HOME ਸਰਕਾਰੀ ਕਰਮਚਾਰੀ ਵੱਲੋਂ ਸਰਕਾਰ ਵਿਰੋਧੀ ਪ੍ਰਚਾਰ ਬੇਹੱਦ ਨਿੰਦਣਯੋਗ : ਢੋਸੀਵਾਲ

ਸਰਕਾਰੀ ਕਰਮਚਾਰੀ ਵੱਲੋਂ ਸਰਕਾਰ ਵਿਰੋਧੀ ਪ੍ਰਚਾਰ ਬੇਹੱਦ ਨਿੰਦਣਯੋਗ : ਢੋਸੀਵਾਲ

3

— ਵਾਇਸ ਚਾਂਸਲਰ ਤੋਂ ਕਾਰਵਾਈ ਦੀ ਮੰਗ —

ਫ਼ਰੀਦਕੋਟ   (ਸਮਾਜ ਵੀਕਲੀ)   ( ਸ਼ਿਵਨਾਥ ) ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਸੰਸਥਾਪਕ ਚੇਅਰਮੈਨ ਅਤੇ ਆਲ ਇੰਡੀਆ ਐਸ.ਸੀ./ਬੀ.ਸੀ./ਐਸ.ਟੀ. ਏਕਤਾ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਦਲਿਤ ਰਤਨ ਜਗਦੀਸ਼ ਰਾਏ ਢੋਸੀਵਾਲ ਨੇ ਇਕ ਸਰਕਾਰੀ ਕਰਮਚਾਰੀ ਵੱਲੋਂ ਸਰਕਾਰ ਵਿਰੁੱਧ ਕੂੜ ਪ੍ਰਚਾਰ ਕੀਤੇ ਜਾਣ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੱਤਾ ਹੈ। ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਸ੍ਰੀ ਢੋਸੀਵਾਲ ਨੇ ਦੱਸਿਆ ਹੈ ਕਿ ਸਥਾਨਕ ਯੂਕੋਨ ਦੀ ਐਸੋਸੀਏਟ ਪ੍ਰੋਫੈਸਰ ਮਨਦੀਪ ਕੌਰ ਦੇ ਪਤੀ ਪੰਜਾਬ ਰਾਜ ਬਿਜਲੀ ਬੋਰਡ ਵਿਚ ਤਾਇਨਾਤ ਸਰਕਾਰੀ ਕਰਮਚਾਰੀ ਜਸਵੰਤ ਸਿੰਘ ਨੇ ਪਿਛਲੇ ਦਿਨੀਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾਈ ਸੀ। ਇਸ ਪੋਸਟ ਵਿਚ ਸਰਕਾਰੀ ਕਰਮਚਾਰੀ ਜਸਵੰਤ ਸਿੰਘ ਨੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਯੂਰੋਲੋਜਿਸਟ ਡਾ. ਰਾਜੀਵ ਸੂਦ, ਨੇਕ ਦਿਲ ਇਨਸਾਨ ਵਜੋਂ ਜਾਣੇ ਜਾਂਦੇ ਸਪੀਕਰ ਅਤੇ ਹਰਮਨ ਪਿਆਰੇ ਹਲਕਾ ਵਿਧਾਇਕ ਉਪਰ ਕੁਰੱਪਸ਼ਨ ਵਿਚ ਸ਼ਾਮਲ ਹੋਣ ਦੇ ਕਥਿਤ ਦੋਸ਼ ਲਗਾਏ ਸਨ। ਪ੍ਰਧਾਨ ਢੋਸੀਵਾਲ ਨੇ ਉਕਤ ਸਰਕਾਰੀ ਕਰਮਚਾਰੀ ਵੱਲੋਂ ਉਪਰੋਕਤ ਝੂਠੇ ਦੋਸ਼ ਲਗਾ ਕੇ ਯੂਨੀਵਰਸਿਟੀ ਅਤੇ ਸਰਕਾਰ ਨੂੰ ਬਦਨਾਮ ਕਰਨ ਦੀ ਘਟੀਆ ਸਾਜਿਸ਼ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਾਇਸ ਚਾਂਸਲਰ ਡਾ: ਰਾਜੀਵ ਸੂਦ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਯੂਨੀਵਰਸਿਟੀ ਅੰਦਰ ਇਤਿਹਾਸਕ ਪ੍ਰਸ਼ਾਸ਼ਨਿਕ ਅਤੇ ਪ੍ਰਬੰਧਕੀ ਸੁਧਾਰ ਕਰਨੇ ਸ਼ੁਰੂ ਕੀਤੇ ਹੋਏ ਹਨ। ਯੂਨੀਵਰਸਿਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡਕੀਲ ਕਾਲਿਜ ਅਤੇ ਹਸਪਤਾਲ ਵਿਚ ਨਵੀਆਂ ਇਮਾਰਤਾਂ ਦੀ ਉਸਾਰੀ ਕਰਵਾਈ ਹੈ, ਜੀਵਨ ਰੱਖਿਅਕ ਮਸ਼ੀਨਾਂ ਦੀ ਖਰੀਦ ਕੀਤੀ ਹੈ, ਡਾਕਟਰਾਂ ਅਤੇ ਹੋਰਨਾਂ ਕਰਮਚਾਰੀਆਂ ਦੀਆਂ ਨਿਯੁਕਤੀਆਂ ਅਤੇ ਪ੍ਰਮੋਸ਼ਨਾਂ ਕੀਤੀਆਂ ਹਨ। ਡਾ. ਰਾਜੀਵ ਸੂਦ ਦੀ ਦੂਰ ਅੰਦੇਸ਼ੀ ਅਤੇ ਪ੍ਰਬੰਧਕੀ ਕਾਰਜਕੁਸ਼ਲਤਾ ਸਦਕਾ ਬਾਬਾ ਫਰੀਦ ਯੂਨੀਵਰਸਿਟੀ ਦੇਸ਼ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਬਣ ਚੁੱਕੀ ਹੈ। ਅੰਤਰਰਾਸ਼ਟਰੀ ਪੱਧਰ ’ਤੇ ਗਰੀਨ ਯੂਨੀਵਰਸਿਟੀ ਦਾ ਮਾਣਮੱਤਾ ਰੁਤਬਾ ਮਿਲ ਚੁੱਕਿਆ ਹੈ। ਢੋਸੀਵਾਲ ਨੇ ਅੱਗੇ ਕਿਹਾ ਹੈ ਕਿ ਕੁਝ ਵਿਅਕਤੀਆਂ ਵੱਲੋਂ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਸਾਜਿਸ਼ੀ ਢੰਗ ਨਾਲ ਯੂਨੀਵਰਸਿਟੀ ਅਤੇ ਸਰਕਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਢੋਸੀਵਾਲ ਨੇ ਇਸ ਗੱਲ ’ਤੇ ਬੇਹੱਦ ਹੈਰਾਨੀ ਅਤੇ ਦੁੱਖ ਪ੍ਰਗਟ ਕੀਤਾ ਹੈ ਕਿ ਆਪਣੀ ਪਤਨੀ ਮਨਦੀਪ ਕੌਰ ਨਾਲ ਯੂਨੀਵਰਸਿਟੀ ਦੀ ਸਰਕਾਰੀ ਰਿਹਾਇਸ਼ ਵਿੱਚ ਰਹਿ ਰਹੇ ਉਕਤ ਜਸਵੰਤ ਸਿੰਘ ’ਵਰਸਿਟੀ ਅਤੇ ਸਰਕਾਰ ਵਿਰੁੱਧ ਕੂੜ ਪ੍ਰਚਾਰ ਕਰਕੇ ‘‘ਜਿਸ ਥਾਲੀ ਵਿਚ ਖਾਣਾ, ਉਸੇ ਵਿਚ ਛੇਕ ਕਰਨਾ’’ ਵਾਲੀ ਕਹਾਵਤ ਸਿੱਧ ਕਰ ਦਿਤੀ ਹੈ। ਨੌਕਰੀ ਸਰਕਾਰੀ, ਰਿਹਾਇਸ਼ ਸਰਕਾਰੀ ਪਰ ਬੋਲੀ ਸਰਕਾਰ ਵਿਰੋਧੀ ਕਿਸੇ ਵੀ ਹਾਲਤ ਵਿੱਚ ਠੀਕ ਨਹੀਂ ਜਾਪਦੀ। ਪ੍ਰਧਾਨ ਢੋਸੀਵਾਲ ਵੱਲੋਂ ਕੱਲ੍ਹ ਵਾਇਸ ਚਾਂਸਲਰ ਡਾ. ਰਾਜੀਵ ਸੂਦ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਗਈ। ਇਸ ਸਮੇਂ ਢੋਸੀਵਾਲ ਨੇ ਸਰਕਾਰੀ ਕਰਮਚਾਰੀ ਜਸਵੰਤ ਸਿੰਘ ਵੱਲੋਂ ਯੂਨੀਵਰਸਿਟੀ ਅਤੇ ਸਰਕਾਰ ਵਿਰੁੱਧ ਸੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਕੂੜ ਪ੍ਰਚਾਰ ਬਾਰੇ ਉਸ ਵਿਰੁੱਧ ਕਾਰਵਾਈ ਕਰਨ ਸਬੰਧੀ ਸ਼ਿਕਾਇਤ ਪੱਤਰ ਵੀ ਦਿੱਤਾ। ਪੱਤਰ ਦੇ ਨਾਲ ਜਸਵੰਤ ਸਿੰਘ ਵੱਲੋਂ ਪਾਈ ਪੋਸਟ ਦੀ ਸਕਰੀਨ ਸ਼ਾਟ ਕਾਪੀ ਵੀ ਦਿੱਤੀ ਗਈ। ਮੁਲਾਕਾਤ ਦੌਰਾਨ ਵਾਇਸ ਚਾਂਸਲਰ ਨੇ ਕਿਹਾ ਕਿ ਇਸ ਪੱਤਰ ਉਪਰ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 04/04/2026
Next articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕਵਾਲਾ ‘ਚ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ