HOME ਸੰਵੇਦਨਸ਼ੀਲ ਗਵਾਹਾਂ ਲਈ ਸੁਰੱਖਿਅਤ ਮਾਹੌਲ ਦੀ ਬਿਹਤਰੀਨ ਪਹਿਲ

ਸੰਵੇਦਨਸ਼ੀਲ ਗਵਾਹਾਂ ਲਈ ਸੁਰੱਖਿਅਤ ਮਾਹੌਲ ਦੀ ਬਿਹਤਰੀਨ ਪਹਿਲ

9

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਨਿਆਂਇਕ ਕੰਪਲੈਕਸ, ਹੁਸ਼ਿਆਰਪੁਰ ਵਿੱਚ ਅੱਜ ਨਿਆਂ ਪ੍ਰਕਿਰਿਆ ਨੂੰ ਹੋਰ ਸੰਵੇਦਨਸ਼ੀਲ, ਸੁਰੱਖਿਅਤ ਅਤੇ ਪੀੜਤ-ਹਿਤੈਸ਼ੀ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਤਹਿਤ ਵਲਨਰੇਬਲ ਵਿਟਨੈਸ ਡੈਪੋਜਿਸ਼ਨ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਕੇਂਦਰ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਿਟਸ ਮੀਨਾਕਸ਼ੀ ਆਈ ਮਹਿਤਾ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਨਿਆਂਇਕ ਕੰਪਲੈਕਸ ਵਿਖੇ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।ਜਸਟਿਸ ਮੀਨਾਕਸ਼ੀ ਆਈ ਮਹਿਤਾ ਨੇ ਦੱਸਿਆ ਕਿ ਇਸ ਕੇਂਦਰ ਦੀ ਸਥਾਪਨਾ ਦਾ ਉਦੇਸ਼ ਸੰਵੇਦਨਸ਼ੀਲ ਮਾਮਲਿਆਂ ਵਿਚ ਗਵਾਹਾਂ, ਵਿਸ਼ੇਸ਼ ਕਰਕੇ ਔਰਤਾਂ, ਬੱਚਿਆਂ ਅਤੇ ਕਮਜ਼ੋਰ ਵਰਗ ਨਾਲ ਸਬੰਧਤ ਪੀੜਤਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਤਣਾਅ-ਮੁਕਤ ਵਾਤਾਵਰਣ ਵਿਚ ਬਿਆਨ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ। ਕੇਂਦਰ ਵਿਚ ਆਧੁਨਿਕ ਆਡੀਓ-ਵੀਡੀਓ ਰਿਕਾਰਡਿੰਗ ਪ੍ਰਣਾਲੀ, ਗੁਪਤਤਾ ਨੂੰ ਯਕੀਨੀ ਬਣਾਉਣ ਦੇ ਉਪਾਅ ਅਤੇ ਮਨੋਵਿਗਿਆਨਕ ਤੌਰ ‘ਤੇ ਅਨੁਕੂਲ ਵਾਤਾਵਰਣ ਉਪਲਬੱਧ ਕਰਵਾਇਆ ਗਿਆ ਹੈ, ਜਿਸ ਨਾਲ ਗਵਾਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਬਿਆਨ ਦੇ ਸਕਣ। ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਜਸਟਿਸ ਮੀਨਾਕਸ਼ੀ ਆਈ. ਮਹਿਤਾ ਨੇ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਹੋਰ ਮਨੁੱਖੀ ਬਣਾਉਣਾ ਸਮੇਂ ਦੀ ਲੋੜ ਹੈ ਅਤੇ ਇਸ ਤਰ੍ਹਾਂ ਦੇ ਕੇਂਦਰ ਪੀੜਤਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਨੇ ਕਿਹਾ ਕਿ ਇਹ ਸਹੂਲਤ ਨਿਆਂਇਕ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਸੰਵੇਦਨਸ਼ੀਲ ਬਣਾਉਣ ਵਿੱਚ ਸਹਾਈ ਸਿਧ ਹੋਵੇਗੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਕਿਸਾਨ ਮੋਰਚਾ ਸ਼ੰਭੂ ਟਿਕਰੀ ਬਾਰਡਰ ਤੋਂ ਬਾਅਦ ਹੁਣ ਪੰਜਾਬ ਪੁਲਿਸ ਕਿਸਾਨਾਂ ਨੂੰ ਪਿੰਡਾਂ ਵਿੱਚ ਵੜ ਕੇ ਕੁੱਟਣ ਲੱਗੀ
Next articleਵਿਧਾਇਕ ਦੀ ਇਕ ਸਵੇਰ – ਚੈਂਪੀਅਨ ਬੱਚੀਆਂ ਦਾ ਸਨਮਾਨ, ਸੰਵਾਦ ਤੇ ਸੁਪਨਿਆਂ ਨੂੰ ਉਡਾਨ