ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰਵਿਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਮਸ਼ੀਨ ਦੀ ਇੰਸਪੈਕਾਨ ਲਾਜ਼ਮੀ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐ. ਲਗਾਏ ਬਗੈਰ ਨਾ ਵਰਤੀ ਜਾਵੇ। ਇਹ ਹੁਕਮ 31 ਮਈ 2026 ਤੱਕ ਲਾਗੂ ਰਗਾ। ਜਾਰੀ ਹੁਕਮਾਂ ਅਨੁਸਾਰ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਦੀਆਂ ਹਨ ਅਤੇ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿਚ ਨਮੀ ਹੋਣ ਕਰਕੇ ਸਰਕਾਰ ਦੇ ਨਿਰਧਾਰਤ ਮਾਪਦੰਡਾਂ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ। ਅਜਿਹੀ ਕਣਕ ਖਰੀਦ ਏਜੰਸੀਆਂ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਰ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ ਜਿਸ ਕਰਕੇ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਅਪੀਲ ਕੀਤੀ ਕਿ ਕਣਕ ਦੇ ਨਾੜ ਜਾਂ ਰਹਿੰ?-ਖੂਹੰਦ ਨੂੰ ਅੱਗ ਨਾ ਲਾਈ ਜਾਵੇ ਜਿਸ ਨਾਲ ਸਾਫ-ਸੁਥਰਾ ਵਾਤਾਵਰਣ ਦੂਸ਼ਿਤ ਦਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



