(ਸਮਾਜ ਵੀਕਲੀ) ਸਥਾਨਕ ਯੂਨੀਵਰਸਿਟੀ ਕਾਲਜ ਬਰਨਾਲਾ ਵਿੱਚ ਅੱਜ 21 ਫਰਵਰੀ 2026 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਇੰਚਾਰਜ ਡਾਕਟਰ ਵਿਭਾ ਅਗਰਵਾਲ ਨੇ ਦੱਸਿਆ ਕਿ ਸਾਹਿਤਿਕ ਗਤੀਵਿਧੀਆਂ ਦੇ ਇੰਚਾਰਜ ਡਾਕਟਰ ਮੇਜਰ ਸਿੰਘ ਦੀ ਅਗਵਾਈ ਹੇਠ ਕਾਲਜ ਵਿੱਚ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਮੁੱਖ ਬੁਲਾਰੇ ਦੇ ਤੌਰ ‘ਤੇ ਡਾਕਟਰ ਭੀਮਇੰਦਰ ਸਿੰਘ ਡਾਇਰੈਕਟਰ ਯੂਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ। ਡਾਕਟਰ ਭੀਮਇੰਦਰ ਸਿੰਘ ਨੇ ਆਪਣੇ ਵਿਸ਼ੇਸ਼ ਲੈਕਚਰ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਮਾਤ ਭਾਸ਼ਾ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਾਤ ਭਾਸ਼ਾ ਨਾਲ ਜੁੜਨ ਦਾ ਸੁਨੇਹਾ ਦਿੱਤਾ । ਕਾਲਜ ਦੀਆਂ ਬੀ. ਏ.,ਬੀ ਐੱਸਸੀ, ਬੀ. ਕਾਮ, ਬੀਸੀਏ ਕਾਲਾਸਾਂ ਦੇ ਵਿਦਿਆਰਥੀਆਂ ਨੇ ਇਸ ਸੈਮੀਨਾਰ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰੋਫੈਸਰ ਲਵਪ੍ਰੀਤ ਸਿੰਘ, ਪ੍ਰੋਫੈਸਰ ਵਿਪਨ ਗੋਇਲ, ਡਾਕਟਰ ਰਾਮਪਾਲ ਸਿੰਘ ਡਾਕਟਰ ਹਰਵਿੰਦਰ ਸਿੰਘ, ਪ੍ਰੋਫੈਸਰ ਗੁਰਮੇਲ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਗਲਾ ਅਤੇ ਸਮੂਹ ਦਰਜਾ ਚਾਰ ਕਰਮਚਾਰੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



