ਡੇਰਾਬੱਸੀ (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ:- ਵਿਸਾਖੀ ਅਤੇ ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਸਥਿਤ ਗੁਰਦੁਆਰਾ ਦਿਹਾਤੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸ਼ੁੱਭ ਮੌਕੇ ‘ਤੇ ਗੁਰਦੁਆਰਾ ਸਾਹਿਬ ਦੇ ਨਵੇਂ ਬਣਨ ਵਾਲੇ ਦੀਵਾਨ ਹਾਲ ਦਾ ਨੀਂਹ ਪੱਥਰ ਪੂਰਨ ਗੁਰ ਮਰਿਆਦਾ ਅਨੁਸਾਰ ਰੱਖਿਆ ਗਿਆ। ਦੀਵਾਨ ਹਾਲ ਦੀ ਨੀਂਹ ਰੱਖਣ ਦੀ ਰਸਮ ਪੰਜ ਪਿਆਰੇ ਸਾਹਿਬਾਨ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਅਰਦਾਸ ਉਪਰੰਤ ਪੰਜ ਪਿਆਰਿਆਂ ਨੇ ਆਪਣੇ ਕਰ-ਕਮਲਾਂ ਨਾਲ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕੀਤੀ। ਸੰਗਤਾਂ ਵਿੱਚ ਇਸ ਕਾਰਜ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਾਰਾ ਮਾਹੌਲ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਹਲਕਾ ਡੇਰਾਬਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਪ੍ਰਸਿੱਧ ਸਮਾਜ ਸੇਵੀ ਸ ਗੁਰਦਰਸ਼ਨ ਸਿੰਘ ਸੈਣੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਦੀਵਾਨ ਹਾਲ ਦੀ ਉਸਾਰੀ ਲਈ 101 ਸੀਮਿੰਟ ਦੇ ਥੈਲਿਆਂ ਦੀ ਸੇਵਾ ਅਰਪਿਤ ਕੀਤੀ। ਸ੍ਰੀ ਸੈਣੀ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਗੁਰੂ ਸਾਹਿਬ ਦੇ ਅਸ਼ੀਰਵਾਦ ਨਾਲ ਹੀ ਨਸੀਬ ਹੁੰਦੀ ਹੈ। ਖਾਲਸਾ ਸਾਜਨਾ ਦਿਵਸ ਵਰਗੇ ਮਹਾਨ ਦਿਹਾੜੇ ‘ਤੇ ਇਸ ਨੇਕ ਕਾਰਜ ਦਾ ਹਿੱਸਾ ਬਣਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਸ. ਗੁਰਦਰਸ਼ਨ ਸਿੰਘ ਸੈਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਇਹ ਦੀਵਾਨ ਹਾਲ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਵਧ ਰਹੀ ਸੰਗਤ ਦੀ ਸਹੂਲਤ ਲਈ ਵੱਡੇ ਸਮਾਗਮ ਸੁਚਾਰੂ ਢੰਗ ਨਾਲ ਕੀਤੇ ਜਾ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਓਬੀਸੀ ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਸਨਤ ਭਾਰਦਵਾਜ,ਰਿੰਕੂ ਜਨੇਤਪੁਰ, ਮੇਜਰ ਪਰਾਗਪੁਰ, ਪ੍ਰਦੀਪ ਪਾਲ ਅਮਲਾਲਾ ,ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਧਾਰਮਿਕ ਸ਼ਖਸੀਅਤਾਂ ਅਤੇ ਪਤਵੰਤੇ ਸੱਜਣ ਮੌਜੂਦ ਸਨ, ਜਿਨ੍ਹਾਂ ਨੇ ਇਸ ਉਸਾਰੀ ਕਾਰਜ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਦਾ ਅਹਿਦ ਲਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



