ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਮਾਣਯੋਗ ਰਾਜ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਗਰ ਕੌਂਸਲ ਰਾਏਕੋਟ ਦੀ ਹਦਬੰਦੀ ਦੇ ਆਧਾਰ ‘ਤੇ ਨਵੀਂ ਵੋਟਰ ਸੂਚੀ ਤਿਆਰ ਕਰ ਲਈ ਗਈ ਹੈ। ਇਹ ਵੋਟਰ ਸੂਚੀ ਐਸ.ਡੀ.ਐਮ. ਦਫ਼ਤਰ ਰਾਏਕੋਟ ਅਤੇ ਨਗਰ ਕੌਂਸਲ ਦੇ ਦਫ਼ਤਰ ਵਿੱਚ ਉਪਲੱਬਧ ਕਰਵਾ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਵੋਟਰ ਸੂਚੀ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ ‘ਤੇ ਵੀ ਦੇਖੀ ਜਾ ਸਕਦੀ ਹੈ। ਇਸ ਵੋਟਰ ਸੂਚੀ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੇ ਦਾਅਵੇ ਜਾਂ ਇਤਰਾਜ ਦਰਜ ਕਰਵਾਉਣ ਲਈ ਮਿਤੀ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 ਤੱਕ (ਦੋਵੇਂ ਦਿਨ ਸਮੇਤ) ਸਮਾਂ ਨਿਰਧਾਰਤ ਕੀਤਾ ਗਿਆ ਹੈ। ਯੋਗ ਵੋਟਰ ਇਸ ਦੌਰਾਨ ਆਪਣੇ ਦਾਅਵੇ ਅਤੇ ਇਤਰਾਜ ਸਿੱਧੇ ਤੌਰ ‘ਤੇ ਨਗਰ ਕੌਂਸਲ ਜਾਂ ਐਸ.ਡੀ.ਐਮ. ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ਬੀ.ਐਲ.ਓ. ਰਾਹੀਂ ਵੀ ਭੇਜ ਸਕਦੇ ਹਨ। ਪ੍ਰਾਪਤ ਹੋਣ ਵਾਲੇ ਸਾਰੇ ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ 30 ਅਪ੍ਰੈਲ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ 5 ਮਈ 2026 ਨੂੰ ਜਾਰੀ ਕੀਤੀ ਜਾਵੇਗੀ। ਨਗਰ ਕੌਂਸਲ ਰਾਏਕੋਟ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਵੋਟਰ ਸੂਚੀ ਸਬੰਧੀ ਕੋਈ ਗਲਤੀ ਜਾਂ ਇਤਰਾਜ ਹੈ ਤਾਂ ਉਹ ਨਿਰਧਾਰਤ ਮਿਤੀਆਂ ਦੌਰਾਨ ਆਪਣਾ ਦਾਅਵਾ ਜਾਂ ਇਤਰਾਜ ਜ਼ਰੂਰ ਦਰਜ ਕਰਵਾਉਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


