HOME ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਦੁਆਰਾ ਕਿਲ੍ਹਾ ਗੋਬਿੰਦਗੜ੍ਹ ਦਾ ਦੌਰਾ

ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਦੁਆਰਾ ਕਿਲ੍ਹਾ ਗੋਬਿੰਦਗੜ੍ਹ ਦਾ ਦੌਰਾ

3
ਕਪੂਰਥਲਾ,  (ਸਮਾਜ ਵੀਕਲੀ)   (ਕੌੜਾ )– ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਦੇ ਵਿਦਿਆਰਥੀਆਂ ਲਈ ਇਤਿਹਾਸਕ ਕਿਲ੍ਹਾ ਗੌਬਿੰਦਗੜ੍ਹ ਦਾ ਸਿੱਖਿਆਤਮਕ ਦੌਰਾ  ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ  ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਦੇ ਸ਼ਾਨਦਾਰ ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਕਿਲ੍ਹੇ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਜਾਣਕਾਰੀ ਅਨੁਸਾਰ ਪਹਿਲਾਂ ਇਹ ਕਿਲ੍ਹਾ ਗੁੱਜਰ ਸਿੰਘ ਭੰਗੀ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਜਿਸ ਦਾ ਨਿਰਮਾਣ 1760–1770 ਦੇ ਦਹਾਕੇ ਵਿੱਚ ਭੰਗੀ ਮਿਸਲ ਦੇ ਸਰਦਾਰਾਂ ਵੱਲੋਂ ਕਰਵਾਇਆ ਗਿਆ ਸੀ। ਬਾਅਦ ਵਿੱਚ ਸਿੱਖ ਸਾਮਰਾਜ ਦੇ ਸੰਸਥਾਪਕ ਮਹਾਰਾਜਾ ਰਣਜੀਤ ਸਿੰਘ ਨੇ ਇਸ ਦੇ ਖੰਡਰਾਂ ਉੱਤੇ ਨਵਾਂ ਕਿਲ੍ਹਾ ਬਣਵਾਇਆ, ਜਿਸ ਦਾ ਨਿਰਮਾਣ 1805 ਤੋਂ 1809 ਤੱਕ ਚਾਰ ਸਾਲਾਂ ਵਿੱਚ ਪੂਰਾ ਹੋਇਆ।ਇਤਿਹਾਸਕ ਤੌਰ ‘ਤੇ ਇਹ ਕਿਲ੍ਹਾ ਸ਼ਾਹੀ ਹਥਿਆਰਾਂ ਅਤੇ ਗੋਲਾ-ਬਰੂਦ ਦੇ ਭੰਡਾਰ ਦੇ ਨਾਲ ਨਾਲ ਸ਼ਾਹੀ ਖ਼ਜ਼ਾਨੇ ਦੀ ਸੰਭਾਲ ਲਈ ਵੀ ਵਰਤਿਆ ਜਾਂਦਾ ਸੀ ਅਤੇ ਇੱਥੇ ਟਕਸਾਲ ਵੀ ਸਥਾਪਿਤ ਕੀਤੀ ਗਈ ਸੀ। ਸਿੱਖ ਰਾਜ ਦੌਰਾਨ ਪ੍ਰਸਿੱਧ ਫਕੀਰ ਭਰਾਵਾਂ ਵਿੱਚੋਂ ਮੀਆਂ ਇਮਾਮੁੱਦੀਨ ਕਈ ਸਾਲਾਂ ਤੱਕ ਇਸ ਕਿਲ੍ਹੇ ਦੇ ਮੁਖੀ ਰਹੇ। ਬ੍ਰਿਟਿਸ਼ ਸ਼ਾਸਨ ਦੌਰਾਨ ਵੀ ਇਸ ਕਿਲ੍ਹੇ ਦੀ ਮਹੱਤਤਾ ਬਣੀ ਰਹੀ ਅਤੇ ਅੱਜ ਵੀ ਇਹ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੇ ਤੌਰ ‘ਤੇ ਲੋਕਾਂ ਲਈ ਆਕਰਸ਼ਣ ਦਾ ਕੇਂਦਰ ਹੈ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਕਿਲ੍ਹੇ ਦੇ ਅੰਦਰ ਬਣੇ ਮਿਊਜ਼ੀਅਮ, ਕਲਾ ਪ੍ਰਦਰਸ਼ਨੀਆਂ ਅਤੇ ਵਿਰਾਸਤੀ ਢਾਂਚਿਆਂ ਨੂੰ ਦੇਖ ਕੇ ਪੰਜਾਬ ਦੇ ਸ਼ਾਨਦਾਰ ਇਤਿਹਾਸ ਅਤੇ ਸੰਸਕ੍ਰਿਤੀ ਨਾਲ ਜਾਣ-ਪਛਾਣ ਬਣਾਈ। ਇਸ ਮੌਕੇ ਉਨ੍ਹਾਂ ਨੇ ਪੁਰਾਤਨ ਹਥਿਆਰਾਂ, ਪੇਂਟਿੰਗਾਂ ਅਤੇ ਇਤਿਹਾਸਕ ਵਸਤੂਆਂ ਨੂੰ ਵੀ ਨਜ਼ਦੀਕ ਤੋਂ ਵੇਖਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਕਿਲ੍ਹੇ ਵਿੱਚ ਹੋ ਰਹੀਆਂ ਸਭਿਆਚਾਰਕ ਗਤੀਵਿਧੀਆਂ ਦਾ ਵੀ ਆਨੰਦ ਮਾਣਿਆ। ਇਸ ਮੌਕੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਅਤੇ ਉਹਨਾਂ ਨੂੰ ਕਿਤਾਬੀ ਪੜ੍ਹਾਈ ਤੋਂ ਇਲਾਵਾ ਅਸਲੀ ਇਤਿਹਾਸ ਅਤੇ ਸਭਿਆਚਾਰ ਨਾਲ ਜੋੜਦੇ ਹਨ। ਉਨ੍ਹਾਂ ਨੇ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਉਂਦਾ ਰਹਿੰਦਾ ਹੈ। ਇਸ ਦੌਰੇ ਦੌਰਾਨ ਕਾਲਜ ਦੇ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਵੀ ਵਿਦਿਆਰਥੀਆਂ ਦੀ ਰਹਿਨੁਮਾਈ ਕੀਤੀ ਅਤੇ ਇਹ ਯਾਤਰਾ ਵਿਦਿਆਰਥੀਆਂ ਲਈ ਇੱਕ ਯਾਦਗਾਰ ਅਤੇ ਸਿਖਲਾਈ ਭਰਪੂਰ ਅਨੁਭਵ ਸਾਬਤ ਹੋਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰੇਲ ਕੋਚ ਫੈਕਟਰੀ ,  ਵਿੱਚ ਇੱਕ ਦਿਨਾਂ  ਸੁਰੱਖਿਆ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ
Next articleਬਿਰਧ ਆਸ਼ਰਮਾਂ ਦੀਆਂ ਕੰਧਾਂ ਦਾ ਰੁਦਨ: ਮਰ ਰਹੀਆਂ ਸੰਵੇਦਨਾਵਾਂ ਅਤੇ ਖੋਖਲੀ ਤਰੱਕੀ