HOME ਜ਼ਿਲ੍ਹੇ ਵਿੱਚ 09 ਮਈ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ –...

ਜ਼ਿਲ੍ਹੇ ਵਿੱਚ 09 ਮਈ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀਮਤੀ ਪ੍ਰਿਆ ਸੂਦ

3
ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀਮਤੀ ਪ੍ਰਿਆ ਸੂਦ
ਨਵਾਂਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ  ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 09  ਮਈ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ ।  ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲੇ ਵਿੱਚ 09.05.2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਧਾਰਾ 138 ਅਧੀਨ ਐਨਆਈ ਐਕਟ ਕੇਸ, ਪੈਸੇ ਦੀ ਵਸੂਲੀ ਦੇ ਕੇਸ,   ਬੈਕ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਤ ਵਿਵਾਦ ਜਿਵੇਂ ਕਿ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਅਤੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਪੈਸ਼ਲ ਲੋਕ ਅਦਾਲਤ ਜੋ ਕਿ ਮਿਤੀ 18.07.2026 ਅਤੇ 21.11.2026 ਨੂੰ  ਵਿਸ਼ੇਸ ਕਰਕੇ 138 ਐਨਆਈ ਐਕਟ ਦੇ ਕੇਸਾਂ ਦੇ ਸੰਬੰਧ ਵਿਚ ਲਗਾਈ ਜਾਣੀਆਂ ਹਨ  ਅਤੇ ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡੇਂਗੂ ਦਾ ਡੰਗ: ਮੱਛਰਾਂ ਦੇ ਪ੍ਰਜਨਨ ਚੱਕਰ ਨੂੰ ਤੋੜਨਾ ਬਹੁਤ ਜ਼ਰੂਰੀ – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ
Next articleਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ l