ਸਤਿਸੰਗ ਵਿੱਚ ਆਉਣ ਨਾਲ ਮਨੁੱਖ ਦਾ ਹਿਰਦਾ ਸ਼ੁੱਧ ਹੁੰਦਾ ਹੈ – ਸੁਆਮੀ ਕ੍ਰਿਸ਼ਨਾ ਨੰਦ ਜੀ
ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਧੰਨ-ਧੰਨ ਸੁਆਮੀ ਗੰਗਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੇ ਜਨਮ ਅਸਥਾਨ ਸ੍ਰੀ ਸਤਲੋਕ ਧਾਮ ਰੱਤੇਵਾਲ ਵਿਖੇ ਹਰ ਮਹੀਨੇ ਵਾਂਗ ਫੱਗਣ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਵੀ ਮੌਜੂਦਾ ਸੰਚਾਲਕ ਸੁਆਮੀ ਕ੍ਰਿਸ਼ਨਾ ਨੰਦ ਮਹਾਰਾਜ ਜੀ ਭੂਰੀ ਵਾਲਿਆਂ ਦੀ ਅਗਵਾਈ ਵਿੱਚ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸ਼੍ਰੀ ਸਤਲੋਕ ਧਾਮ ਦੇ ਮੁੱਖ ਸੇਵਾਦਾਰ ਭਗਤ ਵਾਸਦੇਵ ਭੁੰਬਲਾ ਜੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਜਗਤ ਗੁਰੂ ਬਾਬਾ ਗਰੀਬਦਾਸ ਜੀ ਮਹਾਰਾਜ ਭੂਰੀ ਵਾਲਿਆਂ ਦੀ ਅੰਮ੍ਰਿਤਮਈ ਬਾਣੀ ਦੇ ਬੀਤੇ ਰੋਜ਼ ਤੋਂ ਚੱਲ ਰਹੇ ਅਖੰਡ ਪਾਠ ਦੇ ਭੋਗ ਸੁਆਮੀ ਕ੍ਰਿਸ਼ਨਾ ਨੰਦ ਜੀ ਮਹਾਰਾਜ ਵੱਲੋਂ ਪਾਏ ਜਾਣ ਉਪਰੰਤ ਉਹਨਾਂ ਸੰਗਤਾਂ ਨੂੰ ਪ੍ਰਵਚਨ ਕਰਦੇ ਹੋਏ ਕਿਹਾ ਕਿ ਸੰਤਾਂ ਮਹਾਂਪੁਰਸ਼ਾਂ ਦੇ ਲੇਕਿਨ ਸਤਸੰਗ ਵਿੱਚ ਜਾਣ ਨਾਲ ਮਨੁੱਖ ਦਾ ਹਿਰਦਾ ਸ਼ੁੱਧ ਹੋ ਜਾਂਦਾ ਹੈ ਅਤੇ ਉਸ ਦਾ ਮਨ ਵਿਕਾਰਾਂ ਤੋਂ ਹਟ ਕੇ ਪਰਮਾਤਮਾ ਦੀ ਬੰਦਗੀ ਅਤੇ ਨੇਕ ਕੰਮਾਂ ਵੱਲ ਲੱਗਦਾ ਹੈ। ਉਹਨਾਂ ਨੇ ਕਿਹਾ ਕਿ ਪਰਮਾਤਮਾ ਦੀ ਭਗਤੀ ਇੱਕ ਮਨ ਇੱਕ ਚਿੱਤ ਹੋ ਕੇ ਕਰਨੀ ਚਾਹੀਦੀ ਹੈ, ਹੋਲੀ ਦੇ ਤਿਉਹਾਰ ਦਾ ਇਤਿਹਾਸ ਯਾਦ ਕਰਵਾਉਂਦੇ ਹੋਏ ਸੁਆਮੀ ਜੀ ਨੇ ਭਗਤ ਪ੍ਰਹਿਲਾਦ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਜੇਕਰ ਮਨੁੱਖ ਦਾ ਪਰਮਾਤਮਾ ਪ੍ਰਤੀ ਵਿਸ਼ਵਾਸ ਪੱਕਾ ਹੋ ਜਾਵੇ ਤਾਂ ਪ੍ਰਭੂ ਉਸ ਜੀਵ ਦੀ ਹਰ ਮੁਸੀਬਤ ਤੋਂ ਰੱਖਿਆ ਕਰਦੇ ਹਨ। ਉਹਨਾਂ ਕਿਹਾ ਕਿ ਬੱਚਿਆਂ ਵਿੱਚ ਚੰਗੇ ਸੰਸਕਾਰ ਪੈਦਾ ਕਰਨ ਲਈ ਉਹਨਾਂ ਨੂੰ ਧਾਰਮਿਕ ਸਮਾਗਮਾਂ ਅਤੇ ਸਤਿਸੰਗਾਂ ਵਿੱਚ ਜਰੂਰ ਭੇਜਿਆ ਜਾਵੇ ਕਿਉਂਕਿ ਜੋ ਬੱਚੇ ਧਾਰਮਿਕ ਕਾਰਜਾਂ ਤੇ ਮਹਾਂਪੁਰਸ਼ਾਂ ਦੇ ਪ੍ਰਵਚਨਾਂ ਤੋਂ ਦੂਰ ਰਹਿੰਦੇ ਹਨ ਉਨਾਂ ਵਿੱਚ ਨੈਤਿਕ ਗੁਣਾਂ ਦੀ ਘਾਟ ਹੁੰਦੀ ਹੈ। ਉਹਨਾਂ ਸੰਗਤਾਂ ਨੂੰ ਲੋੜਵੰਦਾਂ ਦੀ ਮਦਦ ਤੇ ਮਹਾਂਪੁਰਸ਼ਾਂ ਦੇ ਉਪਦੇਸ਼ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਤੇ ਜ਼ੋਰ ਦਿੱਤਾ। ਇਸ ਮੌਕੇ ਲੰਗਰ ਵੀ ਅਤੁੱਟ ਵਰਤਾਏ ਗਏ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



