HOME ਅੱਜ ਦਾਣਾ ਮੰਡੀ ਬੰਗਾ ਵਿਖੇ ਰਾਜ ਪੱਧਰੀ ਸ਼ਹੀਦੀ ਸਮਾਰੋਹ ਹੋਵੇਗਾ, ਸਮਾਰੋਹ ਦੀਆਂ ਸਾਰੀਆਂ...

ਅੱਜ ਦਾਣਾ ਮੰਡੀ ਬੰਗਾ ਵਿਖੇ ਰਾਜ ਪੱਧਰੀ ਸ਼ਹੀਦੀ ਸਮਾਰੋਹ ਹੋਵੇਗਾ, ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ 

3
ਗਾਇਕ ਕੰਵਰ ਗਰੇਵਾਲ ਵੱਲੋਂ ਸ਼ਹੀਦੀ ਦਿਵਸ ਮੌਕੇ ਦੇਸ਼ ਭਗਤੀ ਭਰਪੂਰ ਪ੍ਰੋਗਰਾਮ ਕੀਤਾ ਜਾਵੇਗਾ ਪੇਸ਼ 
ਨਵਾਂਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਦਾਣਾ ਮੰਡੀ ਬੰਗਾ ਵਿਖੇ ਰਾਜ ਪੱਧਰੀ ਸਮਾਰੋਹ ਵਜੋਂ ਮਨਾਇਆ ਜਾਵੇਗਾ। ਇਸ ਰਾਜ ਪੱਧਰੀ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁੰਕਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆ ਦੱਸਿਆ ਕਿ 23 ਮਾਰਚ 2026 ਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਬਰਸੀ ਮਨਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦੀ ਦਿਵਸ ਦੇ ਮੌਕੇ ’ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਰੋਹ ਵਿੱਚ ਗਾਇਕ ਕੰਵਰ ਗਰੇਵਾਲ ਵੱਲੋਂ ਦੇਸ਼ ਭਗਤੀ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਰੋਹ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਦੀ ਡਿਊਟੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਨੁੱਖ ਕਿਸਮਤ ਦਾ ਨਹੀਂ, ਆਪਣੇ ਮਨ ਦਾ ਮਾਲਕ ਹੈ
Next articleਵਿਰਾਸਤੀ ਮੇਲਾ 2026 ਅਮੀਰ ਵਿਰਸੇ ਦੀ ਸੰਭਾਲ ਦਾ ਸੱਦਾ ਦਿੰਦਿਆਂ  ਹੋਇਆ ਸਮਾਪਤ