ਡੇਰਾਬੱਸੀ, (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ :- ਸਮਾਜ ਸੇਵਾ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਿਆਂ ਭਾਰਤ ਵਿਕਾਸ ਪਰਿਸ਼ਦ ਵਿਵੇਕਾਨੰਦ ਡੇਰਾਬੱਸੀ ਵੱਲੋਂ ਲੋੜਵੰਦ ਪਰਿਵਾਰਾਂ ਲਈ ਹਰੇਕ ਮਹੀਨੇ ਦੀ ਤਰ੍ਹਾਂ ਰਾਸ਼ਨ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਇਹ ਰਾਸ਼ਨ ਵੰਡ ਸਮਾਗਮ ਸੰਸਥਾ ਦੇ ਪ੍ਰਧਾਨ ਨਿਤਿਨ ਜਿੰਦਲ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਆਟਾ, ਦਾਲਾਂ, ਚਾਵਲ, ਤੇਲ ਅਤੇ ਹੋਰ ਜ਼ਰੂਰੀ ਸਮਾਨ ਪ੍ਰਦਾਨ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੇ ਘਰੇਲੂ ਖਰਚ ਵਿੱਚ ਕਾਫ਼ੀ ਰਾਹਤ ਮਿਲੀ। ਨਿਤਿਨ ਜਿੰਦਲ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਸਮਾਜ ਦੇ ਹਰੇਕ ਵਰਗ ਤੱਕ ਸਹਾਇਤਾ ਪਹੁੰਚਾਉਣਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੇਵਾ ਕਾਰਜ ਜਾਰੀ ਰਹਿਣਗੇ। ਉਨ੍ਹਾਂ ਨੇ ਸਮਾਜ ਦੇ ਸਮਰੱਥ ਵਰਗ ਨੂੰ ਅਪੀਲ ਕੀਤੀ ਕਿ ਉਹ ਵੀ ਅੱਗੇ ਆ ਕੇ ਲੋੜਵੰਦ ਲੋਕਾਂ ਦੀ ਮਦਦ ਕਰਨ। ਇਸ ਮੌਕੇ ਸੰਸਥਾ ਸਕੱਤਰ ਅਸ਼ਵਨੀ ਸ਼ਰਮਾ, ਖਜਾਨਚੀ ਜੇਪੀ ਧੀਮਾਨ, ਬਰਖਾ ਰਾਮ, ਪ੍ਰੈਸ ਸਕੱਤਰ ਪਰਮਜੀਤ ਰੰਮੀ ਸੈਣੀ, ਮਹਿਲਾ ਪ੍ਰਮੁੱਖ ਮੀਨੂ ਕੁਮਾਰੀ, ਤਿਆਗੀ,ਉਪਦੇਸ਼ ਬਾਂਸਲ, ਜਗਦੀਸ਼ ਸਿੰਘ ਸੈਣੀ ਨੇ ਵੀ ਸਹਿਯੋਗ ਦਿੱਤਾ ਅਤੇ ਸੇਵਾ ਕਾਰਜਾਂ ਵਿੱਚ ਭਾਗ ਲਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



