ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਸ਼ਵ ਸੁਣਨ ਸ਼ਕਤੀ ਦਿਵਸ ਦੇ ਮੌਕੇ ’ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੁਣਨ ਸ਼ਕਤੀ ਸੰਬੰਧੀ ਬਿਮਾਰੀਆਂ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ ਚਾਰ ਪ੍ਰਕਾਰ ਦੇ ਜਾਗਰੂਕਤਾ ਪੈਫਲਿਟ ਜਾਰੀ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ, ਈਐਨਟੀ ਮਾਹਰ ਡਾ. ਰਾਜਵੰਤ ਕੌਰ, ਡਾ. ਗਗਨਦੀਪ ਕੌਰ, ਔਡੀਓਲੋਜਿਸਟ ਡਾ. ਮਨੂ, ਜ਼ਿਲ੍ਹਾ ਮਾਸ ਮੀਡੀਆ ਅਫਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਜੱਸਲ ਅਤੇ ਬੀ.ਈ.ਈ. ਰੋਹਿਤ ਸ਼ਰਮਾ ਵੀ ਹਾਜ਼ਰ ਸਨ। ਇਸ ਉਪਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡਾ. ਨਵਜੋਤ ਸਿੰਘ, ਸੀਨੀਅਰ ਮੈਡੀਕਲ ਅਫਸਰ ਇੰਚਾਰਜ, ਅਤੇ ਡਾ. ਨੇਹਾ ਪਾਲ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਈਐਨਟੀ ਮਾਹਰ ਡਾ. ਰਾਜਵੰਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੰਨ ਸਾਡੇ ਸਰੀਰ ਦਾ ਬਹੁਤ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਅੰਗ ਹਨ। ਉਨ੍ਹਾਂ ਨੇ ਕਿਹਾ ਕਿ ਅਣਦੇਖੀ ਅਤੇ ਗਲਤ ਆਦਤਾਂ ਕਾਰਨ ਬਹੁਤ ਸਾਰੇ ਲੋਕ ਸੁਣਨ ਦੀ ਸਮੱਸਿਆ ਜਾਂ ਬੋਲੇਪਣ ਦਾ ਸ਼ਿਕਾਰ ਹੋ ਰਹੇ ਹਨ। ਇਸ ਲਈ ਲੋੜ ਹੈ ਕਿ ਲੋਕ ਆਪਣੇ ਕੰਨਾਂ ਦੀ ਸੰਭਾਲ ਪ੍ਰਤੀ ਜਾਗਰੂਕ ਹੋਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨ। ਉਨ੍ਹਾਂ ਨੇ ਦੱਸਿਆ ਕਿ ਕੰਨਾਂ ਵਿੱਚ ਪਾਣੀ ਜਾਂ ਕਿਸੇ ਵੀ ਤਰਲ ਪਦਾਰਥ ਨੂੰ ਜਾਣ ਤੋਂ ਰੋਕਣਾ ਚਾਹੀਦਾ ਹੈ ਅਤੇ ਕੰਨਾਂ ਦੀ ਸਫਾਈ ਹਮੇਸ਼ਾਂ ਸਾਫ਼ ਅਤੇ ਨਰਮ ਕੱਪੜੇ ਨਾਲ ਹੀ ਕਰਨੀ ਚਾਹੀਦੀ ਹੈ। ਕੰਨਾਂ ਵਿੱਚ ਖਾਰਿਸ਼ ਹੋਣ ਦੀ ਸੂਰਤ ਵਿੱਚ ਨੁਕੀਲੀ ਚੀਜ਼ਾਂ ਜਿਵੇਂ ਕਿ ਸੂਈ, ਪਿੰਨ ਜਾਂ ਮੈਚਸਟਿਕ ਆਦਿ ਵਰਤਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਨਾਲ ਕੰਨ ਦੇ ਪਰਦੇ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੰਨਾਂ ਵਿੱਚੋਂ ਪੀਕ ਆਉਣਾ, ਬਦਬੂ ਆਉਣਾ ਜਾਂ ਖੂਨ ਆਉਣਾ ਗੰਭੀਰ ਬਿਮਾਰੀ ਦੇ ਲੱਛਣ ਹੋ ਸਕਦੇ ਹਨ ਅਤੇ ਅਜਿਹੀ ਸਥਿਤੀ ਵਿੱਚ ਦੇਰੀ ਨਾ ਕਰਦੇ ਹੋਏ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

