HOME ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿੱਚ ਐਨ.ਐਸ.ਐਸ. ਯੂਨਿਟ ਵੱਲੋਂ ਸਫਾਈ ਮੁਹਿੰਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿੱਚ ਐਨ.ਐਸ.ਐਸ. ਯੂਨਿਟ ਵੱਲੋਂ ਸਫਾਈ ਮੁਹਿੰਮ ਦਾ ਆਯੋਜਨ

3
ਨਵਾਸ਼ਹਿਰ  (ਸਮਾਜ ਵੀਕਲੀ)  (ਮਨੋਰੰਜਨ ਕਾਲੀਆ ) ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਦੇ ਐਨ.ਐਸ.ਐਸ. ਯੂਨਿਟ ਵੱਲੋਂ ਕਾਲਜ ਕੈਂਪਸ  ਵਿੱਚ ਸਫਾਈ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਵਿਦਿਆਰਥੀਆਂ ਅਤੇ ਆਮ ਲੋਕਾਂ ਵਿੱਚ ਸਫਾਈ ਅਤੇ ਸਿਹਤਮੰਦ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਹ ਗਤੀਵਿਧੀ ਕਾਲਜ ਦੀ ਪ੍ਰਿੰਸੀਪਲ  ਤਰਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ। ਉਨ੍ਹਾਂ ਨੇ ਐਨ.ਐਸ.ਐਸ. ਦੇ ਵੋਲੰਟੀਅਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਇਸ ਮੁਹਿੰਮ ਦੀ ਅਗਵਾਈ ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾ. ਹਰਦੀਪ ਕੌਰ ਨੇ ਕੀਤੀ। ਇਸ ਦੌਰਾਨ ਲਗਭਗ 50 ਐਨ.ਐਸ.ਐਸ. ਵੋਲੰਟੀਅਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਕਾਲਜ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸਫਾਈ ਕੀਤੀ। ਵਿਦਿਆਰਥੀਆਂ ਨੇ ਕੂੜਾ ਇਕੱਠਾ ਕਰਕੇ ਸਫਾਈ ਬਣਾਈ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ। ਇਸ ਮੌਕੇ ਪ੍ਰੋ. ਮੀਨਾਕਸ਼ੀ, ਪ੍ਰੋ.. ਗੁਰਭਿੰਦਰ ਕੌਰ ਅਤੇ ਡਾ. ਰੂਬੀ ਬਾਲਾ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਸਫਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਕਾਰਜਕ੍ਰਮ ਦੇ ਅੰਤ ਵਿੱਚ ਸਾਰੇ ਵੋਲੰਟੀਅਰਾਂ ਨੇ ਸਾਫ-ਸੁਥਰੇ ਅਤੇ ਸਿਹਤਮੰਦ ਵਾਤਾਵਰਣ ਲਈ ਲਗਾਤਾਰ ਯਤਨ ਕਰਨ ਦੀ ਸ਼ਪਥ ਲਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰਵਿਦਾਸੀਆ ਕੌਮ ਦੇ ਸੱਚੇ -ਸੁੱਚੇ ਜਰਨੈਲ-ਸੰਤ ਸੁਰਿੰਦਰ ਦਾਸ ਬਾਵਾ ਜੀ
Next articleਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ