HOME ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ...

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ l

1
ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ ਡਿਪਟੀ ਕਮਿਸ਼ਨਰ
ਨਵਾਂ ਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਬਿਊਰੋ  ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੰਦੀਪ ਕੁਮਾਰ ਪੀ.ਸੀ.ਐਸ (ਏ) ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਪਲੇਸਮੈਂਟ ਕੈਂਪ ਵਿੱਚ ਬਜਾਜ ਜਨਰਲ ਇੰਨਸ਼ੋਰਸ, ਆਰੀਅਨ ਐਜੂਕੇਸ਼ਨ ਟਰੱਸਟ ਅਤੇ ਜਨਰਾਲੀ ਗਰੁੱਪ ਦੇ ਨੁਮਾਇੰਦਿਆਂ ਵਲੋਂ ਇੰਟਰਵਿਊ ਕੀਤੀ ਗਈ।ਇਸ ਪਲੇਸਮੈਂਟ ਕੈਂਪ ਦੌਰਾਨ 36 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। ਨਿਯੋਜਕਾਂ ਵੱਲੋਂ 24 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ ਹਫ਼ਤੇ ਵਿੱਚ 2 ਪਲੇਸਮੈਂਟ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਮਿਤੀ 28.04.2026 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿੱਚ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ ਮੋਹਿਤ ਫਾਇਨਾਂਸ ਕੰਪਨੀ ਅਤੇ ਜਨਰਾਲੀ ਗਰੁੱਪ ਵੱਲੋਂ ਫਾਈਨੈਸ਼ਲ ਕੋਆਰਡੀਨੇਟਰ ਦੀ ਅਸਾਮੀ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਕੈਂਪ ਵਿੱਚ ਕਮਰਸ ਸਟਰੀਮ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ। ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਰਹੇਗਾ।ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਡੀ.ਸੀ. ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਪੁਹੰਚਣਾ ਯਕੀਨੀ ਬਣਾਉਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜ਼ਿਲ੍ਹੇ ਵਿੱਚ 09 ਮਈ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀਮਤੀ ਪ੍ਰਿਆ ਸੂਦ
Next articleਸੁਰਿੰਦਰ ਪਾਲ ਨੇ ਸੰਭਾਲਿਆ ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਖੇ ਸੁਪਰਡੈਂਟ ਗ੍ਰੇਡ-2 ਦਾ ਚਾਰਜ