HOME ਪ.ਸ.ਸ.ਫ. ਵਲੋਂ ਅਧਿਆਪਕਾਂ ਦੇ ਸ਼ਾਂਤਮਈ ਸੰਘਰਸ਼ ਤੇ ਪੁਲਿਸ ਤਸ਼ੱਦਦ ਦੀ ਨਿਖੇਧੀ

ਪ.ਸ.ਸ.ਫ. ਵਲੋਂ ਅਧਿਆਪਕਾਂ ਦੇ ਸ਼ਾਂਤਮਈ ਸੰਘਰਸ਼ ਤੇ ਪੁਲਿਸ ਤਸ਼ੱਦਦ ਦੀ ਨਿਖੇਧੀ

3

ਨਵਾਸ਼ਹਿਰ   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਸਾਂਝਾ ਅਧਿਆਪਕ ਮੋਰਚਾ ਅਤੇ ਹੋਰ ਅਧਿਆਪਕ ਜੱਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਟੈਟ ਦੇ ਖਿਲਾਫ ਕੀਤੇ ਗਏ ਸ਼ਾਤਮਈ ਰੋਸ ਪ੍ਰਦਰਸ਼ਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਦਿਆ ਮੰਤਰੀ ਹਰਜੋਤ ਬੈਂਸ ਦੀ ਸ਼ਹਿ ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ |ਉਹਨਾਂ ਆਖਿਆ ਹੈ ਕਿ ਮੁੱਖ ਮੰਤਰੀ ਸਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਅੰਦਰ ਹੰਕਾਰ ਇੰਨਾ ਜ਼ਿਆਦਾ ਭਰ ਗਿਆ ਹੈ ਕਿ ਪੰਜ ਦਿਨਾਂ ਵਿੱਚ ਦੋ ਵਾਰ ਮੁਲਾਜ਼ਮਾਂ ਅਤੇ ਅਧਿਆਪਕਾਂ ਤੇ ਪੁਲਿਸ ਵਲੋਂ ਪਾਣੀ ਦੀ ਵੌਛਾੜਾਂ, ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ ਜਿਸਨੂੰ ਨੂੰ ਮੁਲਾਜ਼ਮ ਵਰਗ ਕਿਸੇ ਕੀਮਤ ਤੇ ਵੀ ਸਹਿਣ ਨਹੀਂ ਕਰੇਗਾ ਅਤੇ ਸਰਕਾਰ ਦੇ ਖਿਲਾਫ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ |ਪ.ਸ.ਸ.ਫ. ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਚੁਟਕਲਿਆਂ ਦੇ ਮਾਹਰ ਭਗਵੰਤ ਮਾਨ ਕੋਲ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰ, ਲੋਕ ਵਿਰੋਧੀ ਨੀਤੀਆਂ ਸਬੰਧੀ ਕੋਈ ਵੀ ਜਵਾਬ ਨਹੀਂ ਹੈ ਅਤੇ ਮੁਲਾਜ਼ਮ ਵਰਗ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਬਚਣ ਲਈ ਅਜਿਹੀ ਦਮਨਕਾਰੀ ਨੀਤੀ ਅਪਣਾਈ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਪ ਨੂੰ ਕਮੇਡੀਅਨ ਸਮਝਦੇ ਹਨ ਪ੍ਰੰਤੂ ਮੁਲਾਜ਼ਮਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਹਿੰਮਤ ਨਹੀਂ ਰੱਖਦੇ ਕਿਉਕਿ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਵਾਅਦਿਆਂ ਦੀ ਫੂਕ ਨਿੱਕਲ ਚੁੱਕੀ ਹੈ |ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੌਕੇ ਭਗਵੰਤ ਮਾਨ ਸਹਿਤ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਹਰਾਉਣ ਲਈ ਹਰ ਹਲਕੇ ਅੰਦਰ ਪ੍ਰਚਾਰ ਕੀਤਾ ਜਾਵੇਗਾ |ਆਗੂਆਂ ਨੇ ਸਰਕਾਰੲ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਫੌਰੀ ਤੌਰ ਤੇ ਆਗੂਆਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਪੁਲਿਸ ਤਸ਼ੱਦਦ ਨੂੰ ਬੰਦ ਕੀਤਾ ਜਾਵੇ ਨਹੀਂ ਤਾ ਸਾਕਾਰ ਦੇ ਕੀਤੇ ਜਾ ਰਹੇ ਵਿਰੋਧ ਨੂੰ ਹੋਰ ਵੀ ਤੇਜ਼ ਕਰਦਿਆਂ ਪੰਜਾਬ ਭਰ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦਾ ਵੱਡੇ ਪੱਧਰ ਤੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਮੱਖਣ ਸਿੰਘ ਵਾਹਿਦਪੁਰੀ, ਗੁਰਬਿੰਦਰ ਸਿੰਘ, ਕਿਸ਼ੋਰ ਚੰਦ ਗਾਜ, ਬੋਬਿੰਦਰ ਸਿੰਘ, ਅਨਿਲ ਕੁਮਾਰ, ਰਜੇਸ਼ ਕੁਮਾਰ ਅਮਲੋਹ, ਗੁਰਦੇਵ ਸਿੰਘ ਸਿੱਧੂ, ਜਸਵਿੰਦਰ ਸੋਜਾ, ਰਜਿੰਦਰ ਸਿੰਘ ਰਿਆੜ, ਮਾਲਵਿੰਦਰ ਸਿੰਘ, ਜਤਿੰਦਰ ਕੁਮਾਰ, ਬਲਵਿੰਦਰ ਭੁੱਟੋ, ਅਮਨਦੀਪ ਸ਼ਰਮਾ, ਗੁਰਪ੍ਰੀਤ ਸਿੰਘ ਮਜਕੀਮਪੁਰ, ਜਸਵੀਰ ਸਿੰਘ ਸ਼ੀਰਾ, ਗੁਰਪ੍ਰੀਤ ਰੰਗੀਲਪੁਰ, ਅਮਰੀਕ ਸਿੰਘ, ਚਮਕੌਰ ਸਿੰਘ ਨਾਭਾ, ਕੁਲਦੀਪ ਵਾਲੀਆ, ਸੁਭਾਸ਼ ਚੰਦਰ, ਸਰਬਜੀਤ ਪੱਟੀ, ਹਰਮਨਪ੍ਰੀਤ ਕੌਰ ਗਿੱਲ, ਬਿਮਲਾ ਰਾਣੀ, ਰਾਣੋ ਖੇੜੀ ਗਿੱਲਾਂ, ਸਿਮਰਜੀਤ ਸਿੰਘ ਬਰਾੜ, ਕੁਲਦੀਪ ਪੂਰੋਵਾਲ, ਮਨੋਹਰ ਲਾਲ ਸ਼ਰਮਾ, ਤਰਸੇਮ ਮਾਧੋਪੁਰੀ  ਆਦਿ ਆਗੂ ਵੀ ਹਾਜਰ ਸਨ |

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article ਬੀਐਲਐਮ ਗਰਲਜ ਕਾਲੇਜ ਵਿੱਚ ਪਾਣੀ ਸੰਭਾਲ ਵਿਸ਼ੇ ਤੇ ਸੈਮੀਨਾਰ ਕਰਵਾਇਆ
Next articleਦੁਬਈ ਵਿੱਚ ਇੱਕ ਹੋਰ ਸ਼ਕਤੀਸ਼ਾਲੀ ਧਮਾਕਾ ਹੋਇਆ, ਇਮਾਰਤਾਂ ਹਿੱਲ ਗਈਆਂ; ਬੁਰਜ ਖਲੀਫਾ ਦੇ ਨੇੜੇ ਧੂੰਏਂ ਦੇ ਗੁਬਾਰ ਉੱਠੇ।