ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਬੀਤੇ ਦਿਨੀ ਹਲਕੇ ਦੇ ਪਿੰਡ ਨੂਰਪੁਰ ਜੱਟਾਂ ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਜਿਸ ਦੀ ਬਸਪਾ ਦੇ ਸੀਨੀਅਰ ਆਗੂ ਡਾ ਰਜਿੰਦਰ ਸਿੰਘ ਲੱਕੀ ਚਾਹਲ ਜ਼ਿਲ੍ਹਾਂ ਸਕੱਤਰ ਨਵਾਂਸ਼ਹਿਰ ਨੇ ਹੋਈ ਇਸ ਬੇਅਦਬੀ ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ 31 ਮਾਰਚ, 2026 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੂਰਪੁਰ ਜੱਟਾਂ ਪਿੰਡ ਵਿੱਚ ਬਾਬਾ ਸਾਹਿਬ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵਲੋਂ ਤੋੜ-ਭੰਨ੍ਹ ਕੀਤੀ ਗਈ ਸੀ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਇਹ ਸਿਰਫ਼ ਇੱਕ ਇਕੱਲੀ ਘਟਨਾ ਨਹੀਂ ਹੈ, ਸਗੋਂ ਪਿਛਲੇ 4 ਸਾਲਾਂ ਵਿੱਚ 9ਵੀਂ ਅਜਿਹੀ ਘਟਨਾ ਹੈ, ਜੋ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਸਾਜਿਸ਼ ਜਾਪਦੀ ਹੈ। ਡਾ ਲੱਕੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਤੁਰੰਤ ਇਹ ਘਿਣਾਉਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇ ਅਤੇ ਹੁਣ ਤੱਕ ਵਾਪਰੀਆਂ ਸਾਰੀਆਂ ਘਟਨਾਵਾਂ, ਜਿਸ ਵਿੱਚ ਪਿੰਡ ਨੂਰਪੁਰ ਜੱਟਾਂ ਦੀ ਘਟਨਾ ਵੀ ਸ਼ਾਮਲ ਹੈ, ਵਿੱਚ ਸਖ਼ਤ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਚੋਣ ਸਾਲ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਮੰਗ ਕੀਤੀ ਕਿ ਸੂਬਾ ਸਰਕਾਰ ਸਾਰੀਆਂ ਥਾਵਾਂ ਤੇ ਸਥਾਪਿਤ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਰੱਖਿਆ ਅਤੇ ਸਤਿਕਾਰ ਲਈ ਠੋਸ ਕਦਮ ਚੁੱਕੇ ਅਤੇ ਦੋਸ਼ੀਆਂ ਤੇ ਸਖਤ ਕਾਰਵਾਈ ਕਰੇ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


