ਹਰਿਆਣਾ ਸਰਕਾਰ ਪੀੜਤ ਪਰਿਵਾਰਾਂ ਨੂੰ ਦੇ ਚੁੱਕੀ ਹੈ 22 ਕਰੋੜ 60 ਲੱਖ ਮੁਆਵਜ਼ਾ ਅਤੇ 121 ਪਰਿਵਾਰਾਂ ਨੂੰ ਨੌਕਰੀਆਂ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਅਜੇ ਵੀ ਪੂਰਾ ਇਨਸਾਫ਼ ਨਹੀਂ ਮਿਲਿਆ। ਮੀਡੀਆ ਨੂੰ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਦਾਦੂਵਾਲ ਦੇ ਮੀਡੀਆ ਇੰਚਾਰਜ ਭਾਈ ਜਗਮੀਤ ਸਿੰਘ ਬਰਾੜ ਨੇ ਦੱਸਿਆ ਕਿ ਹੋਂਦ ਚਿੱਲੜ, ਰੇਵਾੜੀ, ਗੁਰਗਾਂਵ ਅਤੇ ਸਿਰਸਾ ਸਮੇਤ ਵੱਖ-ਵੱਖ ਥਾਵਾਂ ਤੋਂ ਪੀੜਤ ਪਰਿਵਾਰਾਂ ਦਾ ਵਫ਼ਦ ‘ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ’ ਦੇ ਸੰਚਾਲਕ ਭਾਈ ਦਰਸ਼ਨ ਸਿੰਘ ਘੋਲੀਆ ਦੀ ਅਗਵਾਈ ਵਿੱਚ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ। ਜਥੇਦਾਰ ਦਾਦੂਵਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਉਠਾਉਣਗੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਲਾਜ਼ਮੀ ਹੈ। ਭਾਈ ਬਰਾੜ ਮੁਤਾਬਕ ਹਰਿਆਣਾ ਸਰਕਾਰ ਵੱਲੋਂ ਟੀਪੀ ਗਰਗ ਕਮਿਸ਼ਨ ਦੀ ਰਿਪੋਰਟ ਅਧੀਨ 22 ਕਰੋੜ 60 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਅਤੇ 121 ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਵਿੱਚੋਂ 34 ਪਰਿਵਾਰਾਂ ਨੂੰ 24 ਨਵੰਬਰ 2025 ਨੂੰ ਪੰਚਕੂਲਾ ਵਿੱਚ ਨਿਯੁਕਤੀ ਪੱਤਰ ਦਿੱਤੇ ਗਏ ਸਨ, ਪਰ ਯੋਗਤਾ ਅਨੁਸਾਰ ਨੌਕਰੀਆਂ ਨਾ ਮਿਲਣ ਕਾਰਨ 31 ਪਰਿਵਾਰਾਂ ਨੇ ਇਹ ਪੱਤਰ ਵਾਪਸ ਕਰ ਦਿੱਤੇ। ਪੀੜਤ ਪਰਿਵਾਰਾਂ ਨੇ ਮੰਗ ਕੀਤੀ ਕਿ ਬੱਚਿਆਂ ਨੂੰ ਯੋਗਤਾ ਦੇ ਆਧਾਰ ’ਤੇ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਅਤੇ ਜਿਹੜੇ ਪਰਿਵਾਰ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਵੀ ਮੁਆਵਜ਼ਾ ਤੇ ਨੌਕਰੀਆਂ ਦਿੱਤੀਆਂ ਜਾਣ। ਹੋਂਦ ਚਿੱਲੜ ਕਤਲੇਆਮ ਦਾ ਜ਼ਿਕਰ ਕਰਦਿਆਂ ਦੱਸਿਆ ਗਿਆ ਕਿ ਇੱਕੋ ਦਿਨ ਵਿੱਚ 32 ਸਿੱਖਾਂ ਨੂੰ ਮਾਰਿਆ ਗਿਆ ਸੀ। ਪੀੜਤਾਂ ਵਿੱਚ ਬੀਬੀ ਗੁੱਡੀ ਕੌਰ ਅਤੇ ਭਾਈ ਰਾਮ ਸਿੰਘ ਨੇ ਆਪਣੇ ਪਰਿਵਾਰਾਂ ਦੇ ਵੱਡੇ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਉਹ ਨਿਆਂ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਦਾਦੂਵਾਲ ਹਮੇਸ਼ਾਂ ਪੰਥਕ ਮਸਲਿਆਂ ’ਤੇ ਆਵਾਜ਼ ਉਠਾਉਂਦੇ ਆਏ ਹਨ ਅਤੇ ਉਨ੍ਹਾਂ ਤੋਂ ਉਮੀਦ ਹੈ ਕਿ ਉਹ ਇਨਸਾਫ਼ ਦਿਵਾਉਣ ਵਿੱਚ ਮਦਦ ਕਰਨਗੇ। ਇਸ ਮੌਕੇ ਜਥੇਦਾਰ ਦਾਦੂਵਾਲ ਵੱਲੋਂ ਭਾਈ ਦਰਸ਼ਨ ਸਿੰਘ ਘੋਲੀਆ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



