HOME ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਨਕਲੀਆਂ ਵਿਖੇ ਵਿੱਦਿਅਕ ਸੈਸ਼ਨ 2025- 26 ਦਾ ਸਲਾਨਾ...

ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਨਕਲੀਆਂ ਵਿਖੇ ਵਿੱਦਿਅਕ ਸੈਸ਼ਨ 2025- 26 ਦਾ ਸਲਾਨਾ ਸਮਾਗਮ ਕਰਵਾਇਆ ਗਿਆ| 

1

ਰਾਏਕੋਟ,  (ਸਮਾਜ ਵੀਕਲੀ)   (ਗੁਰਭਿੰਦਰ ਗੁਰੀ) ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਨਕਲੀਆਂ ਵਿਖੇ ਵਿੱਦਿਅਕ ਸੈਸ਼ਨ 2025- 26 ਦਾ ਸਲਾਨਾ ਸਮਾਗਮ ਕਰਵਾਇਆ ਗਿਆ| ਇਹ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਵੱਲੋਂ ਸਾਂਝੇ ਤੌਰ ਤੇ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਪੁਜੀਸ਼ਨਾਂ ਹਾਸਲ ਕਰਨ ਤੇ ਪਿੰਡ ਦੇ ਪਤਵੰਤਿਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਸਨਮਾਨ ਚਿੰਨ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਰਪੰਚ ਗੁਰਜੰਟ ਸਿੰਘ, ਸੁਖਦੇਵ ਸਿੰਘ ਮੈਂਬਰ, ਸਾਬਕਾ ਸਰਪੰਚ ਕੁਲਦੀਪ ਸਿੰਘ, ਸੋਹਣ ਸਿੰਘ, ਚਰਨ ਸਿੰਘ, ਗੁਰਚਰਨ ਸਿੰਘ, ਛਿੰਦਰਪਾਲ ਸਿੰਘ, ਡਾਕਟਰ ਗੁਰਚਰਨ ਸਿੰਘ, ਡਾਕਟਰ ਪਰਮਜੀਤ ਸਿੰਘ, ਮਾਸਟਰ ਜਸਮੇਲ ਸਿੰਘ, ਸਕੂਲ ਸਟਾਫ ਮਨਦੀਪ ਸਿੰਘ ਐਚਟੀ ,ਕੇਸਰ ਸਿੰਘ ,ਲਖਵੀਰ ਕੌਰ, ਮਨਿੰਦਰ ਕੌਰ ,ਹਰਵਿੰਦਰ ਕੌਰ ਆਦਿ ਹਾਜ਼ਰ ਸਨ|

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਵਾਂ ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਗਰੀਬਾਂ ਦੇ ਨਾ ਨਾਲ ਜਾਣੇ ਜਾਂਦੇ ਦਿਨੇਸ਼ ਸੂਰੀ ਆਮ ਆਦਮੀ ਪਾਰਟੀ ਵਿੱਚ ਆਏ
Next articleਤੇਲ ਦੀਆਂ ਕੀਮਤਾਂ ਵਧਣ ਕਾਰਨ ਇੰਗਲੈਂਡ ਲਈ ਸਾਰੀਆਂ ਉਡਾਣਾਂ ਰੱਦ