HOME ਖੂਨਦਾਨ ਕਰਨ ਨਾਲ ਇਨਸਾਨ ਦੇ ਸਰੀਰ ਵਿੱਚ ਕਮਜ਼ੋਰੀ ਨਹੀਂ ਆਉਂਦੀ : ਸੰਤ...

ਖੂਨਦਾਨ ਕਰਨ ਨਾਲ ਇਨਸਾਨ ਦੇ ਸਰੀਰ ਵਿੱਚ ਕਮਜ਼ੋਰੀ ਨਹੀਂ ਆਉਂਦੀ : ਸੰਤ ਕੁਲਵੰਤ ਰਾਮ ਭਰੋਮਜਾਰਾ

ਸੰਤ ਕੁਲਵੰਤ ਰਾਮ ਭਰੋਮਜਾਰਾ

ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) – ਜਿਉਂਦੇ ਜੀ  ਖੂਨਦਾਨ ਅਤੇ ਮਰਨ ਉਪਰੰਤ ਨੇਤਰਦਾਨ ਜ਼ਰੂਰ ਕਰਨੇ ਚਾਹੀਦੇ ਹੈ। ਕਿਉਂਕਿ ਖੂਨਦਾਨ ਕਰਨ ਨਾਲ ਕਈ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ, ਅਤੇ ਮਰਨ ਉਪਰੰਤ ਨੇਤਰਦਾਨ ਕਰਨ ਨਾਲ ਕਿਸੇ ਦੀ ਅੰਧੇਰੀ ਜ਼ਿੰਦਗੀ ਵਿੱਚ ਰੌਸ਼ਨੀ ਕੀਤੀ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡੇਰਾ 108 ਸੰਤ ਬਾਬਾ ਮੇਲਾ ਰਾਮ ਭਰੋਮਜ਼ਾਰਾਂ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਇੱਕ ਮੁਲਾਕਾਤ ਦੌਰਾਨ ਕੀਤਾ ਉਨ੍ਹਾਂ  ਕਿਹਾ ਕਿ 18 ਸਾਲ ਤੋਂ 65 ਸਾਲ ਤੱਕ ਦਾ ਹਰ ਸਿਹਤਮੰਦ ਵਿਅਕਤੀ ਖੂਨਦਾਨ ਕਰ ਸਕਦਾ ਹੈ। ਉਹਨਾ ਕਿਹਾ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮਜ਼ੋਰੀ ਨਹੀਂ ਆਉਂਦੀ ਉਹਨਾ ਕਿਹਾ ਕਿ ਤੁਸੀਂ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਕੇ ਕਿਸੇ ਦੀ ਕੀਮਤੀ ਜ਼ਿੰਦਗੀ ਨੂੰ ਬਚਾ ਸਕਦੇ ਹੋ। ਕਿਉਂਕਿ ਖੂਨਦਾਨ ਕਰਨ ਤੋਂ ਬਾਅਦ ਸਾਡਾ ਸਰੀਰ 24 ਘੰਟਿਆਂ ਵਿੱਚ ਖੂਨ ਦੀ ਸਪਲਾਈ ਪੂਰੀ ਕਰ ਦਿੰਦਾ ਹੈ। ਉਹਨਾਂ ਕਿਹਾ ਕਿ ਸਿਰਫ਼ ਉਹੀ ਵਿਅਕਤੀ ਖੂਨਦਾਨ ਨਹੀਂ ਕਰ ਸਕਦਾ ਜਿਸਨੂੰ ਕੋਈ ਬਿਮਾਰੀ ਹੋਵੇ ਜਿਵੇਂ ਕਿ ਹੈਪੇਟਾਈਟਿਸ ਬੀ, ਏਡਜ਼ ਆਦਿ। ਉਹਨਾਂ ਕਿਹਾ ਕਿ ਖੂਨਦਾਨ ਕਰਨਾ ਇੱਕ ਕੰਨਿਆ ਦਾਨ ਕਰਨ ਦੇ ਬਰਾਬਰ ਹੈ ਕਿਉਂਕਿ ਖੂਨ ਦਾਨ ਕਰਨ ਵਾਲਾ ਵਿਅਕਤੀ ਇੱਕ ਮਹਾਂਦਾਨੀ ਅਖਵਾਉਣ ਦੀ ਮੁਹਾਰਤ ਰੱਖਦਾ ਹੈ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਸ਼ਾ ਕਿਰਨ ਸਕੂਲ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
Next articleਪੰਜਾਬ ਵਿੱਚ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸਕੇ ਕਈ ਨੌਜਵਾਨ ਆਪਣੀ ਜਿੰਦਗੀ ਬਰਬਾਦ ਕਰ ਰਹੇ ਹਨ : ਬਲਜਿੰਦਰ ਸਿੰਘ ਖਾਲਸਾ