ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕੁੜੀਆਂ ਦੀ ਜੇਤੂ ਫੁੱਟਬਾਲ ਟੀਮ ਨਾਲ ਬਿਤਾਇਆ ਯਾਦਗਾਰ ਸਮਾਂ
ਮਾਹਿਲਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਲੁਧਿਆਣਾ ਵਿੱਚ ਆਯੋਜਿਤ 45ਵੇਂ ਅੰਤਰ ਜ਼ਿਲ੍ਹਾ ਪ੍ਰਾਇਮਰੀ ਫੁੱਟਬਾਲ ਟੂਰਨਾਮੈਂਟ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਕੁੜੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਸ ਮਹਾਨ ਉਪਲਬਧੀ ‘ਤੇ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਖਿਡਾਰੀਆਂ ਨੂੰ ਆਪਣੇ ਨਿਵਾਸ ਸਥਾਨ ‘ਤੇ ਸੱਦਾ ਦੇ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ, ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਆਪਣੀ ਪੂਰੀ ਸਵੇਰ ਇਹਨਾਂ ਚੈਮਪੀਅਨ ਬੱਚਿਆਂ ਨਾਲ ਬਿਤਾਈ। ਜਿੱਤ ਦੀ ਖੁਸ਼ੀ ਮਨਾਉਂਦਿਆਂ ਉਨ੍ਹਾਂ ਵੱਲੋਂ ਬੱਚਿਆਂ ਨੂੰ ਵਿਸ਼ੇਸ਼ ਬ੍ਰੇਕਫਾਸਟ ਟ੍ਰੀਟ ਦਿੱਤੀ ਗਈ। ਉਨ੍ਹਾਂ ਬੱਚਿਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਖਿਡਾਰੀਆਂ ਨੇ ਵੀ ਵਿਧਾਇਕ ਨਾਲ ਸਮਾਂ ਬਿਤਾ ਕੇ ਨਵਾਂ ਉਤਸ਼ਾਹ ਅਤੇ ਜੋਸ਼ ਮਹਿਸੂਸ ਕੀਤਾ। ਵਿਧਾਇਕ ਨੇ ਕਿਹਾ ਕਿ ਬੱਚਿਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਨੂੰ ਵੀ ਸਕਾਰਾਤਮਕ ਊਰਜਾ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣਾ ਪੂਰੇ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ। ਇਸ ਉਪਲਬਧੀ ਲਈ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। ਵਿਧਾਇਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਯਤਨਾਂ ਨਾਲ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਮਿਲੀ ਹੈ, ਖਾਸ ਕਰਕੇ ਕੁੜੀਆਂ ਦੀ ਭਾਗੀਦਾਰੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ਵਿੱਚ 9 ਕਰੋੜ ਰੁਪਏ ਤੋਂ ਵੱਧ ਦੀ ਗ੍ਰਾਂਟ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਲਈ ਜਾਰੀ ਕੀਤੀ ਗਈ ਹੈ। ਇਸ ਨਾਲ ਨੌਜਵਾਨਾਂ ਨੂੰ ਬਿਹਤਰ ਟ੍ਰੇਨਿੰਗ ਅਤੇ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਅਸੀਂ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਲਈ ਵਚਨਬੱਧ ਹਾਂ। ਜ਼ਿਲ੍ਹਾ ਸਿੱਖਿਆ ਅਫਸਰ ਹਰਜਿੰਦਰ ਕੌਰ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਕੋਚਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਿੱਖਿਆ ਵਿਭਾਗ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਸਹਿਯੋਗ ਦਿੰਦਾ ਰਹੇਗਾ। ਉਨ੍ਹਾਂ ਕਿਹਾ ਕਿ ਜੇਤੂ ਟੀਮ ਦੇ ਸਨਮਾਨ ਵਿੱਚ ਕੀਤਾ ਗਿਆ ਇਹ ਸਮਾਗਮ ਬੱਚਿਆਂ ਲਈ ਬਹੁਤ ਪ੍ਰੇਰਣਾਦਾਇਕ ਸਾਬਤ ਹੋਇਆ ਹੈ, ਜਿਸ ਨਾਲ ਉਨ੍ਹਾਂ ਦਾ ਮਨੋਬਲ ਹੋਰ ਵੀ ਉੱਚਾ ਹੋਇਆ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



