HOME ਕਿਸਾਨੀ ਮੰਗਾਂ ਨੂੰ ਲੈ ਕੇ ਲਾਡੋਵਾਲ ਟੋਲ ਪਲਾਜ਼ਾ ਜੱਥੇ: ਨਿਮਾਣਾ ਦੀ ਅਗਵਾਈ...

ਕਿਸਾਨੀ ਮੰਗਾਂ ਨੂੰ ਲੈ ਕੇ ਲਾਡੋਵਾਲ ਟੋਲ ਪਲਾਜ਼ਾ ਜੱਥੇ: ਨਿਮਾਣਾ ਦੀ ਅਗਵਾਈ ਹੇਠ 3 ਘੰਟੇ ਫ਼ਰੀ ਰੱਖਿਆ ਗਿਆ

4

ਹੜ੍ਹ ਪ੍ਰਭਾਵਿਤ ਤੇ ਬੇਮੌਸਮੀ ਬਰਸਾਤ ਨਾਲ ਹੋਏ ਫਸਲਾਂ ਦੇ ਨੁਕਸਾਨ ਕਾਰਨ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਕਰਕੇ ਖ਼ਫ਼ਾ ਨੇ ਕਿਸਾਨ

ਲੁਧਿਆਣਾ    (ਸਮਾਜ ਵੀਕਲੀ)   ( ਕਰਨੈਲ ਸਿੰਘ ਐੱਮ.ਏ.) ਪੰਜਾਬ ਸਰਕਾਰ ਵੱਲੋਂ 30 ਅਪ੍ਰੈਲ ਤੱਕ ਅਬਾਦਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਰੋਸ ਵਜੋਂ ਏ.ਕੇ.ਐਮ ਪੰਜਾਬ ਵੱਲੋਂ 4 ਮਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਨੂੰ ਸਵੇਰੇ 11 ਵਜੇ ਤੋਂ ਅਣਮਿਥੇ ਸਮੇਂ ਲਈ ਬੰਦ ਕਰ ਐਲਾਨ ਕੀਤਾ। ਸਰਕਾਰ ਝੁਕਦੀ ਹੋਈ ਨਜ਼ਰ ਤੇ ਕਿਸਾਨ ਜਥੇਬੰਦੀਆਂ ਨੂੰ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਗੱਲਬਾਤ ਕਰਨ ਦਾ 4 ਮਈ ਨੂੰ ਸ਼ਾਮ 6 ਵਜੇ ਦਾ ਸੱਦਾ ਆਇਆ। ਅਜਾਦ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਵੱਲੋਂ ਫੈਸਲਾ ਲਿਆ ਗਿਆ ਟੋਲ ਪਲਾਜ਼ਾ ਅਣਮਿੱਥੇ ਸਮੇਂ ਤੋਂ ਘਟਾ ਕੇ 11 ਤੋਂ 2 ਵਜੇ ਤੱਕ ਦਾ ਐਲਾਨ ਕੀਤਾ। ਏ.ਕੇ.ਐਮ ਪੰਜਾਬ ਦੇ ਸੀਨੀਅਰ ਆਗੂ ਅਤੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਹਰਪ੍ਰੀਤ ਸਿੰਘ ਮਖੂ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਲਾਡੋਵਾਲ ਟੋਲ ਪਲਾਜ਼ਾ 3 ਘੰਟੇ ਲਈ ਫ਼ਰੀ ਕੀਤਾ ਗਿਆ । ਕਿਸਾਨ ਆਗੂ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਮਖੂ, ਸੁੱਖ ਗਿੱਲ ਸੂਬਾ ਪ੍ਰਧਾਨ ਬੀ.ਕੇ.ਯੂ ਤੋਤੇਵਾਲ, ਜਸਬੀਰ ਸਿੰਘ ਆਹਲੂਵਾਲੀਆ, ਸਤਨਾਮ ਸਿੰਘ ਹਰੀਕੇ ਸੂਬਾ ਪ੍ਰਧਾਨ ਬੀ.ਕੇ.ਯੂ ਮਝੈਲ, ਲਖਵੀਰ ਸਿੰਘ ਸੋਂਟੀ ਸੂਬਾ ਪ੍ਰਧਾਨ ਕਿਸਾਨ ਯੂਨੀਅਨ ਅੰਮ੍ਰਿਤਸਰ ਆਗੂਆਂ ਨੇ ਦੋਸ਼ ਲਗਾਇਆ ਕਿ ਹੜ੍ਹਾਂ ਕਾਰਨ ਝੋਨੇ ਦੀ ਫਸਲ ਬਰਬਾਦ ਹੋਈ ਸੀ । ਅਬਾਦਕਾਰ ਕਿਸਾਨਾਂ ਨੂੰ ਕੱਚੀਆਂ ਪੈਲੀਆਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ, ਬੇਮੌਸਮੀ ਬਾਰਸ਼ਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਸੀ,ਪਰ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਗੰਭੀਰਤਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਭੱਟੀ ਸੀਨੀਅਰ ਮੀਤ ਪ੍ਰਧਾਨ, ਰਾਣਾ ਸਿੰਘ ਗਰੇਵਾਲ, ਸੁਰਜੀਤ ਸਿੰਘ ਪ੍ਰਧਾਨ ਦੰਗਾ ਪੀੜਤ, ਗੁਰਦੀਪ ਸਿੰਘ ਗਰੇਵਾਲ ਪ੍ਰਚਾਰ ਸਕੱਤਰ, ਪ੍ਰਭਦੀਪ ਸਿੰਘ ਸੇਖੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ, ਲਖਵਿੰਦਰ ਸਿੰਘ ਸ਼ਹਿਰੀ ਪ੍ਰਧਾਨ, ਸ਼ਮਸ਼ੇਰ ਸਿੰਘ ਲਾਡੋਵਾਲ, ਬਹਾਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੈਣੀ, ਦਇਆ ਸਿੰਘ, ਨਿਸ਼ਾਨ ਸਿੰਘ, ਕੰਵਲਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਖਾਲਸਾ ਸੀ.ਮੀਤ ਪ੍ਰਧਾਨ, ਗੁਰਵਿੰਦਰ ਸਿੰਘ, ਭਰਪੂਰ ਸਿੰਘ, ਲਖਵੀਰ ਲੱਖਾ, ਨਿਤਿਨ ਦੀਵਾਨ, ਅਮਨਦੀਪ ਸਿੰਘ, ਹਰਬੰਸ ਸਿੰਘ ਫੌਜੀ, ਦਲਵਿੰਦਰ ਸਿੰਘ ਆਸ਼ੂ, ਪਰਮਜੀਤ ਸਿੰਘ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਭਗਤਾ ਭਾਈ ਕਾ ਵੱਲੋਂ ਮਾਸਿਕ ਇਕੱਤਰਤਾ ਵਿੱਚ ਮਈ ਦਿਵਸ ਦੇ ਸ਼ਿਕਾਗੋ ਮਜ਼ਦੂਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
Next articleਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ