HOME ਐਨ.ਐੱਸ.ਐੱਸ. ਯੂਨਿਟ, ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵੱਲੋਂ ਯੋਗਾ ਕੈਂਪ ਦਾ ਆਯੋਜਨ

ਐਨ.ਐੱਸ.ਐੱਸ. ਯੂਨਿਟ, ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵੱਲੋਂ ਯੋਗਾ ਕੈਂਪ ਦਾ ਆਯੋਜਨ

4
 ਨਵਾਂਸ਼ਹਿਰ,  (ਸਮਾਜ ਵੀਕਲੀ)    (ਮਨੋਰੰਜਨ ਕਾਲੀਆ) ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੀ ਐਨ.ਐੱਸ.ਐੱਸ. ਯੂਨਿਟ ਵੱਲੋਂ ਵਿਦਿਆਰਥਣਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਤੰਦਰੁਸਤ ਜੀਵਨ ਸ਼ੈਲੀ ਨੂੰ ਪ੍ਰੋਤਸਾਹਿਤ ਕਰਨ ਲਈ ਕਾਲਜ ਕੈਂਪਸ ਵਿੱਚ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਕਾਲਜ ਦੀ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਯੋਗਾ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਯੋਗਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ।ਇਹ ਕੈਂਪ ਐਨ.ਐੱਸ.ਐੱਸ. ਪ੍ਰੋਗਰਾਮ ਅਫਸਰ ਡਾ. ਹਰਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਇਸ ਮੌਕੇ ਯੋਗਾ ਟ੍ਰੇਨਰ  ਗੁਰਭਿੰਦਰ ਕੌਰ  ਵਿਦਿਆਰਥਣਾਂ ਨੂੰ ਵੱਖ-ਵੱਖ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦੀਆਂ ਕ੍ਰਿਆਵਾਂ ਬਾਰੇ ਪ੍ਰਯੋਗਾਤਮਕ ਤੌਰ ‘ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਨਾਲ ਤਣਾਅ ਘਟਦਾ ਹੈ, ਧਿਆਨ ਕੇਂਦ੍ਰਿਤ ਹੁੰਦਾ ਹੈ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਮਿਲਦੀ ਹੈ। ਐਨ.ਐੱਸ.ਐੱਸ. ਵੋਲੰਟੀਅਰਾਂ ਅਤੇ ਡਾ. ਰੂਬੀ ਬਾਲਾ ਵੱਲੋਂ ਨੇ ਕੈਂਪ ਦੇ ਆਯੋਜਨ ਵਿੱਚ ਸਰਗਰਮ ਭੂਮਿਕਾ ਨਿਭਾਈ। ਅੰਤ ਵਿੱਚ ਡਾ. ਹਰਦੀਪ ਕੌਰ ਵੱਲੋਂ ਸਾਰੇ ਮਹਿਮਾਨਾਂ, ਟ੍ਰੇਨਰਾਂ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥਣਾਂ ਨੂੰ ਯੋਗਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਸਰਕਾਰ ਨੇ ਕੀਤਾ ਆਪਣਾ ਵਾਧਾ ਪੂਰਾ :ਮੈਡਮ ਰਾਜਦੀਪ ਸ਼ਰਮਾ
Next articleਮੱਧ ਪੂਰਬ ਯੁੱਧ ਦਾ ਪ੍ਰਭਾਵ: ਦੇਸ਼ ਵਿੱਚ ਐਲਪੀਜੀ ਦੀ ਕਮੀ, ਸਿਲੰਡਰ ਬੁਕਿੰਗ ਰੁਕੀ; ਲੋਕ ਇਲੈਕਟ੍ਰਿਕ ਰਸੋਈ ਉਪਕਰਣਾਂ ਵੱਲ ਮੁੜੇ