HOME ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ 200 ਮਰੀਜ਼ਾਂ ਨੇ ਲਿਆ ਲਾਹਾ

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ 200 ਮਰੀਜ਼ਾਂ ਨੇ ਲਿਆ ਲਾਹਾ

2
 ਫਿਲੌਰ/ਅੱਪਰਾ  (ਸਮਾਜ ਵੀਕਲੀ)   (ਦੀਪਾ)– ਗੁਰੂ ਗੋਬਿੰਦ ਸਿੰਘ ਹਸਪਤਾਲ ਪਿੰਡ ਦੁਸਾਂਝ ਕਲਾਂ ਵਿਖੇ ਖੂਨਦਾਨ ਕੈਂਪ ਅਤੇ ਅੱਖਾਂ ਦਾ ਵਿਸ਼ਾਲ ਚੈੱਕਅੱਪ ਤੇ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਗੁਰੂ ਗੋਬਿੰਦ ਸਿੰਘ ਵੈਲਫ਼ੇਅਰ ਸੁਸਾਇਟੀ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਸੁਖਜੀਤ ਸਿੰਘ ਜੌਹਲ ਨੇ ਦੱਸਿਆ ਕਿ ਸੁਨੀਤਾ ਧਾਮੀ ਸਹੋਤਾ ਦੇ ਸਹਿਯੋਗ ਨਾਲ ਪਿੰਡ ਦੁਸਾਂਝ ਕਲਾਂ ਦੇ ਗੁਰੂ ਗੋਬਿੰਦ ਸਿੰਘ ਹਸਪਤਾਲ ਵਿੱਚ ਲਗਾਇਆ ਗਿਆ, ਇਸ ਕੈਂਪ ਦੁਕਾਨ ਮੁੱਖ ਮਹਿਮਾਨ ਵਜੋਂ ਸੁਨੀਤਾ ਧਾਮੀ ਸਹੋਤਾ ਪਹੁੰਚ ਕੇ ਗੁਰੂ ਗੋਬਿੰਦ ਸਿੰਘ ਹਸਪਤਾਲ ਦੀ ਭਲਾਈ ਵਾਸਤੇ ਇੱਕ ਲੱਖ ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ। ਜਿਸ ‘ਚ ਅੱਖਾਂ ਦੇ ਮਾਹਿਰ ਡਾ. ਮਿਤਰਾਂ ਅੱਖਾਂ ਦਾ ਹਸਪਤਾਲ ਫਗਵਾੜਾ ਵੱਲੋਂ ਅੱਖਾਂ ਦੇ ਕੈਂਪ ਦੌਰਾਨ ਆਏ ਹੋਏ 100 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਹੋਰ ਬਿਮਾਰੀਆਂ ਦੇ 97 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਇਸ ਕੈਂਪ ਦੁਕਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਮਾਹਿਰ ਡਾਕਟਰਾਂ ਵੱਲੋਂ ਸ਼ੂਗਰ, ਐੱਚ. ਬੀ., ਯੂਰਿਕ ਐਸਿਡ ਟੈਸਟ ਮੁਫ਼ਤ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਬਲੱਡ ਸੈਂਟਰ ਔਫ ਔਰਥੋਨੋਵਾ ਹਸਪਤਾਲ ਨਕੋਦਰ ਰੋਡ ਜਲੰਧਰ ਦੇ ਸਹਿਯੋਗ ਨਾਲ ਮਹਾਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਨੌਜਵਾਨ ਵੱਲੋਂ 20 ਯੂਨਿਟ ਦਾਨ ਕੀਤੇ ਗਏ। ਇਸ ਖੂਨਦਾਨ ਕੈਂਪ ਦੁਕਾਨ ਸਰਪੰਚ ਨਿਰਮਲ ਕੁਮਾਰ ਨਵੀਂ ਨੇ 5ਵੀਂ ਵਾਰ ਖੂਨਦਾਨ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ, ਸਰਪੰਚ ਨੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਕੈਂਪ ਦੌਰਾਨ ਸੁਨੀਤਾ ਧਾਮੀ ਸਹੋਤਾ ਨੂੰ ਹਸਪਤਾਲ ਦੇ ਲਈ ਦਿੱਤੇ ਸਹਿਯੋਗ ਲਈ ਤਹਿਦਿਲੋਂ ਧੰਨਵਾਦ ਕੀਤਾ ਅਤੇ ਸਿਰੋਪਾਉ ਭੇਂਟ ਕਰਕੇ ਅਤੇ ਸਨਮਾਨਿਤ ਚਿੰਨ੍ਹ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਗੋਬਿੰਦ ਸਿੰਘ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਸੁਖਜੀਤ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਸੀਨੀਅਰ ਮੀਤ, ਸੀਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ, , ਪ੍ਰਧਾਨ ਤੀਰਥ ਸਿੰਘ ਕੋਟ ਗਰੇਵਾਲ, ਜਰਨਲ ਸਕੱਤਰ ਤੀਰਥ ਸਿੰਘ ਅਨੀਹਰ, ਖ਼ਜ਼ਾਨਚੀ ਇੰਦਰਜੀਤ ਸਿੰਘ ਇੰਦਣਾਂ, ਸਰਪੰਚ ਨਿਰਮਲ ਕੁਮਾਰ ਨਵੀਂ, ਜੋਗਾ ਸਿੰਘ ਜੌਹਲ, ਗੁਰਜਿੰਦਰ ਸਿੰਘ ਇੰਦਣਾਂ ਰਾਮ ਨਾਥ ਦੁਸਾਂਝ, ਸ਼੍ਰੀਮਤੀ ਹਰਜਿੰਦਰ ਕੌਰ ਜੌਹਲ, ਸ਼੍ਰੀਮਤੀ ਨਰਿੰਦਰ ਕੌਰ, ਡਾ. ਜਸਵਿੰਦਰ ਚੀਮਾ, ਡਾ. ਨਰਿੰਦਰ ਸਿੰਘ, ਡਾ.ਸੁਖਵੀਰ ਸਿੰਘ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰਿਆਤ ਇੰਸਟੀਚਿਊਟ ਆਫ਼ ਫਾਰਮੇਸੀ ਨੇ ਐਲ ਟੀ ਐਸ ਯੂ ਕੈਂਪਸ ਵਿਖੇ ਤੀਜਾ ਖੂਨਦਾਨ ਕੈਂਪ ਆਯੋਜਿਤ ਕੀਤਾ |
Next articleਚਾਰ ਲੇਬਰ ਕੋਡਾਂ ਖ਼ਿਲਾਫ਼ ਕਾਲਾ ਦਿਵਸ ਮਨਾਉਂਦਿਆਂ ਮਜ਼ਦੂਰ-ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ