ਦੇਬੀ ਨੇ ਲਾਭਪਾਤਰੀ ਪਰਿਵਾਰਾਂ ਨੂੰ ਪੈਨਸ਼ਨ ਦਸਤਾਵੇਜ਼ ਅਤੇ ਜ਼ੀਰੋ ਬੈਲੇਂਸ ਖਾਤੇ ਦੀਆਂ ਸੌਂਪੀਆਂ ਕਾਪੀਆਂ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਵਿਧਾਨ ਸਭਾ ਸੈਂਟਰਲ ਦੇ ਸੈਂਕੜੇ ਪਰਿਵਾਰਾਂ ਨੂੰ ਪ੍ਰਵਾਨਿਤ ਵਿਧਵਾ, ਬੁਢਾਪਾ ਅਤੇ ਅੰਗਹੀਣ ਪੈਨਸ਼ਨਾਂ ਦੇ ਦਸਤਾਵੇਜ਼ ਅਤੇ ਜ਼ੀਰੋ ਬੈਲੇਂਸ ਖਾਤਿਆਂ ਦੀਆਂ ਬੈਂਕ ਕਾਪੀਆਂ ਸੌਂਪੀਆਂ। ਸਥਾਨਕ ਈਸਾ ਨਗਰੀ ਸਥਿਤ ਭਾਜਪਾ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਸ਼੍ਰੀ ਦੇਬੀ ਨੇ ਉਪਰੋਕਤ ਦਸਤਾਵੇਜ਼ ਸੰਬੰਧਿਤ ਲਾਭਪਾਤਰੀਆਂ ਨੂੰ ਭੇਟ ਕੀਤੇ। ਦੇਬੀ ਨੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਵਿੱਚ ਅਸਫਲ ਰਹੀ ਹੈ। ਆਮ ਆਦਮੀ ਦੇ ਨਾਂ ’ਤੇ ਵੋਟਾਂ ਬਟੋਰਨ ਵਾਲੇ ਲੋਕ ਸਤਾ ਸੁੱਖ ਮਿਲਦਿਆਂ ਹੀ ਖਾਸ ਲੋਕਾਂ ਵਾਂਗ ਵਿਵਹਾਰ ਕਰ ਰਹੇ ਹਨ। ਉਨ੍ਹਾਂ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਧਿਆਨ ਗੈਂਗਸਟਰਾਂ ਤੇ ਲੁਟੇਰਿਆਂ ’ਤੇ ਪ੍ਰਹਾਰ ਕਰਨ ਦੀ ਬਜਾਏ ਪ੍ਰਚਾਰ ਰਾਹੀਂ ਸ਼ੋਹਰਤ ਹਾਸਲ ਕਰਨ ਵੱਲ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



