HOME ਸੁਵਿਧਾ ਐਨਜੀਓ ਵੱਲੋਂ ਪਿੰਡ ਸਰਸਿਨੀ ਵਿੱਚ ਕ੍ਰਿਸ਼ਕ ਕ੍ਰਾਂਤੀ ਮਹਿਲਾ ਦਿਵਸ ਸਮਾਰੋਹ ਮਨਾਇਆ

ਸੁਵਿਧਾ ਐਨਜੀਓ ਵੱਲੋਂ ਪਿੰਡ ਸਰਸਿਨੀ ਵਿੱਚ ਕ੍ਰਿਸ਼ਕ ਕ੍ਰਾਂਤੀ ਮਹਿਲਾ ਦਿਵਸ ਸਮਾਰੋਹ ਮਨਾਇਆ

4
ਡੇਰਾਬੱਸੀ   (ਸਮਾਜ ਵੀਕਲੀ)   (ਸੰਜੀਵ ਸਿੰਘ ਸੈਣੀ) ਸੁਵਿਧਾ ਐਨਜੀਓ ਵੱਲੋਂ ਪਿੰਡ ਸਰਸਿਨੀ ਵਿਖੇ ਕ੍ਰਿਸ਼ਕ ਕ੍ਰਾਂਤੀ ਮਹਿਲਾ ਦਿਵਸ ਦੇ ਮੌਕੇ ’ਤੇ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸਮਾਜ ਵਿੱਚ ਉਨ੍ਹਾਂ ਦੇ ਅਧਿਕਾਰਾਂ, ਯੋਗਦਾਨ ਅਤੇ ਸਸ਼ਕਤੀਕਰਨ ਪ੍ਰਤੀ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਦੀ ਦੇਖਰੇਖ ਮੈਡਮ ਰਿਤੂ ਅਤੇ ਨਵਜੋਤ ਕੌਰ ਦੀ ਨਿਗਰਾਨੀ ਹੇਠ ਕੀਤੀ ਗਈ। ਸਮਾਗਮ ਵਿੱਚ ਪਿੰਡ ਦੀਆਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਿਰਕਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਵਿੱਚ ਮਹਿਲਾਵਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੁੰਦਾ ਹੈ। ਮਹਿਲਾ ਸ਼ਕਤੀ ਸਮਾਜ ਦੀ ਮਜ਼ਬੂਤ ਨੀਂਹ ਹੈ ਅਤੇ ਅੱਜ ਦੀ ਮਹਿਲਾ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਪਰਚਮ ਲਹਿਰਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਮਹਿਲਾਵਾਂ ਦੇ ਹੱਕਾਂ ਅਤੇ ਸਨਮਾਨ ਲਈ ਵੱਡੇ ਕਦਮ ਚੁੱਕੇ ਹਨ। ਕੇਂਦਰ ਅਤੇ ਵੱਖ-ਵੱਖ ਰਾਜਾਂ ਵਿੱਚ ਭਾਜਪਾ ਦੀਆਂ ਸਰਕਾਰਾਂ ਵੱਲੋਂ ਮਹਿਲਾਵਾਂ ਦੀ ਸੁਰੱਖਿਆ, ਸਿੱਖਿਆ, ਸਵਾਲੰਭਨ ਅਤੇ ਆਰਥਿਕ ਮਜ਼ਬੂਤੀ ਲਈ ਕਈ ਯੋਜਨਾਵਾਂ ਚਲਾਈਆਂ ਗਈਆਂ ਹਨ। ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਕੇ ਮਹਿਲਾਵਾਂ ਅੱਜ ਖੁਦਮੁਖਤਿਆਰ ਬਣ ਰਹੀਆਂ ਹਨ ਅਤੇ ਪਰਿਵਾਰ ਤੇ ਸਮਾਜ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਸੰਧੂ ਨੇ ਕਿਹਾ ਕਿ ਮਹਿਲਾਵਾਂ ਅੱਜ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਚਾਹੇ ਖੇਤੀਬਾੜੀ ਹੋਵੇ, ਸਿੱਖਿਆ, ਖੇਡਾਂ, ਪ੍ਰਸ਼ਾਸਨ ਜਾਂ ਰਾਜਨੀਤੀ ਹਰ ਜਗ੍ਹਾ ਮਹਿਲਾਵਾਂ ਮੁੰਡਿਆਂ ਦੇ ਨਾਲ ਕੰਧੇ ਨਾਲ ਕੰਧਾ ਮਿਲਾ ਕੇ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਹੈ ਉੱਥੇ ਮਹਿਲਾਵਾਂ ਨੂੰ ਵਧੀਆ ਮੌਕੇ ਮਿਲ ਰਹੇ ਹਨ ਅਤੇ ਉਹ ਮਾਣ ਨਾਲ ਸਿਰ ਉੱਚਾ ਕਰਕੇ ਆਪਣਾ ਜੀਵਨ ਬਤੀਤ ਕਰ ਰਹੀਆਂ ਹਨ। ਸਮਾਗਮ ਦੌਰਾਨ ਮਹਿਲਾਵਾਂ ਨੂੰ ਆਪਣੇ ਅਧਿਕਾਰਾਂ, ਸਿਹਤ, ਸਿੱਖਿਆ ਅਤੇ ਖੁਦ ਰੋਜ਼ਗਾਰ ਨਾਲ ਜੁੜੇ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਕਤਾਵਾਂ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਨਾਲ ਹੀ ਸਮਾਜ ਦੀ ਅਸਲੀ ਤਰੱਕੀ ਸੰਭਵ ਹੈ ਅਤੇ ਹਰ ਕਿਸੇ ਨੂੰ ਮਹਿਲਾਵਾਂ ਦੀ ਇਜ਼ਤ ਤੇ ਹੱਕਾਂ ਦੀ ਰੱਖਿਆ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਹਾਜ਼ਰ ਮਹਿਲਾਵਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਉਨ੍ਹਾਂ ਨੂੰ ਨਵੀਂ ਪ੍ਰੇਰਣਾ ਅਤੇ ਹੌਸਲਾ ਦਿੰਦੇ ਹਨ, ਜਿਸ ਨਾਲ ਉਹ ਆਪਣੇ ਜੀਵਨ ਵਿੱਚ ਹੋਰ ਅੱਗੇ ਵਧ ਸਕਦੀਆਂ ਹਨ। ਸਮਾਗਮ ਦੇ ਅੰਤ ਵਿੱਚ ਸਾਰੇ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ ਅਤੇ ਮਹਿਲਾਵਾਂ ਨੂੰ ਸਮਾਜ ਵਿੱਚ ਆਪਣੀ ਭੂਮਿਕਾ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰੱਤੇਵਾਲ ਵਲੋਂ  13 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਰੋਪੜ੍ਹ  ਭੇਜਿਆਂ ਗਿਆ ।
Next article8 ਮਾਰਚ ਕੌੌਮਾਂਤਰੀ ਔਰਤ ਦਿਵਸ ’ਤੇ ਵਿਸ਼ੇਸ਼ ਕੌੌਮਾਂਤਰੀ ਔਰਤ ਦਿਵਸ ਅਤੇ ਭਾਰਤੀ ਔਰਤ ਦੀ ਦਾਸਤਾਨ