ਸੁਚੱਜੇ ਪ੍ਰਬੰਧਾਂ ਲਈ ਸ਼ਰਧਾਲੂਆਂ ਵੱਲੋਂ ਸ਼ਲਾਘਾ, ਆਮ ਦਿਨਾਂ ਨਾਲੋਂ ਚਾਰ ਗੁਣਾ ਵੱਧ ਆਮਦ
ਰੂਪਨਗਰ /ਸ੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਇਸ ਵਾਰ ਵੀ ਹੋਲਾ ਮਹੱਲਾ ਮੌਕੇ ਸੈਲਾਨੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਖਾਲਸਾਈ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੇ ਇਸ ਅਦਭੁੱਤ ਸੱਭਿਆਚਾਰਕ ਕੇਂਦਰ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਆ ਰਹੀ ਸੰਗਤ ਅਤੇ ਸੈਲਾਨੀਆਂ ਦੀ ਵੱਡੀ ਭੀੜ ਪਹੁੰਚ ਰਹੀ ਹੈ। ਹੋਲਾ ਮਹੱਲਾ ਦੇ ਮੌਕੇ ‘ਤੇ ਵਿਰਾਸਤ-ਏ-ਖਾਲਸਾ ਆਉਣ ਵਾਲੇ ਦਰਸ਼ਕਾਂ ਦੀ ਗਿਣਤੀ ਆਮ ਦਿਨਾਂ ਨਾਲੋਂ ਲਗਭਗ ਚਾਰ ਗੁਣਾ ਵੱਧ ਦਰਜ ਕੀਤੀ ਗਈ ਹੈ, ਜਿਸ ਨਾਲ ਇਲਾਕੇ ਵਿੱਚ ਸੈਲਾਨੀ ਗਤੀਵਿਧੀਆਂ ਨੂੰ ਹੋਰ ਵਧਾਵਾ ਮਿਲਿਆ ਹੈ। ਕੈਬਨਿਟ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਲਾ ਮਹੱਲਾ ਮੌਕੇ ਸੈਲਾਨੀਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਵਿਰਾਸਤ-ਏ-ਖਾਲਸਾ ਦੇ ਅੰਦਰ ਅਤੇ ਬਾਹਰ ਸੁਰੱਖਿਆ, ਭੀੜ ਪ੍ਰਬੰਧਨ, ਸਫਾਈ ਅਤੇ ਟਿਕਟ ਕਾਊਂਟਰਾਂ ‘ਤੇ ਸੁਚਾਰੂ ਪ੍ਰਬੰਧਾਂ ਨਾਲ ਸੈਲਾਨੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣ ਦਿੱਤੀ ਜਾ ਰਹੀ। ਭਾਰੀ ਆਮਦ ਨੂੰ ਦੇਖਦੇ ਹੋਏ ਪ੍ਰਬੰਧਕਾਂ ਵੱਲੋਂ ਦਰਸ਼ਨ ਦੇ ਸਮਿਆਂ ਵਿੱਚ ਵੀ ਵਾਧਾ ਕੀਤਾ ਗਿਆ ਹੈ, ਤਾਂ ਜੋ ਹਰ ਸ਼ਰਧਾਲੂ ਅਤੇ ਸੈਲਾਨੀ ਸੁਖਾਲੇ ਢੰਗ ਨਾਲ ਅੰਦਰ ਦਾਖਲ ਹੋ ਕੇ ਦਰਸ਼ਨ ਕਰ ਸਕੇ। ਸੈਲਾਨੀਆਂ ਵੱਲੋਂ ਵਿਰਾਸਤ-ਏ-ਖਾਲਸਾ ਦੇ ਰੱਖ-ਰਖਾਓ ਅਤੇ ਵਿਵਸਥਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਫ਼-ਸੁਥਰਾ ਵਾਤਾਵਰਣ, ਸੁਚੱਜਾ ਪ੍ਰਬੰਧ ਅਤੇ ਸਹਾਇਕ ਸਟਾਫ ਦੀ ਤੈਨਾਤੀ ਕਾਰਨ ਉਨ੍ਹਾਂ ਨੂੰ ਦਰਸ਼ਨ ਦੌਰਾਨ ਸੁਵਿਧਾਜਨਕ ਅਨੁਭਵ ਪ੍ਰਾਪਤ ਹੋ ਰਿਹਾ ਹੈ। ਪ੍ਰਸ਼ਾਸਨ ਵੱਲੋਂ ਵੀ ਅਪੀਲ ਕੀਤੀ ਗਈ ਹੈ ਕਿ ਸਾਰੇ ਸੈਲਾਨੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਏ ਪ੍ਰਬੰਧਾਂ ਵਿੱਚ ਸਹਿਯੋਗ ਦੇਣ, ਤਾਂ ਜੋ ਹੋਲਾ ਮਹੱਲਾ ਦਾ ਇਹ ਪਵਿੱਤਰ ਤਿਉਹਾਰ ਸ਼ਾਂਤੀਪੂਰਕ ਅਤੇ ਯਾਦਗਾਰ ਢੰਗ ਨਾਲ ਮਨਾਇਆ ਜਾ ਸਕੇ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



