ਮਾਪਿਆਂ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਵਿੱਚ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਚੰਗੇ ਭਵਿੱਖ ਤੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਤਹਿਸੀਲ ਸੁਲਤਾਨਪੁਰ ਲੋਧੀ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਪੇਸ਼ੇ ਤੋਂ ਟਰੱਕ ਡਰਾਈਵਰ ਸੀ ਅਤੇ ਉਸਦੀ ਉਮਰ ਲਗਭਗ 29-30 ਸਾਲ ਸੀ ਤੇ ਉਸਦਾ ਹਾਲੇ ਵਿਆਹ ਵੀ ਨਹੀਂ ਸੀ ਹੋਇਆ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਇੱਕੋ ਇੱਕ ਭਰਾ ਸੀ। ਮ੍ਰਿਤਕ ਕਰੀਬ 5 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਕੈਲੀਫੋਰਨੀਆ ਵਿਚ ਰਹਿ ਰਿਹਾ ਸੀ। ਇਹ ਵੀ ਪਤਾ ਲੱਗਿਆ ਹੈ ਕਿ ਇਸੇ ਵਰ੍ਹੇ ਹੀ ਉਸ ਨੂੰ ਅਮਰੀਕਾ ਦੀ ਪੀ. ਆਰ.ਮਿਲਣ ਜਾ ਰਹੀ ਸੀ ।ਜਿਸ ਦੀ ਖੁਸ਼ੀ ਵਿਚ ਉਸਦੇ ਘਰ ਮੇਵਾ ਸਿੰਘ ਵਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਸੀ। ਪਰ ਭੋਗ ਤੋਂ ਪਹਿਲਾਂ ਹੀ ਪੁੱਤ ਦੀ ਮੌਤ ਦੀ ਖਬਰ ਮਿਲ ਗਈ।
ਜਾਣਕਾਰੀ ਅਨੁਸਾਰ ਟਰਾਲੇ ਦਾ ਟਾਇਰ ਫਟ ਜਾਣ ਕਾਰਨ ਇਹ ਹਾਦਸਾ ਹੋਇਆ। ਜਿਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਜ਼ਮ
Next articlePolice identify victims of US shooting, suspected gunman in custody