ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਅੱਜ ਇੱਕ ਅਹਿਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਗਏ ਸਖ਼ਤ ਕਾਨੂੰਨ ਦੀ ਪੂਰੀ ਦੁਨੀਆ ਵਿੱਚ ਵਸਦੇ ਪੰਜਾਬੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਇਤਿਹਾਸਕ ਹੈ ਅਤੇ ਇਸ ਲਈ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਧਾਈ ਦੀ ਪਾਤਰ ਹੈ ਵਿਧਾਇਕਾ ਕਟਾਰੀਆ ਨੇ ਰਵਾਇਤੀ ਪਾਰਟੀਆਂ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ‘ਤੇ ਲੰਮਾ ਸਮਾਂ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਗੁਰੂ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਬਜਾਏ ਹਮੇਸ਼ਾ ‘ਡਰਾਮੇਬਾਜ਼ੀ’ ਦਾ ਸਹਾਰਾ ਲਿਆ। ਉਨ੍ਹਾਂ ਕਿਹਾ, “ਜਿੰਨੀ ਬੇਅਦਬੀ ਅਤੇ ਬੇਕਦਰੀ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਹੋਈ, ਉਨੀ ਤਾਂ ਸ਼ਾਇਦ ਮੁਗਲਾਂ ਦੇ ਰਾਜ ਵਿੱਚ ਵੀ ਨਹੀਂ ਸੀ ਹੋਈ।” ਉਨ੍ਹਾਂ ਸਪੱਸ਼ਟ ਕੀਤਾ ਕਿ ਪਿਛਲੇ ਸ਼ਾਸਕਾਂ ਨੇ ਸਿਰਫ਼ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੇਕ ਕਾਰਜ ਦੀ ਸਫਲਤਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਹੈ। ਹੁਣ ਪੰਜਾਬ ਵਿੱਚ ਅਜਿਹਾ ਸਖ਼ਤ ਕਾਨੂੰਨੀ ਢਾਂਚਾ ਤਿਆਰ ਕਰ ਦਿੱਤਾ ਗਿਆ ਹੈ ਕਿ ਕਿਸੇ ਵੀ ਸ਼ਰਾਰਤੀ ਅਨਸਰ ਦੀ ਹਿੰਮਤ ਨਹੀਂ ਪਵੇਗੀ ਕਿ ਉਹ ਸਾਡੇ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਵੱਲ ਮਾੜੀ ਅੱਖ ਨਾਲ ਵੇਖ ਵੀ ਸਕੇ। ਵਿਧਾਇਕਾ ਨੇ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਸਰਕਾਰ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਧਾਰਮਿਕ ਮਰਿਯਾਦਾ ਨੂੰ ਕਾਇਮ ਰੱਖਣ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਰੱਖਿਆ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


