HOME ਜਲੰਧਰ ਮਹਿਤਪੁਰ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ...

ਜਲੰਧਰ ਮਹਿਤਪੁਰ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗਿਆ ਗ੍ਰਿਫਤਾਰ

3
ਫੋਟੋ - ਮਾਣਯੋਗ ਡੀਐਸਪੀ ਸ਼ਾਹਕੋਟ ਜਾਣਕਾਰੀ ਦਿੰਦੇ ਹੋਏ

ਮਹਿਤਪੁਰ   (ਸਮਾਜ ਵੀਕਲੀ)   (ਚੰਦੀ)- ਹਰਵਿੰਦਰ ਸਿੰਘ ਵਿਰਕ,ਪੀ.ਪੀ.ਐਸ,ਮਾਨਯੋਗ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ, ਸ਼੍ਰੀ ਵਨੀਤ ਅਹਲਾਵਤ ਆਈ ਪੀ ਐਸ, ਪੁਲਿਸ ਕਪਤਾਨ (ਤਫਤੀਸ਼) ਜਲੰਧਰ ਦਿਹਾਤੀ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਵਣ ਸਿੰਘ ਬੱਲ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਅਤੇ ਐਸ.ਆਈ ਲਾਭ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਵਣ ਸਿੰਘ ਬੱਲ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਸਾਹਿਲਪ੍ਰੀਤ ਸਿੰਘ ਉਰਫ ਰਾਹੁਲ ਪੁੱਤਰ ਪਾਲ ਸਿੰਘ ਵਾਸੀ ਅਮੀਰਸ਼ਾਹ ਵਾਲਾ ਥਾਣਾ ਮੱਖੂ ਜਿਲ੍ਹਾ ਫਿਰੋਜਪੁਰ ਨੂੰ ਸ਼ਮਸ਼ਾਨਘਾਟ ਸੰਗੋਵਾਲ ਤੋ ਕਾਬੂ ਕਰਕੇ ਉਸ ਪਾਸੋ 82 ਗ੍ਰਾਮ ਹੈਰੋਇਨ,01 ਮੋਟਰ ਸਾਇਕਲ ਮਾਰਕਾ ਹੀਰੋ ਸਪਲੈਂਡਰ ਨੰਬਰੀ ਪੀਬੀ47-ਐਫ-4528, 01 ਇਲੈਕਟ੍ਰੋਨਿਕ ਕੰਡਾ,2500 ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਮੁਕੱਦਮਾ ਦਰਜ਼ ਕਰਕੇ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਦੋਸ਼ੀ ਥਾਣਾ ਸਿਟੀ ਹਿਸਾਰ ਹਰਿਆਣਾ ਦਰਜ ਮਾਮਲੇ ਵਿਚ ਭਗੋੜਾ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵੱਲੋਂ ਮੋਰਿੰਡਾ ਵਿਖੇ ਵਿਸ਼ਾਲ ਚੇਤਨਾ ਮਾਰਚ ਕੱਢਿਆ
Next articleਐਮ. ਬੀ. ਬੀ. ਜੀ. ਜੀ. ਜੀ ਗਰਲਜ਼ ਕਾਲਜ ਰੱਤੇਵਾਲ ਦਾ ਬੀਏ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ