HOME ਲੋਂਗੋਵਾਲ ਗਰੁੱਪ ਆਫ਼ ਕਾਲਜਿਜ਼ ਵਿੱਚ 15ਵੇਂ ਕੈਂਪ ਦੌਰਾਨ 101 ਨੇ ਕੀਤਾ ਖੂਨਦਾਨ 

ਲੋਂਗੋਵਾਲ ਗਰੁੱਪ ਆਫ਼ ਕਾਲਜਿਜ਼ ਵਿੱਚ 15ਵੇਂ ਕੈਂਪ ਦੌਰਾਨ 101 ਨੇ ਕੀਤਾ ਖੂਨਦਾਨ 

3
* “ਖੂਨਦਾਨ ਕਰੋ, ਜਾਨਾਂ ਬਚਾਓ” ਦੇ ਸੰਦੇਸ਼ ਨਾਲ ਵਿਦਿਆਰਥੀਆਂ ਤੇ ਵਲੰਟੀਅਰਾਂ ਨੇ ਦਿਖਾਇਆ ਜੋਸ਼
ਡੇਰਾਬੱਸੀ,  (ਸਮਾਜ ਵੀਕਲੀ)   (ਸੰਜੀਵ ਸਿੰਘ ਸੈਣੀ) ਲੋਂਗੋਵਾਲ ਗਰੁੱਪ ਆਫ਼ ਕਾਲਜਿਜ਼, ਡੇਰਾਬੱਸੀ ਵੱਲੋਂ ਭਾਰਤ ਵਿਕਾਸ ਪ੍ਰੀਸ਼ਦ, ਵਿਵੇਕਾਨੰਦ ਡੇਰਾਬੱਸੀ ਅਤੇ ਰੋਟਰੀ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਲੋਂਗੋਵਾਲ ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜ ਵਿਖੇ 15ਵਾਂ ਖੂਨਦਾਨ ਕੈਂਪ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਕੈਂਪ ਸੰਸਥਾ ਦੇ ਸੰਸਥਾਪਕ ਚੇਅਰਮੈਨ ਸਵ. ਸ਼੍ਰੀ ਬੀ. ਬੀ. ਕਤਿਆਲ ਦੀ ਪਿਆਰੀ ਯਾਦ ਵਿੱਚ ਲਗਾਇਆ ਗਿਆ। ਇਸ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਡੇਰਾਬੱਸੀ ਸ਼੍ਰੀ ਅਮਿਤ ਗੁਪਤਾ (ਪੀ.ਸੀ.ਐਸ.) ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਮਾਜ ਲਈ ਬਹੁਤ ਹੀ ਲਾਭਕਾਰੀ ਹਨ ਅਤੇ ਹੋਰ ਲੋਕਾਂ ਨੂੰ ਵੀ ਇਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਲੋਂਗੋਵਾਲ ਗਰੁੱਪ ਦੇ ਵਾਈਸ ਚੇਅਰਮੈਨ ਡਾ. ਕਪਿਲ ਕਤਿਆਲ ਅਤੇ ਐਡਮਿਸ਼ਨ ਡਾਇਰੈਕਟਰ ਤੇ ਪ੍ਰਿੰਸੀਪਲ ਡਾ. ਵਿਨੋਦ ਕਤਿਆਲ ਨੇ ਸਾਂਝੇ ਤੌਰ ‘ਤੇ ਕਿਹਾ ਕਿ ਅਜਿਹੇ ਉਪਰਾਲੇ ਸੰਸਥਾ ਦੀ ਸਮਾਜਿਕ ਜ਼ਿੰਮੇਵਾਰੀ ਅਤੇ ਮਾਨਵਤਾਵਾਦੀ ਮੁੱਲਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਨਿਤਿਨ ਜਿੰਦਲ, ਸਕੱਤਰ ਅਸ਼ਵਨੀ ਸ਼ਰਮਾ, ਖਜ਼ਾਨਚੀ ਜੈ ਪ੍ਰਕਾਸ਼ ਧੀਮਾਨ ਸਮੇਤ ਹੋਰ ਮੈਂਬਰਾਂ ਨੇ ਕਿਹਾ ਕਿ ਸੰਸਥਾ ਹਮੇਸ਼ਾਂ ਸਮਾਜ ਭਲਾਈ ਦੇ ਕੰਮਾਂ ਲਈ ਅੱਗੇ ਰਹਿੰਦੀ ਹੈ ਅਤੇ ਖੂਨਦਾਨ ਵਰਗੀਆਂ ਮੁਹਿੰਮਾਂ ਨੂੰ ਉਤਸ਼ਾਹਿਤ ਕਰਦੀ ਹੈ। ਰੋਟਰੀ ਕਲੱਬ ਚੰਡੀਗੜ੍ਹ ਦੀ ਪ੍ਰਧਾਨ ਆਭਾ ਜੋਸ਼ੀ ਸ਼ਰਮਾ, ਸਕੱਤਰ ਅਰੁਣ ਅਗਰਵਾਲ ਅਤੇ ਹੋਰ ਮੈਂਬਰਾਂ ਨੇ ਕੈਂਪ ਦੇ ਸੁਚਾਰੂ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਡਾ. ਮਨੀਸ਼ ਰਾਏ ਅਤੇ ਮੈਡੀਕਲ ਟੀਮ ਵੱਲੋਂ ਕੈਂਪ ਨੂੰ ਸੁਰੱਖਿਅਤ ਅਤੇ ਸਫਲ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ। ਕੈਂਪ ਦੌਰਾਨ ਕੁੱਲ 203 ਰਜਿਸਟ੍ਰੇਸ਼ਨਾਂ ਹੋਈਆਂ, ਜਿਨ੍ਹਾਂ ਵਿੱਚੋਂ 101 ਦਾਨੀਆਂ ਨੇ ਖੂਨਦਾਨ ਕੀਤਾ। ਲੋਂਗੋਵਾਲ ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜ ਦੀ ਪ੍ਰਿੰਸੀਪਲ ਡਾ. ਰੋਜ਼ੀ ਕਤਿਆਲ ਨੇ ਸਾਰੇ ਦਾਨੀਆਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ l
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਤੇਲ ਦੀਆਂ ਕੀਮਤਾਂ ਵਧਣ ਕਾਰਨ ਇੰਗਲੈਂਡ ਲਈ ਸਾਰੀਆਂ ਉਡਾਣਾਂ ਰੱਦ
Next articleਕਸਬਾ ਕਾਠਗੜ੍ਹ ਵਿਖੇ ਲਾਲ ਲਕੀਰ ਅੰਦਰ ਮਕਾਨ ਦੇ ਕਿਰਾਏਦਾਰਾਂ ਨੇ ਸਰਵੇ ਕਰਨ ਆਏ ਸਰਪੰਚ ਅਤੇ ਮੋਹਤਵਰਾਂ ਨੂੰ ਕਿਰਾਏਦਾਰਾਂ ਨੇ ਬਣਾਇਆ ਬੰਧਕ