HOME ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ...

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

4
ਫੋਟੋ :- ਬਾਬਾ ਬਲਵਿੰਦਰ ਸਿੰਘ ਲਾਡਾ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ ਕਰਨ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਪਤਵੰਤੇ

ਨਵਾਂਸ਼ਹਿਰ /ਢਾਹਾਂ ਕਲੇਰਾਂ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦੇ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ ਗਿਆ ।  ਬਾਬਾ ਬਲਵਿੰਦਰ ਸਿੰਘ ਲਾਡਾ ਨੇ  ਦਿਲ ਟੁੰਬਵੀਆਂ ਗੱਲਾਂ ਕਰਦੇ ਹੋਏ ਮਨੁੱਖੀ ਜੀਵਨ ਦੀ ਖੋਜ ਬਾਬਤ ਵਿਚਾਰਾਂ ਦੀ ਸਾਂਝ ਪਾਈ । ਬਾਬਾ ਜੀ ਨੇ ਨਾਮ ਸਿਮਰਨ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਗਏ ਜੀਵਨ ਦੇ ਰਾਹ ਦਸੇਰੇ ਉਪਦੇਸ਼ ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ ਤੇ ਚਾਨਣਾ ਪਾਇਆ ਅਤੇ  ਕਿਉਂਕਿ ਇਹ ਸਿਧਾਂਤ ਮਨੁੱਖ ਨੂੰ ਆਦਰਸ਼ ਅਤੇ ਸੰਤੁਲਿਤ ਜੀਵਨ ਜੀਣ ਦਾ ਮਾਰਗ ਪ੍ਰਦਾਨ ਕਰਦਾ ਹੈ । ਜੋ ਇਨਸਾਨ ਵਾਹਿਗੁਰੂ ਦੀ ਰਜ਼੍ਹਾ ਵਿਚ ਰਹਿਣਾ ਸਿੱਖ ਲੈਂਦਾ ਹੈ ਉਹ ਦੁਨੀਆ ਦਾ ਸਭ ਤੋਂ ਵੱਡਾ ਤੇ ਦਿਲ ਦਾ ਅਮੀਰ ਹੁੰਦਾ ਹੈ । ਇਸ ਮੌਕੇ ਬਾਬਾ ਜੀ ਨੇ ਢਾਹਾਂ ਕਲੇਰਾਂ ਵਿਖੇ ਚੱਲਦੀਆਂ ਲੋਕ  ਸੇਵਕ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਦੀ ਵੀ ਭਾਰੀ ਸ਼ਲਾਘਾ ਕੀਤੀ । ਇਸ ਤੋਂ ਪਹਿਲਾਂ ਸੰਸਥਾ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬਾਬਾ ਜੀ ਦਾ ਨਿੱਘਾ ਜੀ ਆਇਆ‍ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਮੈਡੀਕਲ ਅਤੇ ਵਿੱਦਿਅਕ ਅਦਾਰਿਆਂ ਸਬੰਧੀ ਜਾਣਕਾਰੀ ਦਿੱਤੀ। ਸ. ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬਾਬਾ ਬਲਵਿੰਦਰ ਸਿੰਘ ਲਾਡੀ ਦਾ ਸਨਮਾਨ ਵੀ ਕੀਤਾ । ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਭਾਈ ਜੋਗਾ ਸਿੰਘ ਅਤੇ ਜਸਬੀਰ ਸਿੰਘ ਨੂਰਪੁਰ ਪੱਤਰਕਾਰ ਵੀ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਹਰਿਆਣਾ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਕੁਰੂਕਸ਼ੇਤਰ ਦੇ ਪੁਲਿਸ ਸੁਪਰਡੈਂਟ ਨਾਲ ਮੁਲਾਕਾਤ ਕਰਕੇ ਮੀਰੀ-ਪੀਰੀ ਮੈਡੀਕਲ ਕਾਲਜ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
Next articleਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ – ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ