ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਗਤੀਵਿਧੀਆਂ ਅਤੇ ਸਿੱਖੀ ਪ੍ਰਚਾਰ ਦੇ ਖੇਤਰ ਵਿੱਚ ਅਹਿਮ ਫੈਸਲਾ ਲੈਂਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਮੁੱਖ ਪੰਥਕ ਸ਼ਖਸੀਅਤ ਗੁਰਬਖਸ਼ ਸਿੰਘ ਖਾਲਸਾ ਨੂੰ ਸ਼੍ਰੋਮਣੀ ਕਮੇਟੀ ਦਾ ਅਧਿਕਾਰਤ ਬੁਲਾਰਾ ਨਿਯੁਕਤ ਕੀਤਾ ਗਿਆ ਹੈ।ਗੁਰਬਖਸ਼ ਸਿੰਘ ਖਾਲਸਾ ਦਾ ਜੀਵਨ ਪੰਥਕ ਸੰਘਰਸ਼ਾਂ ਅਤੇ ਕੁਰਬਾਨੀਆਂ ਨਾਲ ਭਰਿਆ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਥਕ ਹਿੱਤਾਂ ਦੀ ਰਾਖੀ ਕਰਦਿਆਂ ਉਹ ਪਿਛਲੇ ਸਮੇਂ ਦੌਰਾਨ ਕਾਫੀ ਸਮਾਂ ਜੇਲ੍ਹ ਵਿੱਚ ਵੀ ਰਹੇ ਅਤੇ ਲੰਬਾ ਸਮਾਂ ਰੂਪ-ਪੋਸ਼ ਰਹਿ ਕੇ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ। ਉਹਨਾਂ ਵੱਲੋਂ ਸਿਰ-ਧੜ ਦੀ ਬਾਜ਼ੀ ਲਗਾ ਕੇ ਨਿਭਾਈਆਂ ਸੇਵਾਵਾਂ ਅਤੇ ਸਿੱਖੀ ਪ੍ਰਤੀ ਅਟੁੱਟ ਵਿਸ਼ਵਾਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਨੇ ਉਹਨਾਂ ਨੂੰ ਇਸ ਅਹਿਮ ਅਹੁਦੇ ਨਾਲ ਨਿਵਾਜਿਆ ਹੈ।ਇਸ ਨਿਯੁਕਤੀ ਨਾਲ ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰ-ਪ੍ਰਸਾਰ ਵਿੱਚ ਹੋਰ ਤੇਜ਼ੀ ਆਉਣ ਦੀ ਉਮੀਦ ਹੈ, ਉੱਥੇ ਹੀ ਨਵਾਂ ਸ਼ਹਿਰ ਅਤੇ ਬਲਾਚੌਰ ਇਲਾਕੇ ਦੇ ਸਿੱਖ ਹਲਕਿਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਖਾਲਸਾ ਜੀ ਦੀ ਨਿਯੁਕਤੀ ਨੂੰ ਯੋਗਤਾ ਦਾ ਸਨਮਾਨ ਦੱਸਿਆ ਹੈ। ਆਪਣੀ ਇਸ ਨਿਯੁਕਤੀ ‘ਤੇ ਗੁਰਬਖਸ਼ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਵਿਸ਼ਵਾਸ ਦਿਵਾਇਆ ਕਿ ਉਹ ਪੰਥਕ ਕਾਰਜਾਂ ਅਤੇ ਕਮੇਟੀ ਦੇ ਪੱਖ ਨੂੰ ਪੂਰੀ ਦ੍ਰਿੜਤਾ ਅਤੇ ਸੁਲਝੇ ਹੋਏ ਢੰਗ ਨਾਲ ਸੰਗਤਾਂ ਅਤੇ ਮੀਡੀਆ ਸਾਹਮਣੇ ਰੱਖਣਗੇ। ਇੱਕ ਝਾਤ ਗੁਰਬਖਸ਼ ਸਿੰਘ ਖਾਲਸਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜੰਮਪਲ ਹਨ ਅਤੇ ਉਹਨਾਂ ਦਾ ਜੀਵਨ ਇਸੇ ਮਿੱਟੀ ਦੀਆਂ ਪੰਥਕ ਰਵਾਇਤਾਂ ਵਿੱਚ ਗੁਜ਼ਰਿਆ ਹੈ।ਉਹਨਾਂ ਦਾ ਸਾਰਾ ਜੀਵਨ ਸਿੱਖੀ ਪ੍ਰਚਾਰ ਅਤੇ ਪੰਥਕ ਸੇਵਾਵਾਂ ਨੂੰ ਸਮਰਪਿਤ ਰਿਹਾ ਹੈ। ਪੰਥਕ ਮੁੱਦਿਆਂ ‘ਤੇ ਡੂੰਘੀ ਪਕੜ ਅਤੇ ਬੇਬਾਕ ਸ਼ਬਦਾਵਲੀ ਉਹਨਾਂ ਦੀ ਪਛਾਣ ਹੈ।ਖਾਲਸਾ ਜੀ ਨੂੰ ਗੁਰਦੁਆਰਾ ਪ੍ਰਬੰਧ ਅਤੇ ਪੰਥਕ ਮਰਯਾਦਾਵਾਂ ਦਾ ਵਿਸ਼ਾਲ ਗਿਆਨ ਹੈ। ਇਸ ਤੋਂ ਪਹਿਲਾਂ ਵੀ ਉਹ ਸ਼੍ਰੋਮਣੀ ਕਮੇਟੀ ਵਿੱਚ ਉਪ ਪ੍ਰਧਾਨ ਵਰਗੇ ਉੱਚ ਅਤੇ ਜ਼ਿੰਮੇਵਾਰ ਅਹੁਦਿਆਂ ‘ਤੇ ਰਹਿ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਚੁੱਕੇ ਹਨ।ਮੀਡੀਆ ਨਾਲ ਵਧੀਆ ਤਾਲਮੇਲ ਅਤੇ ਮਿੱਠੇ ਸੁਭਾਅ ਦੇ ਨਾਲ-ਨਾਲ ਸੱਚ ਕਹਿਣ ਦੀ ਜੁਰਅਤ ਸਦਕਾ ਉਹਨਾਂ ਨੂੰ ਮੌਜੂਦਾ ਸਮੇਂ ਵਿੱਚ ‘ਬੁਲਾਰੇ’ ਵਜੋਂ ਅਹਿਮ ਸੇਵਾ ਸੌਂਪੀ ਗਈ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਦੇ ਅਕਸ ਅਤੇ ਪੱਖ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਪੇਸ਼ ਕੀਤਾ ਜਾ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



