ਲੋੜਵੰਦਾਂ ਮਰੀਜ਼ਾਂ ਦੀ ਮੱਦਦ ਕਰਨਾ ਸੱਚੀ ਮਨੁੱਖਤਾ ਦੀ ਸੇਵਾ-ਕੁਲਵਿੰਦਰ ਸਿੰਘ ਬੈਨੀਪਾਲ*
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਅੱਜ ਲਾਇਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਵੱਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਅੱਜ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਲਈ ਅੱਖਾਂ ਦਾ ਫਰੀ ਚੈਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ ਗਿਆ । ਜਿਸ ਦਾ ਰਸਮੀ ਤੌਰ ਤੇ ਉਦਘਾਟਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਦੇ ਪ੍ਰਧਾਨ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਨੇ ਕੀਤਾ । ਇਸ ਮੌਕੇ ਉਨ੍ਹਾਂ ਨੇ ਪ੍ਰਮੁੱਖ ਸ਼ਖਸੀਅਤਾਂ, ਕਲੱਬ ਦੇ ਅਹੁਦੇਦਾਰਾਂ ਤੇ ਆਪਣੀਆਂ ਅੱਖਾਂ ਦਾ ਚੈਕ ਅੱਪ ਕਰਵਾਉਣ ਆਏ ਮਰੀਜ਼ਾਂ ਦੇ ਨਾਲ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿੱਚ ਲਗਾ ਕੇ ਲੋੜਵੰਦਾਂ ਦੀ ਸੇਵਾ ਕਰਨਾ ਹੀ ਸੱਚੀ ਮਨੁੱਖਤਾ ਦੀ ਸੇਵਾ ਹੈ। ਸ੍ਰ: ਬੈਨੀਪਾਲ ਨੇ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦਾ ਫਰੀ ਚੈਕਅੱਪ ਕਰਕੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਦੇਣ ਅਤੇ ਅਪਰੇਸ਼ਨ ਕਰਵਾਉਣ ਵਾਲੀ ਸੰਸਥਾਵਾਂ ਲਾਇਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਅਤੇ ਸ਼ੰਕਰਾ ਅੱਖਾਂ ਦਾ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਦਾ ਉਪਰਾਲਾ ਸਮੁੱਚੇ ਸਮਾਜ ਲਈ ਪ੍ਰੇਰਣਾ ਦਾ ਸ੍ਰੋਤ ਹੈ। ਇਸ ਦੌਰਾਨ ਉਨ੍ਹਾਂ ਨੇ ਕੈਂਪ ਦੇ ਮੁੱਖ ਪ੍ਰਬੰਧਕ ਡਾ: ਮਨੋਜ ਗੁਪਤਾ ( ਸ਼ੰਕਰਾ ਅੱਖਾਂ ਦਾ ਹਸਪਤਾਲ ) ਨੇ ਅੱਖਾਂ ਦੇ ਫਰੀ ਚੈਕਅੱਪ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕੈਂਪ ਅੰਦਰ ਲਗਭਗ 259 ਦੇ ਕਰੀਬ ਮਰੀਜ਼ ਪੁੱਜੇ ਜਿਨ੍ਹਾਂ ਦੀਆਂ ਅੱਖਾਂ ਦਾ ਫਰੀ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਅੱਖਾਂ ਦੀਆਂ ਬਿਮਾਰੀਆਂ ਮੋਤੀਆ ਬਿੰਦ ਦੇ ਨਾਲ ਪੀੜਤ 12 ਤੇ ਦੂਜੇ 22 ਮਰੀਜ਼ਾਂ ਨੂੰ ਅਪਰੇਸ਼ਨ ਕਰਵਾਉਣ ਲਈ ਸ਼ੰਕਰਾ ਅੱਖਾਂ ਦਾ ਹਸਪਤਾਲ ਵਿਖੇ ਭੇਜਿਆ ਗਿਆ ! ਇਸ ਦੌਰਾਨ ਕੈਂਪ ਅੰਦਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪੁੱਜੇ ਲਾਇਨ ਅਜੇ ਗੋਇਲ ਐਲ.ਸੀ.ਐਲ (LCL) ਵੈਜੀਟੇਰੀਅਨ ਟੀਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੈਂਪ ਨੂੰ ਸਫਲ ਬਣਾਉਣ ਵਿੱਚ ਆਪਣਾ ਨਿੱਘਾ ਸਹਿਯੋਗ ਦੇਣ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ, ਬੀਬੀ ਕੁਲਜੀਤ ਕੌਰ, ਪਰਮਿੰਦਰ ਕੌਰ ਅਤੇ ਇਸਤਰੀ ਸਤਿਸੰਗ ਸਭਾ ਦੀ ਸਮੁੱਚੀ ਟੀਮ ਦੇ ਮੈਬਰਾਂ ਦਾ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਲਾਇਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਦੇ ਪ੍ਰਧਾਨ ਲਾਇਨ ਮਨਜੀਤ ਸਿੰਘ ਅਰਨੇਜਾ, ਲਾਇਨ ਐਮ.ਐਸ. ਪਾਹਵਾ ਸਕੱਤਰ, ਲਾਇਨ ਇੰਜੀ. ਸੁਰਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ, ਲਾਇਨ ਜਤਿੰਦਰ ਠਾਕੁਰ ਪ੍ਰੋਜੈਕਟ ਕੋਆਰਡੀਨੇਟਰ, ਲਾਇਨ ਆਈ.ਐਸ. ਖੰਨਾ, ਲਾਇਨ ਰੋਹਿਤ ਬਾਠਲਾ, ਲਾਇਨ ਡਾ: ਧਰਮ ਸਿੰਘ, ਲਾਇਨ ਜੀ.ਪੀ. ਸਿੰਘ ਅਤੇ ਲਾਇਨ ਅਵਤਾਰ ਸਿੰਘ ਕਮੇਟੀ ਚੇਅਰਪਰਸਨ ਵੱਲੋਂ ਸਾਂਝੇ ਰੂਪ ਵਿੱਚ ਸ਼ੰਕਰਾ ਅੱਖਾਂ ਦਾ ਹਸਪਤਾਲ ਦੇ ਮਾਹਿਰ ਡਾਕਟਰਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



