ਜਾਉ ਤਾਉ ਪ੍ਰੇਮ ਖੇਲਣ ਕਾ ਚਾਉ ||
ਸਿਰ ਧਰ ਤਲੀ ਗਲੀ ਮੇਰੀ ਆਉ ||
ਭਲੂਰ (ਸਮਾਜ ਵੀਕਲੀ) ਬੇਅੰਤ ਗਿੱਲ :- ਖ਼ਾਲਸਾ ਸਾਜਨਾ ਦਿਵਸ, ਵਿਸਾਖੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਅਮਰ ਸ਼ਹੀਦ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਭਲੂਰ ਵਿਖੇ ਮਿਤੀ 15 ਅਪ੍ਰੈਲ 2026 ਦਿਨ ਬੁੱਧਵਾਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਅਤੇ ਗ੍ਰੰਥੀ ਸਾਹਿਬਾਨ ਭਾਈ ਸੰਪੂਰਨ ਸਿੰਘ ਰਾਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਗੁਰਦੁਆਰਾ ਸਾਹਿਬ ਵਿਖੇ ਸਵੇਰੇ 12 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਸੰਗਤ ਨੂੰ ਸਵੇਰੇ 11 ਵਜੇ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਮੁੱਚੀ ਗ੍ਰਾਮ ਪੰਚਾਇਤ ਭਲੂਰ, ਨਗਰ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਗੁਰੂ ਸਾਹਿਬ ਦੇ ਥਾਪੜੇ ਨਾਲ ਹੀ ਇਹ ਮਹਾਨ ਕਾਰਜ ਨੇਪਰੇ ਚੜ੍ਹਨਗੇ। ਇਸ ਮੌਕੇ ਅੰਮ੍ਰਿਤ ਅਭਿਲਾਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਕੇਸੀ ਇਸ਼ਨਾਨ ਕਰਕੇ ਹੀ ਗੁਰੂ ਘਰ ਆਉਣ ਅਤੇ ਇਸ ਸੁਲੱਖਣੀ ਘੜੀ ਦਾ ਲਾਭ ਉਠਾਉਣ। ਇਸ ਮੌਕੇ ਲੋੜਵੰਦ ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ। ਇਸ ਮੌਕੇ ਕਥਾਵਾਚਕ ਗਿਆਨੀ ਗੁਰਸ਼ਰਨ ਸਿੰਘ ਹੋਰਾਂ ਨੇ ਕਿਹਾ ਕਿ ਅੱਜ ਸਮਾਜ ਵਿਚ ਬੁਰੀਆਂ ਅਲਾਮਤਾਂ ਵੱਡੇ ਪੱਧਰ ‘ਤੇ ਪੈਰ ਪਸਾਰ ਚੁੱਕੀਆਂ ਹਨ, ਹਰ ਪਾਸੇ ਅਨਿਆਂ ਤੇ ਪੱਖਪਾਤ ਦਾ ਦੌਰ ਵਧ ਰਿਹਾ ਹੈ, ਨੌਜਵਾਨ ਪੀੜ੍ਹੀ ਗੁਰੂ ਤੋਂ ਬੇਮੁੱਖ ਹੋ ਕੇ ਕੁਰਾਹੇ ਪੈ ਗਈ ਹੈ, ਇਸ ਸਾਰੇ ਕੁਝ ਦਾ ਇਲਾਜ਼ ਹੈ ਕਿ ਅਸੀਂ ਗੁਰੂ ਵਾਲੇ ਬਣੀਏ। ਬਾਣੀ ਅਤੇ ਬਾਣੇ ਦੇ ਧਾਰਨੀ ਹੋਈਏ। ਅੰਮ੍ਰਿਤ ਛਕ ਕੇ ਸਿੰਘ ਸਜੀਏ। ਇਸ ਧਰਤੀ ਨੂੰ ਬਚਾਉਣ ਲਈ ‘ਸਿੰਘ’ ਸਜਣਾ ਬਹੁਤ ਜ਼ਰੂਰੀ ਹੈ। ਸੋ ਆਓ ਮਿਤੀ 15 ਅਪ੍ਰੈਲ 2026ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਅਸਥਾਨ ਪਿੰਡ ਭਲੂਰ, ਜ਼ਿਲ੍ਹਾ ਮੋਗਾ ਵਿਖੇ ਕਰਵਾਏ ਜਾ ਰਹੇ ਅੰਮ੍ਰਿਤ ਸੰਚਾਰ ਦਾ ਹਿੱਸਾ ਬਣਕੇ ਗੁਰੂ ਦੇ ਪਿਆਰ ਦੇ ਹਿੱਸੇਦਾਰ ਬਣੀਏ । ਇਸ ਮੌਕੇ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਅਤੇ ਹੋਰ ਨਗਰ ਨਿਵਾਸੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



