ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਹੋਏ ਜੋਤਿਸ਼ ਪ੍ਰਾਗਨ ਵੱਲੋਂ ਕਰਵਾਏ ਗਏ ਊਰਜਾ ਜੋਤਿਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਅਵਸਰ ਤੇ ਇਸ ਸੰਸਥਾ ਦੇ ਪ੍ਰਧਾਨ ਮੈਡਮ ਪੂਨਮ ਸ਼ਰਮਾ ਦੇ ਸੱਦੇ ਤੇ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆਂ ਪਹੁੰਚੇ ਜਿਨ੍ਹਾਂ ਨੇ ਆਈਆਂ ਸ਼ਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ। ਲੁਧਿਆਣਾ ਤੋਂ ਪਹੁੰਚੇ ਐਸਟ੍ਰਲੋਜਰ ਮੈਡਮ ਪਰਮੀਤ ਕੌਰ (ਪ੍ਰੀਤ ਅਰੋੜਾ) ਨੂੰ ਉਚੇਚੇ ਤੌਰ ਤੇ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ
ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਨਮਾਨ ਮਿਲਣ ਉਪਰੰਤ ਉਹਨਾਂ ਪੰਜਾਬ ਦੇ ਰਾਜਪਾਲ ਸ਼੍ਰੀ ਗ਼ੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ ਉੱਥੇ ਉਹਨਾਂ ਮੁੱਖ ਪ੍ਰਬੰਧਕ ਮੈਡਮ ਪੂਨਮ ਅਰੋੜਾ ਦਾ ਵੀ ਧੰਨਵਾਦ ਕਿ ਜਿਨ੍ਹਾਂ ਨੇ ਉਹਨਾਂ ਨੂੰ ਇੱਥੇ ਬੁਲਾ ਕੇ ਸਨਮਾਨ ਦਿੱਤਾ । ਉਹਨਾਂ ਨੇ ਕਿਹਾ ਕਿ ਮੈਂ ਉਹਨਾਂ ਦਾ ਦਿਲੋਂ ਧੰਨਵਾਦ ਕਰਦੀ ਹਾਂ। ਇਸ ਮੌਕੇ ਕੈਪਟਨ ਲੇਖਰਾਜ, ਪੂਨਮ ਸ਼ਰਮਾ ਤੇ ਹੋਰ ਪਤਵੰਤੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



