HOME ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

9

ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਪ੍ਰਚਾਰ ਵੈਨਾਂ ਰਵਾਨਾ

ਨਵਾਂਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫ਼ੈਲਾਉਣ ਲਈ ਆਈਈਸੀ ਕੰਪੋਨੈਂਟ ਅਧੀਨ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈਈਸੀ ਕੰਪੋਨੈਂਟ ਤਹਿਤ ਵੱਖ–ਵੱਖ ਪਿੰਡਾਂ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਿਵੇਂ ਕਿ ਕੈਂਪ, ਨੁੱਕੜ ਨਾਟਕ ਆਦਿ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨਾਂ ਰਾਹੀਂ ਵਿਭਾਗ ਵੱਲੋਂ ਤਿਆਰ ਕੀਤੇ ਜਾਗਰੂਕਤਾ ਪਰਚਿਆਂ ਦੀ ਵੰਡ ਕੀਤੀ ਜਾਵੇਗੀ ਅਤੇ ਆਡੀਓ ਸੁਨੇਹਿਆਂ ਰਾਹੀਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੁਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਅਤੇ ਜੀਵ-ਜੰਤੂਆਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਤੂੜੀ ਤਿਆਰ ਕੀਤੀ ਜਾਵੇ ਅਤੇ ਇਸਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਤੂੜੀ ਸੁੱਕੇ ਚਾਰੇ ਵਜੋਂ ਸਾਲ ਭਰ ਵਰਤੀ ਜਾ ਸਕਦੀ ਹੈ ਅਤੇ ਇਸ ਦਾ ਮੰਡੀ ਵਿਚ ਵਧੀਆ ਭਾਅ ਵੀ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਤੂੜੀ ਬਣਾਉਣ ਉਪਰੰਤ ਬਚੇ ਹੋਏ ਕਣਕ ਦੇ ਨਾੜ ਨੂੰ ਮਿੱਟੀ ਵਿੱਚ ਮਿਲਾਕੇ/ਪਾਣੀ ਨਾਲ ਗਾਲਕੇ ਸਹੀਂ ਨਮੀਂ ਤੇ ਰੋਟਾਵੇਟਰ ਜਾਂ ਤਵੀਆਂ ਚਾਲਕੇ ਮਿਲਾਉਣ। ਉਨ੍ਹਾਂ ਕਿਹਾ ਕਿ ਇਸ ਤਰ੍ਰਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜ਼ਮੀਨ ਦੀ ਬਣਤਰ ਵਿੱਚ ਸੁਧਾਰ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ–ਖੂੰਹਦ ਨੂੰ ਸਾੜਨ ‘ਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵਲੋਂ ਪਾਬੰਦੀ ਲਗਾਈ ਹੈ ਕਿਉਂ ਕਿ ਫ਼ਸਲਾਂ ਦੀ ਰਹਿੰਦ–ਖੂੰਹਦ ਨੂੰ ਅੱਗ ਲਾਉਣ ਨਾਲ ਪ੍ਰਦੂਸ਼ਨ ਉਤਪਨ ਹੁੰਦਾ ਹੈ ਜਿਸ ਨਾਲ ਵਾਤਾਵਰਣ ਗੰਦਾ ਹੁੰਦਾ ਹੈ ਅਤੇ ਲੋਕਾਂ ਨੂੰ ਬੀਮਾਰੀ ਲਗਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਚੇਅਰਮੈਨ ਏਅਰ ਕੁਆਲਟੀ ਇੰਡੈਕਸ ਨਵੀਂ ਦਿੱਲੀ ਜੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜੋ ਵੀ ਕਿਸਾਨ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੇ ਉਨ੍ਹਾਂ ਕਿਸਾਨਾਂ ਨੂੰ 5,000 ਤੋਂ 30,000 ਰੁਪਏ ਵਿੱਤੀ ਜੁਰਮਾਨੇ ਦੇ ਨਾਲ-ਨਾਲ ਮਾਲ ਰਿਕਾਰਡ ਵਿੱਚ ਲਾਲ ਐੈਂਟਰੀ ਅਤੇ ਐਫ.ਆਈ.ਆਰ ਵੀ ਦਰਜ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ–ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।ਇਸ ਮੌਕੇ ’ਤੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ, ਖੇਤੀਬਾੜੀ ਅਫਸਰ ਬਲਾਚੌਰ ਡਾ. ਪੰਕਜ ਸਿੰਘ, ਖੇਤੀਬਾੜੀ ਅਫਸਰ ਔੜ ਡਾ ਰਾਜ ਕੁਮਾਰ, ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ: ਚੰਦਨ ਸ਼ਰਮਾ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸੰਘਾ, ਇੰਜ ਕ੍ਰਿਸ਼ਨ ਕੁਮਾਰ ਦੁੱਗਲ ਐਸ.ਡੀ.ਐਸ.ਸੀ.ਓ, ਵਿਕਰਮ ਸਿੰਘ ਏ ਈ ਓ, ਸੰਦੀਪ ਗੰਗੜ ਏ.ਟੀ.ਐਮ , ਵਰਿੰਦਰ ਕੁਮਾਰ, ਸਤਨਾਮ ਸਿੰਘ ਆਦੀ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਸੁਲਤਾਨਪੁਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਹਾੜਾ ਮਨਾਇਆ
Next articleSAMAJ WEEKLY = 21/04/2026