ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਸਾਹਿਬ ਜੀ ਦੇ ਜਨਮ ਦਿਵਸ ‘ਤੇ ਸੈਮੀਨਾਰ ਕਰਵਾਇਆ
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਅੱਜ: ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਵਲੋਂ “ਬਾਬਾ ਸਾਹਿਬ ਦੇ ਆਦਰਸ਼ ਅਤੇ ਅੱਜ ਦੀ ਸਿਆਸਤ” ਵਿਸ਼ੇ ਤੇ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਰਾਸ਼ਟਰਪਤੀ ਅਵਾਰਡ ਵਿਜੇਤਾ ਡਾਕਟਰ ਧਰਮਪਾਲ ਸਾਹਿਲ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ ਅਤੇ ਬਾਬਾ ਸਾਹਿਬ ਦੇ ਸਮਾਨਤਾ, ਨਿਆਂ ਅਤੇ ਸੰਵਿਧਾਨਕ ਮੁੱਲਾਂ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਾਧੂ ਆਸ਼ਰਮ ਦੀ ਸਾਬਕਾ ਕੇਅਰ ਪਰਸਨ ਰੀਤੂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ ਅਤੇ ਸਮਾਜਿਕ ਬਦਲਾਅ ਵਿੱਚ ਬਾਬਾ ਸਾਹਿਬ ਦੇ ਯੋਗਦਾਨ ਨੂੰ ਯਾਦ ਕੀਤਾ। ਸੈਮੀਨਾਰ ਦੀ ਅਧਿਅਕਸ਼ਤਾ ਹੁਸ਼ਿਆਰਪੁਰ ਹਲਕਾ ਇੰਚਾਰਜ ਸੰਜੀਵ ਤਲਵਾੜ ਵਲੋਂ ਕੀਤੀ ਗਈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੀ ਸਿਆਸਤ ਵਿੱਚ ਬਾਬਾ ਸਾਹਿਬ ਦੇ ਆਦਰਸ਼ਾਂ ਨੂੰ ਅਪਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਨੇ ਪਾਰਟੀ ਵਲੋਂ ਸਮਾਜਿਕ ਨਿਆਂ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਵੀ ਦਿੱਤੀ। ਇਸ ਮੌਕੇ ਤਲਵਾੜ ਵਲੋਂ ਸੈਮੀਨਾਰ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਅਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਸੈਮੀਨਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਸ਼ਮਸ਼ੇਰ ਭਾਰਤਵਾਜ਼ ਨੇ ਬਾਬਾ ਸਾਹਿਬ ਦੇ ਜੀਵਨ ਸੰਘਰਸ਼ ਅਤੇ ਉਨ੍ਹਾਂ ਦੇ ਦਿਖਾਏ ਰਸਤੇ ‘ਤੇ ਚੱਲਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਅਤੇ ਹਾਜ਼ਰੀਨਾਂ ਨੂੰ ਸਮਾਜਿਕ ਬਰਾਬਰੀ ਅਤੇ ਨਿਆਂ ਲਈ ਮਿਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਨਰਿੰਦਰ ਸਿੰਘ, ਨੀਤੀ ਤਲਵਾੜ, ਸਾਬਕਾ ਐਮਸੀ ਨੇ ਵੀ ਆਪਣੇ ਵਿਚਾਰ ਰੱਖੇ ਸਮਾਗਮ ਵਿੱਚ ਸੰਜੀਵ ਥਾਪਰ, ਮਨੀਸ਼ ਆਦੀਆ ਸਾਹਿਲ ਆਦੀਆ ਬਲਵੀਰ ਸਿੰਘ ਪ੍ਰਵੀਨ ਸੈਣੀ ਕ੍ਰਿਸ਼ਨਾ ਥਾਪਰ ਵਰੁਣ ਸੈਣੇ ਮੌਂਟੀ ਆਦੀਆ ਕਮਲਜੀਤ ਸਿੰਘ ਸਹਿਤ ਮਹਿਲਾਵਾਂ ਅਤੇ ਪਾਰਟੀ ਵਰਕਰਾਂ ਨੇ ਵੀ ਭਾਗ ਲਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


