HOME ਕਬੱਡੀ ਟੂਰਨਾਮੈਂਟ ਮੁਲਤਵੀ ਕਰਨ ਦਾ ਐਲਾਨ, ਕਿੰਗਜ਼ ਸਪੋਰਟਸ ਕਲੱਬ ਸੈਕਰਾਮੈਂਟੋ ਦਾ ਵੱਡਾ...

ਕਬੱਡੀ ਟੂਰਨਾਮੈਂਟ ਮੁਲਤਵੀ ਕਰਨ ਦਾ ਐਲਾਨ, ਕਿੰਗਜ਼ ਸਪੋਰਟਸ ਕਲੱਬ ਸੈਕਰਾਮੈਂਟੋ ਦਾ ਵੱਡਾ ਫੈਸਲਾ

3
By: Kings sports club Sacramento

ਅਮਰੀਕਾ ਸੈਕਰਾਮੈਂਟੋ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਕਿੰਗਜ਼ ਸਪੋਰਟਸ ਕਲੱਬ ਸੈਕਰਾਮੈਂਟੋ ਵੱਲੋਂ 12 ਅਪ੍ਰੈਲ ਨੂੰ ਫ਼ੈਟ ਡਕਸ ਪੀਜ਼ਾ ਵਿਖੇ ਹੋਈ ਮੀਟਿੰਗ ਦੌਰਾਨ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ।ਮੀਟਿੰਗ ਵਿੱਚ 23 ਮਈ 2026 ਨੂੰ ਕਰਵਾਏ ਜਾਣ ਵਾਲੇ ਕਬੱਡੀ ਟੂਰਨਾਮੈਂਟ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਸਾਰ ਪੱਧਰ ‘ਤੇ ਵੱਖ-ਵੱਖ ਕਬੱਡੀ ਫੈਡਰੇਸ਼ਨਾਂ, ਕਲੱਬਾਂ ਅਤੇ ਖੇਡ ਸੰਸਥਾਵਾਂ ਵੱਲੋਂ ਕਬੱਡੀ ਸੰਬੰਧੀ ਚੱਲ ਰਹੇ ਵਿਚਾਰਾਂ ਅਤੇ ਲਏ ਜਾ ਰਹੇ ਫੈਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ, ਕਲੱਬ ਵੱਲੋਂ ਸਾਂਝੇ ਤੌਰ ‘ਤੇ ਇਹ ਫੈਸਲਾ ਲਿਆ ਗਿਆ ਹੈ ਕਿ 23 ਮਈ 2026 ਨੂੰ ਹੋਣ ਵਾਲਾ ਕਬੱਡੀ ਟੂਰਨਾਮੈਂਟ ਫ਼ਿਲਹਾਲ ਮੁਲਤਵੀ ਕੀਤਾ ਜਾਂਦਾ ਹੈ।ਕਲੱਬ ਵੱਲੋਂ ਦੱਸਿਆ ਗਿਆ ਕਿ ਇਹ ਫੈਸਲਾ ਕਬੱਡੀ ਖੇਡ ਦੇ ਭਲੇ ਅਤੇ ਇਸਦੀ ਬਿਹਤਰੀ ਨੂੰ ਧਿਆਨ ਵਿੱਚ ਰੱਖਦਿਆਂ ਪੂਰੀ ਸੋਚ-ਵਿਚਾਰ ਤੋਂ ਬਾਅਦ ਲਿਆ ਗਿਆ ਹੈ।ਉਹਨਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ “ਫਿਕਫਾ” ਇੰਗਲੈਂਡ ਵਿੱਚ ਸਾਂਝੇ ਤੌਰ ‘ਤੇ ਬਣਾਈ ਗਈ ਫੈਡਰੇਸ਼ਨ ਅਤੇ ਕੈਲੇਫੋਰਨੀਆ ਕਬੱਡੀ ਫੈਡਰੇਸ਼ਨ ਯੂ. ਐਸ. ਏ ਵੱਲੋਂ ਲਏ ਜਾਣ ਵਾਲੇ ਫੈਸਲਿਆਂ ਨੂੰ ਵਿਚਾਰ ਵਿੱਚ ਰੱਖਦਿਆਂ, ਆਉਣ ਵਾਲੇ ਦਿਨਾਂ ਵਿੱਚ ਸੈਕਰਾਮੈਂਟੋ ਕਬੱਡੀ ਟੂਰਨਾਮੈਂਟ ਬਾਰੇ ਕਬੱਡੀ ਪ੍ਰੇਮੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ।ਅੰਤ ਵਿੱਚ ਕਲੱਬ ਵੱਲੋਂ ਸਾਰੀਆਂ ਕਬੱਡੀ ਫੈਡਰੇਸ਼ਨਾਂ ਅਤੇ ਕਲੱਬਾਂ ਨੂੰ “ਫਿਕਫਾ” ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਮਿਲ ਕੇ ਕਬੱਡੀ ਖੇਡ ਨੂੰ ਹੋਰ ਉੱਚਾਈਆਂ ‘ਤੇ ਲੈ ਕੇ ਜਾਇਆ ਜਾ ਸਕੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਬਾੜਾ ਸਿੱਧਪੁਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ।
Next articleAnnouncement of postponement of Kabaddi tournament