HOME ਗਾਇਕ ਪਾਲੀ ਦੇਤਵਾਲੀਆ ਨਾਲ ਵੱਖ ਵੱਖ ਸਮਾਜ ਸੇਵੀ ਆਗੂਆਂ ਵਲੋਂ ਕੀਤਾ ਡੁੰਘੇ...

ਗਾਇਕ ਪਾਲੀ ਦੇਤਵਾਲੀਆ ਨਾਲ ਵੱਖ ਵੱਖ ਸਮਾਜ ਸੇਵੀ ਆਗੂਆਂ ਵਲੋਂ ਕੀਤਾ ਡੁੰਘੇ ਦੁੱਖ ਦਾ ਪ੍ਰਗਟਾਵਾ।

3
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਵੱਖ ਵੱਖ ਸਮਾਜ ਸੇਵੀ ਆਗੂਆਂ ਵਲੋਂ ਜੱਥੇਦਾਰ ਸੁਰਜੀਤ ਸਿੰਘ ਦੋਭਾਲੀ ਅਤੇ ਜੱਥੇਦਾਰ ਗੁਰਚਰਨ ਸਿੰਘ ਉੱਦਲਣੀ ਨੇ ਅੱਜ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੇ ਪੰਜਾਬ ਹੋਣਹਾਰ ਪੰਜਾਬੀ ਗਾਇਕ ਪਾਲੀ ਦੇਤਵਾਲੀਆ ਦੇ ਇਕਲੱਤੇ ਸਪੁੱਤਰ ਮਨਜੋਤ ਸਿੰਘ 35 ਸਾਲ ਦੀ ਬੇਵਕਤੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਨੇ ਪਾਲੀ ਦੇਤਵਾਲੀਆ ਦੇ ਨਾਲ ਦੁੱਖ ਦਾ ਪ੍ਰਗਟਾਵਾ ਹੋਏ ਕਰਦੇ ਹੋਏ ਕਿਹਾ ਕਿ ਉਸ ਦੇ ਇਕਲੌਤੇ ਸਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੇ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਸਾਹਿਤਕ ਖੇਤਰ ਦੇ ਵਿੱਚ ਵੀ ਜਿੱਥੇ ਪਾਲੀ ਦੇਤਵਾਲੀਆ ਨੂੰ ਵੱਡੀ ਸੱਟ ਵੱਜੀ ਹੈ ਉੱਥੇ ਸਾਹਿਤ ਪ੍ਰੇਮੀਆਂ ਦੇ ਦਿਲਾਂ ਨੂੰ ਵੀ ਬੜੀ ਵੱਡੀ ਠੇਸ ਪਹੁੰਚੀ ਹੈ ਕਿਉਂਕਿ ਬੇਵਕਤੀ ਮਨਜੋਤ ਸਿੰਘ ਨੂੰ ਆਪਣੇ ਕਲਾਵੇ ਲੈ ਕੇ ਸਦਾ ਦੀ ਨੀਂਦ ਸੁਲਾ ਦਿੱਤਾ ਹੈ। ਉਨ੍ਹਾਂ ਨੇ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleAmbedkar Birth Celebrated as Equality Day at Bedford Arun Kumar
Next articleਆਸ਼ਾ ਵਰਕਰਸ ਅਤੇ ਫੈਸੀਲੀਟੇਟਰਸ ਦਾ ਚੰਡੀਗੜ੍ਹ ਵਿਖੇ ਰਾਜ ਪੱਧਰੀ ਧਰਨਾ 05 ਮਈ ਨੂੰ