ਕਪੂਰਥਲਾ (ਸਮਾਜ ਵੀਕਲੀ) ( ਕੌੜਾ )– ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਕਪੂਰਥਲਾ ਮਮਤਾ ਬਜਾਜ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕਪੂਰਥਲਾ ਡਾਕਟਰ ਬਲਵਿੰਦਰ ਸਿੰਘ ਬੱਟੂ ਨੇ ਸਾਂਝੇ ਤੌਰ ਉੱਤੇ ਆਖਿਆ ਕਿ ਆਰ ਟੀ ਈ ਐਕਟ 2009 ਅਧੀਨ ਕਮਜ਼ੋਰ ਵਰਗਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪ੍ਰਾਈਵੇਟ ਸਕੂਲਾਂ ਵਿੱਚ 25% ਸੀਟਾਂ ਰਾਖਵੀਆਂ ਹੋਣਗੀਆਂ। ਓਹਨਾਂ ਆਖਿਆ ਕਿ ਪ੍ਰਾਈਵੇਟ ਸਕੂਲਾਂ ਵਿੱਚ ਰਾਖਵੀਆਂ ਸੀਟਾਂ ਲਈ ਅਪਲਾਈ ਕਰਨ ਲਈ ਵਿਭਾਗ ਵੱਲੋਂ 16 ਅਪ੍ਰੈਲ 2026 ਤੋਂ 25 ਅਪ੍ਰੈਲ 2026 ਤੱਕ ਪੋਰਟਲ ਖੋਲ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਪੋਰਟਲ ਵਿੱਚ ਅਪਲਾਈ ਕਰਨ ਲਈ ਵਿਭਾਗ ਦੀ ਵੈਬਸਾਈਟ https://rte.epunjabschool.gov. in ਉਤੇ ਵੀ ਸਾਰੀ ਜਾਣਕਾਰੀ ਉਪਲਬਧ ਹੈ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਕਰਵਾਉਣ ਲਈ ਆਰ ਟੀ ਈ ਐਕਟ- 2009 ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


