ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਵਾਅਦਿਆਂ ਤਹਿਤ ਅੱਜ ਹਲਕਾ ਬਲਾਚੌਰ ਵਿੱਚ ਇੱਕ ਵੱਡੀ ਸੌਗਾਤ ਦਿੱਤੀ ਗਈ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਠਠਿਆਲਾ ਬੇਟ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾ ਕੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਿੰਡਾਂ ਵਿੱਚ ਅੰਤਰਰਾਸ਼ਟਰੀ ਪੱਧਰ ਦੀਆਂ ਖੇਡ ਸਹੂਲਤਾਂ ਮਿਲਣਗੀਆਂ, ਤਾਂ ਸਾਡੇ ਪੇਂਡੂ ਖੇਤਰ ਦੇ ਖਿਡਾਰੀ ਦੁਨੀਆ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨਗੇ। ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੱਖਪਾਤ ਤੋਂ ਉੱਪਰ ਉੱਠ ਕੇ ਹਰ ਪਿੰਡ ਦਾ ਵਿਕਾਸ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਬਲਾਚੌਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਸਟੇਡੀਅਮ ਦਾ ਕੰਮ ਸ਼ੁਰੂ ਹੋਣ ‘ਤੇ ਪਿੰਡ ਦੀ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਇਹ ਸਟੇਡੀਅਮ ਨਾ ਸਿਰਫ਼ ਪਿੰਡ, ਸਗੋਂ ਪੂਰੇ ਇਲਾਕੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ।ਇਸ ਮੌਕੇ ਤਰਸੇਮ ਸਿੰਘ ਰਾਣਾ ਸਰਪੰਚ , ਕੈਪਟਨ ਉੱਤਮ ਸਿੰਘ ,ਡਾ ਬਲਵੰਤ ਰਾਮ ਪੰਚ ਸੂਬੇਦਾਰ ਪੁਰਸ਼ੋਤਮ, ਅਰਸ਼ ਰਾਣਾ, ਰਾਜਨ ਠਾਕੁਰ , ਪੁਸ਼ਵਿੰਦਰ ਰਾਣਾ ਸਰਪੰਚ ਨਾਨੂਵਾਲ, ਜਸਪਾਲ ਸਰਪੰਚ ਗਰਲੋ ਵੇਟ, ਬੀਨਾ ਸਰਪੰਚ ਡੁਗਰੀ, ਮਨਜੀਤ ਪੰਚ ਠਠਿਆਲਾ, ਵਿਨੋਦ ਕੁਮਾਰ, ਸਰਬਜੀਤ ਬਿੱਟੂ, ਹਰੀਸ਼ ਰਾਣਾ , ਗੌਤਮ ਰਾਣਾ, ਤਾਰਾ ਰਾਣਾ,ਵਿਕਰਾਂਤ ਰਾਣਾ, ਮਨੀਸ਼ ਅਤੇ , ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਤੇ ਇਲਾਕਾ ਨਿਵਾਸੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



