ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਿੰਡ ਮੰਢਿਆਣੀ ਦੇ ਮੌਜੂਦਾ ਸਰਪੰਚ ਕਸ਼ਮੀਰ ਕੌਰ ਅਤੇ ਉਨ੍ਹਾਂ ਦੇ ਪਤੀ ਸਰਦਾਰ ਸੁਖਵੀਰ ਸਿੰਘ ਸੁੱਖਾ ਨੇ ਆਪਣੇ ਅਨੇਕਾਂ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ‘ਆਮ ਆਦਮੀ ਪਾਰਟੀ’ ਦਾ ਪੱਲਾ ਫੜ ਲਿਆ। ਵਿਧਾਇਕਾਂ ਬੀਬੀ ਸੰਤੋਸ਼ ਕਟਾਰੀਆ ਨੇ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਅੱਜ ਹਰ ਵਰਗ ‘ਆਪ’ ਨਾਲ ਜੁੜ ਰਿਹਾ ਹੈ।ਵਿਧਾਇਕਾ ਨੇ ਕਿਹਾ, “ਸਰਪੰਚ ਕਸ਼ਮੀਰ ਕੌਰ ਅਤੇ ਸੁਖਵੀਰ ਸਿੰਘ ਸੁੱਖਾ ਵਰਗੇ ਮਿਹਨਤੀ ਆਗੂਆਂ ਦੇ ਆਉਣ ਨਾਲ ਪਾਰਟੀ ਨੂੰ ਇਲਾਕੇ ਵਿੱਚ ਵੱਡੀ ਮਜ਼ਬੂਤੀ ਮਿਲੀ ਹੈ। ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਕੰਮ ਕਰਾਂਗੇ।”ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਬਲਾਚੌਰ ਵਿੱਚ ਵਿਰੋਧੀ ਪਾਰਟੀਆਂ ਦਾ ਆਧਾਰ ਲਗਾਤਾਰ ਸੁੰਗੜ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਰੇਬਾਜ਼ੀਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਸਿਰਫ਼ ਕੰਮ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਦਾ ਪੂਰਾ ਮਾਨ-ਸਨਮਾਨ ਯਕੀਨੀ ਬਣਾਇਆ ਜਾਵੇਗਾ।ਇਸ ਮੌਕੇ ਸੁਖਵੀਰ ਸਿੰਘ ਸੁੱਖਾ ਅਤੇ ਸਰਪੰਚ ਕਸ਼ਮੀਰ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਦੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰ ਦੇਣਗੇ।
ਇਸ ਮੌਕੇ ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ, ਮੱਖਣ ਸਿੰਘ, ਐਨ ਆਰ ਆਈ ਰਜਿੰਦਰ ਸਿੰਘ ਚਾਹਲ ਕਨੇਡਾ, ਪੰਚ ਜਸਵਿੰਦਰ ਕੌਰ, ਕੁਲਵਿੰਦਰ ਸਿੰਘ ਪੰਚ, ਚਮਨ ਲਾਲ ਪੰਚ, ਸੁਰਿੰਦਰ ਕੌਰ, ਗੁਰਮੇਜ ਕੌਰ, ਸੋਨੂੰ ਸਹੋਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



