HOME ਵਿਧਾਇਕ ਸੰਤੋਸ਼ ਕਟਾਰੀਆ ਨੇ ਸਰਬਸੰਮਤੀ ਨਾਲ ਚੁਣੀ ਗਈ  ਪਿੰਡ ਕਮਾਲਪੁਰ ਦੀ ਪੰਚਾਇਤ...

ਵਿਧਾਇਕ ਸੰਤੋਸ਼ ਕਟਾਰੀਆ ਨੇ ਸਰਬਸੰਮਤੀ ਨਾਲ ਚੁਣੀ ਗਈ  ਪਿੰਡ ਕਮਾਲਪੁਰ ਦੀ ਪੰਚਾਇਤ ਨੂੰ 5 ਲੱਖ ਦਾ ਇਨਾਮੀ ਦਾ ਚੈੱਕ ਭੇਂਟ ਕੀਤਾ।

4
ਨਵਾਂਸ਼ਹਿਰ /ਕਾਠਗੜ੍ਹ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਕਮਾਲਪੁਰ ਦੀ ਗ੍ਰਾਮ ਪੰਚਾਇਤ ਨੂੰ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਵਲੋਂ ਵਿਕਾਸ ਕਾਰਜਾਂ ਲਈ ਸਰਬ ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਦਾ ਇਨਾਮੀ ਚੈੱਕ ਭੇਟ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਲੋਕ-ਭਲਾਈ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਅਤੇ ਪਿੰਡਾਂ ਵਿਚ ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਪ੍ਰਤੀਕ ਹਨ। ਅਜਿਹੀਆਂ ਪੰਚਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਵਿਸ਼ੇਸ਼ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਪੱਧਰ ‘ਤੇ ਵਿਕਾਸ ਦੀ ਗਤੀ ਤੇਜ਼ ਹੋ ਸਕੇ। ਉਨ੍ਹਾਂ ਨੇ  ਕਿਹਾ ਕਿ ਇਹ ਰਕਮ ਪਿੰਡ ਦੇ ਸਰਬਪੱਖੀ ਵਿਕਾਸ ਲਈ ਵਰਤੀ ਜਾ ਸਕਦੀ ਹੈ। ਉਨ੍ਹਾਂ ਨੇ ਪੰਚਾਇਤ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਹ ਫੰਡ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ-ਭਾਗੀਦਾਰੀ ਨਾਲ ਖਰਚ ਕੀਤੇ ਜਾਣ।ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਆਤਮਨਿਰਭਰ ਅਤੇ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਦੇ ਵਿਜ਼ਨ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਲਾਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।ਇਸ ਮੌਕੇ ਪੰਚਾਇਤ ਪ੍ਰਤਿਨਿਧੀਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਤੀ ਗਈ ਇਹ ਰਕਮ ਪਿੰਡਾਂ ਦੀ ਤਰੱਕੀ ਵਿਚ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਨੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪਿੰਡਾਂ ਵਿਚ ਚੱਲ ਰਹੇ ਅਤੇ ਨਵੇ ਸ਼ੁਰੂ ਹੋਣ ਵਾਲੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਮਿਆਰ ਨਾਲ ਪੂਰੇ ਕੀਤੇ ਜਾਣਗੇ। ਇਸ ਮੌਕੇ ਤੇ ਜ਼ਿਲ੍ਹਾਂ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਚੌਧਰੀ ਸਤਨਾਮ ਚੇਚੀ ਜਲਾਲਪੁਰ ਨੇ ਪਿੰਡ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 2 ਲੱਖ ਦੇਣ ਦਾ ਐਲਾਨ ਕੀਤਾ ਅਤੇ ਪਿੰਡ ਦੇ ਵਿਕਾਸ ਲਈ ਕੋਈ ਹੋਰ ਫੰਡ ਦੀ ਲੋੜ ਹੋਵੇ ਤਾਂ ਹਰ ਸਮੇਂ ਉਪਲਬਧ ਹੋਣ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਨੋਰਥ ਪਿੰਡਾਂ ਦੀ ਸਿਆਸਤ ਵਿੱਚੋਂ ਕੜਵਾਹਟ ਖਤਮ ਕਰਕੇ ਵਿਕਾਸ ਦੀ ਨਵੀਂ ਇਬਾਰਤ ਲਿਖਣਾ ਹੈ। ਸਰਬਸੰਮਤੀ ਨਾਲ ਪੰਚਾਇਤਾਂ ਚੁਣ ਕੇ ਪਿੰਡ ਵਾਸੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਧੜੇਬੰਦੀ ਤੋਂ ਉੱਪਰ ਉੱਠ ਕੇ ਸਿਰਫ ਤਰੱਕੀ ਚਾਹੁੰਦੇ ਹਨ। ਸਾਡੀ ਸਰਕਾਰ ਹਰੇਕ ਪਿੰਡ ਨੂੰ ਮਾਡਲ ਪਿੰਡ ਬਣਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।” ਇਸ ਮੌਕੇ ਪਿੰਡ ਕਮਾਲਪੁਰ ਤੋਂ ਸਰਪੰਚ ਗੁਰਮੇਲ ਸਿੰਘ , ਜਸਵੀਰ ਸਿੰਘ ਘੁੰਮਣ ਸੀਨੀਅਰ ਆਗੂ ਆਮ ਆਦਮੀ ਪਾਰਟੀ,ਗੁਰਮੁੱਖ ਸਿੰਘ ਮੱਲ੍ਹੀ ਸਾਬਕਾ ਸਰਪੰਚ ਹਰਪਿੰਦਰ ਕੋਰ ਮੱਲ੍ਹੀ ਸਾਬਕਾ ਸਰਪੰਚ ਕਮਾਲਪੁਰ ,ਗੁਰਵਿੰਦਰ ਸਿੰਘ ਮੱਲ੍ਹੀ ਮੱਲ੍ਹੀ, ਸਤਨਾਮ ਸਿੰਘ ਮੱਲ੍ਹੀ ,ਗੁਰਮੇਲ ਸਿੰਘ ਮੱਲ੍ਹੀ , ਗੁਰਪ੍ਰੀਤ ਸਿੰਘ ਮੱਲ੍ਹੀ  ,ਬਲਜੀਤ ਸਿੰਘ ਮੱਲ੍ਹੀ , ਗੁਰਮੀਤ ਸਿੰਘ ਮੱਲ੍ਹੀ , ਕੁਲਦੀਪ ਸਿੰਘ , ਸਾਧੂ ਸਿੰਘ ਮੱਲ੍ਹੀ , ਬਲਵਿੰਦਰ ਸਿੰਘ ਮੱਲ੍ਹੀ , ਹਰਬੰਸ ਸਿੰਘ ਮੱਲ੍ਹੀ, ਨਿਰੰਜਨ ਸਿੰਘ ,ਮੇਜਰ ਸਿੰਘ ਆਜ਼ਾਦ ,ਸੇਵਾ ਸਿੰਘ ਮੱਲ੍ਹੀ ,ਗੁਰਨਾਮ ਸਿੰਘ ਮੱਲ੍ਹੀ , ਤਰਲੋਕ ਸਿੰਘ ਮੱਲ੍ਹੀ , ਬਲਦੇਵ ਸਿੰਘ ਮੱਲ੍ਹੀ , ਜਸਵਿੰਦਰ ਸਿੰਘ ਮੱਲ੍ਹੀ , ਬੇਅੰਤ ਕੌਰ ,ਉੱਤਮਜੀਤ ਕੌਰ ਸਾਬਕਾ ਸਰਪੰਚ, ਗਗਨਦੀਪ ਕੌਰ ਪੰਚ ਅਤੇ ਹੋਰ ਪਿੰਡ ਦੇ ਮੋਹਤਵਾਰ ਸੱਜਣ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article2 ਟਰੈਕਟਰਾਂ ਦੀ ਟੱਕਰ ਚ’ 2ਵਿਅਕਤੀ ਜਖ਼ਮੀ ਜਾਨੀ ਨੁਕਸਾਨ ਦਾ ਬਚਾਅ ਟਰੈਕਟਰ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ
Next articleਲੇਖਿਕਾ ਪਿ੍ਆ ਬੰਗਾ ਦੀ ਲਿਖੀ ਹੋਈ ਕਿਤਾਬ ‘ਨੀਚਤਾ ਦੀ ਜੜ੍ਹ’ ਪਿੰਡ ਵਿਰਕਾਂ ਵਿਖੇ ਰੀਲੀਜ਼