HOME ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡਾ ਕਦਮ: ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ...

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡਾ ਕਦਮ: ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਜਗਤਪੁਰ ਦੇ ਖੇਡ ਮੈਦਾਨ ਲਈ 2 ਲੱਖ ਦੀ ਗ੍ਰਾਂਟ

5
ਬਲਾਚੌਰ,  (ਸਮਾਜ ਵੀਕਲੀ)  ( ਜਤਿੰਦਰ ਪਾਲ ਸਿੰਘ ਕਲੇਰ ) ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਇੱਕ ਅਹਿਮ ਉਪਰਾਲਾ ਕੀਤਾ ਗਿਆ। ਉਨ੍ਹਾਂ ਨੇ ਪਿੰਡ ਜਗਤਪੁਰ ਵਿਖੇ ਖੇਡ ਮੈਦਾਨ ਦੀ ਸਾਂਭ-ਸੰਭਾਲ ਅਤੇ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਜਗਤਪੁਰ ਦੇ ਸਰਵਪੱਖੀ ਵਿਕਾਸ ਅਤੇ ਖਿਡਾਰੀਆਂ ਦੀਆਂ ਸਹੂਲਤਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਰਾਸ਼ੀ ਖੇਡ ਮੈਦਾਨ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਬਿਹਤਰ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਖ਼ਰਚ ਕੀਤੀ ਜਾਵੇਗੀ।ਚੇਅਰਮੈਨ ਜਲਾਲਪੁਰ ਦੇ ਇਸ ਉਪਰਾਲੇ ਲਈ ਪਿੰਡ ਦੀ ਪੰਚਾਇਤ ਅਤੇ ਖੇਡ ਕਲੱਬ ਦੇ ਮੈਂਬਰਾਂ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਮਦਦ ਨਾਲ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਹੁਣ ਉਹ ਵਧੀਆ ਮਾਹੌਲ ਵਿੱਚ ਅਭਿਆਸ ਕਰ ਸਕਣਗੇ ਮੌਕੇ ਤੇ ਬਲਾਕ ਪ੍ਰਧਾਨ ਪਰਮਜੀਤ ਸਿੰਘ, ਦਵਿੰਦਰ ਸਿੰਘ,ਡਾਕਟਰ ਜਸਵੀਰ ਸਿੰਘ ਸਰਪੰਚ, ਜੋਗਾ ਸਿੰਘ ਪੰਚ, ਲੈਬਰ ਸਿੰਘ ਪੰਚ, ਕੁਲਵਿੰਦਰ ਸਿੰਘ ਪੰਚ, ਬਲਜਿੰਦਰ ਸਿੰਘ, ਰਵੀ ਕੁਮਾਰ, ਬਖਸ਼ੀਸ਼ ਸਿੰਘ, ਸੰਦੀਪ ਸਿੰਘ ਸੋਨੂ, ਬਲਵੰਤ ਸਿੰਘ, ਗੁਰਮੀਤ ਸਿੰਘ, ਪਰਵਿੰਦਰ ਸਿੰਘ, ਪ੍ਰੀਤ ਅਤੇ ਖੇਡ ਕਲੱਬ ਦੇ ਹੋਰ ਮੈਂਬਰ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮ੍ਰਿਤਕਾ ਸੁਮਨਦੀਪ ਦਾ ਉਸ ਦੇ ਮਾਪਿਆਂ ਵਲੋਂ ਸੈਕੜੇਂ ਲੋਕਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ ਅੰਤਿਮ ਸੰਸਕਾਰ
Next articleਇਜ਼ਰਾਈਲ-ਈਰਾਨ ਵਿਚਾਲੇ ਜੰਗ ਦੌਰਾਨ ਬੰਦ ਹੋਈ ਦੋਹਾ-ਅੰਮਿ੍ਤਸਰ ਉਡਾਣ 17 ਦਿਨਾਂ ਬਾਅਦ ਮੁੜ ਹੋਈ ਸ਼ੁਰੂ